ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਮਹਿਮ ਨਫਤਾਲੀ ਬੇਨੇਟ ਨੂੰ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਦੇ ਲਈ ਮਹਾਮਹਿਮ ਬੈਂਜਾਮਿਨ ਨੇਤਨਯਾਹੂ ਦਾ ਆਭਾਰ ਵਿਅਕਤ ਕੀਤਾ

Posted On: 14 JUN 2021 10:45AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਨਫਤਾਲੀ ਬੇਨੇਟ ਨੂੰ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਬਣਨ ਤੇ ਨੂੰ ਵਧਾਈਆਂ ਦਿੱਤੀਆਂ ਹਨ।

 

ਆਪਣੇ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ, “ਮਹਾਮਹਿਮ ਨਫਤਾਲੀ ਬੇਨੇਟ (@naftalibennett) ਤੁਹਾਨੂੰ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਬਣਨ ਤੇ ਵਧਾਈਆਂ। ਅਗਲੇ ਸਾਲ ਸਾਡੇ ਕੂਟਨੀਤਕ ਰਿਸ਼ਤਿਆਂ ਨੂੰ 30 ਸਾਲ ਹੋ ਜਾਣਗੇ, ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਹੋਰ ਗਹਿਰੀ ਕਰਨ ਲਈ ਉਤਸੁਕ ਹਾਂ। @IsraeliPM”

 

 

ਪ੍ਰਧਾਨ ਮੰਤਰੀ ਨੇ ਮਹਾਮਹਿਮ ਬੈਂਜਾਮਿਨ ਨੇਤਨਯਾਹੂ ਦੇ ਪ੍ਰਤੀ ਕ੍ਰਿਤੱਗਤਾ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਬਲ ਮਿਲਿਆ ਅਤੇ ਉਨ੍ਹਾਂ ਨੇ ਇਸ ਮੁੱਦੇ ਤੇ ਨਿਜੀ ਦਿਲਚਸਪੀ ਲਈ।

 

ਪ੍ਰਧਾਨ ਮੰਤਰੀ ਨੇ ਕਿਹਾ, “ਤੁਸੀਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਮਯਾਬ ਕਾਰਜਕਾਲ ਪੂਰਾ ਕੀਤਾ ਹੈ। ਤੁਸੀਂ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਵਿੱਚ ਨਿਜੀ ਦਿਲਚਸਪੀ ਲਈ ਅਤੇ ਤੁਹਾਡੀ ਅਗਵਾਈ ਵਿੱਚ ਇਸ ਨੂੰ ਬਲ ਮਿਲਿਆ। ਇਸ ਦੇ ਲਈ ਮੈਂ ਤੁਹਾਡਾ ਤਹਿ ਦਿਲੋਂ ਆਭਾਰੀ ਹਾਂ। @netanyahu”

 

 

 

***

ਡੀਐੱਸ/ਐੱਸਐੱਚ(Release ID: 1726928) Visitor Counter : 181