ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 15 JUN 2021 9:33AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ  9,13,378 ਹੋਈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 60,471 ਨਵੇਂ ਕੇਸ ਆਏ; 75 ਦਿਨਾਂ ਬਾਅਦ ਸਭ ਤੋਂ ਘੱਟ

ਦੇਸ਼ ਵਿੱਚ ਹੁਣ ਤੱਕ 2,82,80,472 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 1,17,525 ਵਿਅਕਤੀ ਸਿਹਤਯਾਬ

ਲਗਾਤਾਰ 33ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 95 .64 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 4.39 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 3.45 ਫੀਸਦ ਹੋਈ; ਲਗਾਤਾਰ 8ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 38.13 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 25.90 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

 

****

ਐਮ.ਵੀ.



(Release ID: 1727168) Visitor Counter : 133