ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 70,421 ਨਵੇਂ ਕੇਸ ਆਏ; 74 ਦਿਨਾਂ ਬਾਅਦ ਸਭ ਤੋਂ ਘੱਟ


ਭਾਰਤ, ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 66 ਦਿਨਾਂ ਬਾਅਦ 10 ਲੱਖ ਤੋਂ ਘੱਟ ਦਰਜ

ਰੋਜ਼ਾਨਾ ਰਿਕਵਰੀ ਦੇ ਮਾਮਲੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਰੋਜ਼ਾਨਾ ਨਵੇਂ ਕੇਸਾਂ ਨਾਲੋਂ ਕਿਤੇ
ਵੱਧ ਦਰਜ ਹੋ ਰਹੇ ਹਨ

ਰਿਕਵਰੀ ਦਰ ਵਧ ਕੇ 95 .43 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ 4.72 ਫੀਸਦ ਹੋਈ; ਲਗਾਤਾਰ ਤਿੰਨ ਹਫਤਿਆਂ ਤੋਂ 10 ਫੀਸਦ ਤੋਂ ਘੱਟ

Posted On: 14 JUN 2021 2:09PM by PIB Chandigarh

ਭਾਰਤ,  ਕੋਵਿਡ ਦੇ ਨਵੇਂ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਜਾਰੀ ਰੱਖ ਰਿਹਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 70,421 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ 7 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ  ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ। 

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ 

ਕੁੱਲ ਐਕਟਿਵ  ਮਾਮਲਿਆਂ ਦੀ ਗਿਣਤੀ  ਘਟ ਕੇ ਅੱਜ 9,73,158 ਦਰਜ ਕੀਤੀ ਗਈ ਹੈ ।  

ਐਕਟਿਵ ਮਾਮਲਿਆਂ ਦੀ ਗਿਣਤੀ 66 ਦਿਨਾਂ ਬਾਅਦ 10 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।

 

ਐਕਟਿਵ ਮਾਮਲਿਆਂ  ਵਿੱਚ ਪਿਛਲੇ 24 ਘੰਟਿਆਂ ਦੌਰਾਨ 53,001 ਮਾਮਲਿਆਂ ਦੀ ਸ਼ੁੱਧ ਗਿਰਾਵਟ

ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 3.30 ਫੀਸਦ ਬਣਦਾ ਹੈ । 

 

 

 

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 32 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,19,501 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 

 

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 50,000 (49,080) ਵੱਧ ਰਿਕਵਰੀਆਂ ਦਰਜ ਕੀਤੀਆਂ  ਗਈਆਂ ਹਨ।

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,81,62,947 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,19,501

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 95.43 ਫ਼ੀਸਦ ਬਣਦੀ ਹੈ। ਜਿਹੜੀ 

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

 

 

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,92,152 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 38 ਕਰੋੜ (37,96,24,626) ਤੋਂ ਵੱਧ ਟੈਸਟ ਕੀਤੇ ਗਏ ਹਨ।

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 4.54 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 4.72 ਫੀਸਦ ‘ਤੇ

ਖੜੀ ਹੈ। ਇਹ ਹੁਣ ਲਗਾਤਾਰ 21 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 

 

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 35,32,375 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ 25,48,49,301 ਖੁਰਾਕਾਂ ਦਿੱਤੀਆਂ ਗਈਆਂ ਹਨ ।

 

 

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ- 

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,00,51,785

ਦੂਜੀ ਖੁਰਾਕ

69,67,822

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,67,57,575

ਦੂਜੀ ਖੁਰਾਕ

88,52,564

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

4,12,71,166

ਦੂਜੀ ਖੁਰਾਕ

7,69,575

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,57,08,102

ਦੂਜੀ ਖੁਰਾਕ

1,19,77,000

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,25,81,044

ਦੂਜੀ ਖੁਰਾਕ

1,99,12,668

ਕੁੱਲ

25,48,49,301

 

****

ਐਮ.ਵੀ.



(Release ID: 1727080) Visitor Counter : 173