ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,834 ਨਵੇਂ ਕੇਸ ਆਏ; 71 ਦਿਨਾਂ ਬਾਅਦ ਸਭ ਤੋਂ ਘੱਟ


ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 10,26,159 ਹੋਈ

ਲਗਾਤਾਰ 31ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ

ਰਿਕਵਰੀ ਦਰ ਵਧ ਕੇ 95.26 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ 4.25 ਫੀਸਦ ਹੋਈ; ਲਗਾਤਾਰ 20ਵੇਂ ਦਿਨ 10 ਫੀਸਦ ਤੋਂ ਘੱਟ

Posted On: 13 JUN 2021 11:28AM by PIB Chandigarh

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 80,834 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ । ਦੇਸ਼ ਵਿੱਚ ਹੁਣ 

ਲਗਾਤਾਰ 6 ਦਿਨਾਂ ਤੋਂ 1 ਲੱਖ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ 

ਸ਼ਾਸਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਸਾਂਝੇ ਯਤਨਾਂ ਦੀ ਪਹੁੰਚ ਦਾ ਹੀ ਨਤੀਜਾ ਹੈ ।

 https://static.pib.gov.in/WriteReadData/userfiles/image/image001M1D9.jpg

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ ਕੁੱਲ 

ਐਕਟਿਵ  ਮਾਮਲਿਆਂ ਦੀ ਗਿਣਤੀ  ਘਟ ਕੇ ਅੱਜ 10,26,159 ਦਰਜ ਕੀਤੀ ਜਾ ਰਹੀ ਹੈ ।  

ਮਾਮਲਿਆਂ ਦੀ ਗਿਣਤੀ ਲਗਾਤਾਰ 13 ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 54,531 ਮਾਮਲਿਆਂ ਦੀ ਸ਼ੁੱਧ ਗਿਰਾਵਟ

ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 3.49 ਫੀਸਦ ਬਣਦਾ ਹੈ । 

 https://static.pib.gov.in/WriteReadData/userfiles/image/image002MTIK.jpg

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 31 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,32,062 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ। ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 51,228 ਵੱਧ ਰਿਕਵਰੀਆਂ ਦਰਜ ਕੀਤੀਆਂ  ਗਈਆਂ ਹਨ। 

 

 https://static.pib.gov.in/WriteReadData/userfiles/image/image003BRA6.jpg

  

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,80,43,446 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,32,062

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 95.26 ਫ਼ੀਸਦ ਬਣਦੀ ਹੈ। ਜਿਹੜੀ 

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 https://static.pib.gov.in/WriteReadData/userfiles/image/image004TBDG.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 19,00,312 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 

37.81 ਕਰੋੜ (37,81,32,474) ਤੋਂ ਵੱਧ ਟੈਸਟ ਕੀਤੇ ਗਏ ਹਨ।

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 4.74 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 4.25 ਫੀਸਦ ‘ਤੇ

ਖੜੀ ਹੈ। ਇਹ ਹੁਣ ਲਗਾਤਾਰ 20 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 https://static.pib.gov.in/WriteReadData/userfiles/image/image005EVUQ.jpg

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਦੇਸ਼ ਭਰ ਵਿੱਚ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ 

ਅੱਜ 25 ਕਰੋੜ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 34,84,239 ਟੀਕੇ ਦੀਆਂ 

ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 35,05,535 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ 25,31,95,048 ਖੁਰਾਕਾਂ ਦਿੱਤੀਆਂ ਗਈਆਂ ਹਨ ।

 

ਇਨ੍ਹਾਂ ਵਿੱਚ ਸ਼ਾਮਲ ਹਨ- 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,00,48,183

ਦੂਜੀ ਖੁਰਾਕ

69,63,347

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,67,28,272

ਦੂਜੀ ਖੁਰਾਕ

88,42,292

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

4,02,15,561

ਦੂਜੀ ਖੁਰਾਕ

6,77,853

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,54,28,713

ਦੂਜੀ ਖੁਰਾਕ

1,19,42,926

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,24,72,732

ਦੂਜੀ ਖੁਰਾਕ

1,98,75,169

ਕੁੱਲ

25,31,95,048

 

 

 

****

 

ਐਮ.ਵੀ.


(Release ID: 1726839) Visitor Counter : 213