ਰੇਲ ਮੰਤਰਾਲਾ

ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੀ ਸੇਵਾ ਵਿੱਚ 30000 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਸਪਲਾਈ ਦਾ ਰਿਕਾਰਡ ਬਣਾਇਆ


ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੇ ਦੱਖਣੀ ਰਾਜਾਂ ਨੂੰ 15000 ਐੱਮਟੀ ਤੋਂ ਅਧਿਕ ਐੱਲਐੱਮਓ ਦੀ ਡਿਲੀਵਰੀ ਕੀਤੀ

421 ਆਕਸੀਜਨ ਐਕਸਪ੍ਰੈੱਸ ਨੇ ਪੂਰੇ ਦੇਸ਼ ਵਿੱਚ ਆਕਸੀਜਨ ਦੀ ਸਪਲਾਈ ਪੂਰੀ ਕੀਤੀ

ਆਕਸੀਜਨ ਐਕਸਪ੍ਰੈੱਸ ਨੇ 1734 ਟੈਂਕਰਾਂ ਨਾਲ 15 ਰਾਜਾਂ ਨੂੰ ਆਕਸੀਜਨ ਸਹਾਇਤਾ ਪਹੁੰਚਾਈ

ਆਕਸੀਜਨ ਐਕਸਪ੍ਰੈੱਸ ਦੁਆਰਾ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤਮਿਲਨਾਡੂ ਨੂੰ ਕ੍ਰਮਵਾਰ: 3600,3700 ਅਤੇ 4900 ਐੱਮਟੀ ਤੋਂ ਅਧਿਕ ਐੱਲਐੱਮਓ ਦੀ ਸਪਲਾਈ ਕੀਤੀ ਗਈ

ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3782 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 4941 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3664 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2972 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 480 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ ਹੈ।

Posted On: 13 JUN 2021 2:11PM by PIB Chandigarh

ਭਾਰਤੀ ਰੇਲ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਅਤੇ ਨਵੇਂ ਸਮਾਧਾਨ ਖੋਜਣ ਲਈ, ਦੇਸ਼ ਦੇ ਵੱਖ-ਵੱਖ ਰਾਜਾਂ ਨੂੰ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਉਣਾ ਜਾਰੀ ਰੱਖਿਆ ਹੋਇਆ ਹੈ। 

ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੀ ਸੇਵਾ ਵਿੱਚ 30000 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਪਹੁੰਚਾ ਕੇ ਮੀਲ ਦਾ ਪੱਥਰ ਪਾਰ ਕੀਤਾ ਹੈ।

ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 1734 ਤੋਂ ਅਧਿਕ ਟੈਂਕਰਾਂ ਵਿੱਚ 30182 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਈ ਗਈ ਹੈ।

ਜਾਣਿਆ ਹੈ ਕਿ 421 ਆਕਸੀਜਨ ਐਕਸਪ੍ਰੈੱਸ ਗੱਡੀਆਂ ਨੇ ਆਪਣੀ ਯਾਤਰਾ ਪੂਰੀ ਕਰਕੇ ਵੱਖ-ਵੱਖ ਰਾਜਾਂ ਨੂੰ ਸਹਾਇਤਾ ਪਹੁੰਚਾਈ ਹੈ।

ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੇ ਦੱਖਣੀ ਰਾਜਾਂ ਵਿੱਚ 15000 ਐੱਮਟੀ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਡਿਲੀਵਰੀ ਕੀਤੀ ਹੈ।

ਆਕਸੀਜਨ ਐਕਸਪ੍ਰੈੱਸ ਦੁਆਰਾ ਦੇਸ਼ ਦੇ ਦੱਖਣੀ ਰਾਜਾਂ ਆਂਧਰਾ ਪ੍ਰਦੇਸ਼ ਕਰਨਾਟਕ ਅਤੇ ਤਾਮਿਲਨਾਡੂ ਨੂੰ ਕ੍ਰਮਵਾਰ: 3,600 ਅਤੇ 3,700 ਅਤੇ 4900 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਪਹੁੰਚਾਈ ਗਈ ਹੈ।

ਇਸ ਰੀਲੀਜ਼ ਦੇ ਜਾਰੀ ਹੋਣ ਤੱਕ 2 ਆਕਸੀਜਨ ਐਕਸਪ੍ਰੈੱਸ ਗੱਡੀਆਂ 10 ਟੈਂਕਰਾਂ ਵਿੱਚ 177 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਲੈ ਕੇ ਚੱਲ ਰਹੀਆਂ ਹਨ। 

ਆਕਸੀਜਨ ਐਕਸਪ੍ਰੈੱਸ ਨੇ 50 ਦਿਨ ਪਹਿਲੇ 24 ਅਪ੍ਰੈਲ ਨੂੰ ਮਹਾਰਾਸ਼ਟਰ ਨੂੰ 126 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕਰਨ ਦੇ ਨਾਲ ਆਪਣਾ ਕੰਮ ਸ਼ੁਰੂ ਕੀਤਾ ਸੀ।

ਭਾਰਤੀ ਰੇਲਵੇ ਦੀ ਇਹ ਕੋਸ਼ਿਸ਼ ਰਹੀ ਹੈ ਕਿ ਆਕਸੀਜਨ ਦੀ ਮੰਗ ਕਰਨ ਵਾਲੇ ਰਾਜਾਂ ਨੂੰ ਘੱਟ ਤੋਂ ਘੱਟ ਸੰਭਵ ਸਮੇਂ ਵਿੱਚ ਅਧਿਕ ਤੋਂ ਅਧਿਕ ਸੰਭਵ ਆਕਸੀਜਨ ਪਹੁੰਚਾਈ ਜਾ ਸਕੇ ।

ਆਕਸੀਜਨ ਐਕਸਪ੍ਰੈੱਸ ਦੁਆਰਾ 15 ਰਾਜਾਂ- ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਅਸਾਮ ਨੂੰ ਆਕਸੀਜਨ ਸਹਾਇਤਾ ਪਹੁੰਚਾਈ ਗਈ ਹੈ ।

ਇਸ ਰੀਲੀਜ਼  ਦੇ ਜਾਰੀ ਹੋਣ ਤੱਕ, ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਆਕਸੀਜਨ ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3782 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 4941 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3664 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2972 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 480 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ ਹੈ।

ਹੁਣ ਤੱਕ ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਭਰ ਦੇ 15 ਰਾਜਾਂ ਵਿੱਚ ਲਗਭਗ 39 ਨਗਰਾਂ/ ਸ਼ਹਿਰਾਂ ਨੂੰ ਐੱਲਐੱਮਓ ਪਹੁੰਚਾਈ ਹੈ। ਇਨ੍ਹਾਂ ਸ਼ਹਿਰਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਦੇ ਸਾਗਰ, ਜਬਲਪੁਰ, ਕਟਨੀ ਅਤੇ ਭੋਪਾਲ, ਮਹਾਰਾਸ਼ਟਰ ਵਿੱਚ ਨਾਗਪੁਰ, ਨਾਸਿਕ, ਪੁਣੇ, ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ ਅਤੇ ਗੁਰੂਗ੍ਰਾਮ, ਦਿੱਲੀ ਵਿੱਚ ਦਿੱਲੀ ਕੈਂਟ ਅਤੇ ਓਖਲਾ, ਰਾਜਸਥਾਨ ਵਿੱਚ ਕੋਟਾ ਅਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉੱਤਰਾਖੰਡ ਵਿੱਚ ਦੇਹਾਰਦੂਨ, ਆਂਧਰਾ ਪ੍ਰਦੇਸ਼ ਵਿੱਚ ਨੈਲੋਰ, ਗੁੰਟੂਰ, ਤੜੀਪੱਤਰੀ ਅਤੇ ਵਿਸ਼ਾਖਾਪਟਨਮ, ਕੇਰਲ ਵਿੱਚ ਏਰਨਾਕੁਲਮ, ਤਾਮਿਲਨਾਡੂ ਵਿੱਚ ਤਿਰੂਵੱਲੂਰ, ਚੇਨਈ, ਤੁਤੀਕੋਰਿਨ, ਕੋਇੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਅਤੇ ਫਿਲੌਰ, ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਵਿੱਚ ਰਾਂਚੀ ਸ਼ਾਮਿਲ ਹਨ ।

ਰੇਲਵੇ ਨੇ ਆਕਸੀਜਨ ਸਪਲਾਈ ਸਥਾਨਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਦੀ ਵੱਧਦੀ ਹੋਈ ਜ਼ਰੂਰਤ ਦੇ ਅਨੁਸਾਰ ਖੁਦ ਨੂੰ ਤਿਆਰ ਰੱਖਿਆ ਹੈ। ਭਾਰਤੀ ਰੇਲ ਨੂੰ ਐੱਲਐੱਮਓ ਲਿਆਉਣ ਲਈ ਟੈਂਕਰ ਰਾਜ ਪ੍ਰਦਾਨ ਕਰਦੇ ਹਨ।

ਪੂਰੇ ਦੇਸ਼ ਨਾਲ ਜਟਿਲ ਅਪਰੇਸ਼ਨ ਰੂਟ ਪਲਾਨਿੰਗ ਪਰਿਦ੍ਰਿਸ਼ ਵਿੱਚ ਭਾਰਤੀ ਰੇਲ ਨੇ ਪੱਛਮ ਵਿੱਚ ਹਾਪਾ, ਬੜੌਦਾ ਮੁੰਦੜਾ, ਪੂਰਵ ਵਿੱਚ ਰਾਉਰਕੇਲਾ, ਦੁਰਗਾਪੁਰ, ਟਾਟਾ ਨਗਰ, ਅੰਗੁਲ ਤੋਂ ਆਕਸੀਜਨ ਲੈ ਕੇ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਨੂੰ ਆਕਸੀਜਨ ਦੀ ਸਪਲਾਈ ਕੀਤੀ ਹੈ।

ਆਕਸੀਜਨ ਸਪਲਾਈ ਤੇਜ਼ ਗਤੀ ਨਾਲ ਪਹੁੰਚਾਉਣਾ ਸੁਨਿਸ਼ਚਿਤ ਕਰਨ ਲਈ ਰੇਲਵੇ ਆਕਸੀਜਨ ਐਕਸਪ੍ਰੈੱਸ ਮਾਲ ਗੱਡੀ ਚਲਾਉਣ ਵਿੱਚ ਨਵੇਂ ਅਤੇ ਬੇਮਿਸਾਲ ਮਾਨਕ ਸਥਾਪਿਤ ਕਰ ਰਹੀ ਹੈ। ਲੰਬੀ ਦੂਰੀ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਮਾਲ ਗੱਡੀ ਦੀ ਔਸਤ ਗਤੀ 55 ਕਿਲੋਮੀਟਰ ਤੋਂ ਅਧਿਕ ਰਹੀ ਹੈ। ਉੱਚ ਪ੍ਰਾਥਮਿਕਤਾ ਦੇ ਗ੍ਰੀਨ ਕੌਰੀਡੋਰ ਵਿੱਚ ਐਮਰਜੈਂਸੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਜ਼ੋਨ ਮੰਡਲਾਂ ਦੇ ਟ੍ਰਾਂਸਪੋਰਟ ਦਲ ਸਭ ਤੋਂ ਜ਼ਿਆਦਾ ਚੁਣੌਤੀਪੂਰਨ ਪਰਿਸਥਿਤੀਆਂ ਵਿੱਚ ਕੰਮ ਕਰ ਰਹੇ ਹਨ। ਤਾਂਕਿ ਘੱਟ ਤੋਂ ਘੱਟ ਸੰਭਵ ਸਮੇਂ ਵਿੱਚ ਆਕਸੀਜਨ ਪਹੁੰਚਾਈ ਜਾ ਸਕੇ। ਵੱਖ-ਵੱਖ ਸੈਕਸ਼ਨਾਂ ਵਿੱਚ ਕਰਮਚਾਰੀਆਂ ਦੇ ਬਦਲਾਅ ਲਈ ਤਕਨੀਕੀ ਠਹਿਰਾਅ ਸਮੇਂ (ਸਟੋਪੇਜ)ਨੂੰ ਘਟਾਕੇ 1 ਮਿੰਟ ਕਰ ਦਿੱਤਾ ਗਿਆ ਹੈ।

ਰੇਲ ਮਾਰਗਾਂ ਨੂੰ ਖੁੱਲ੍ਹਾ ਰੱਖਿਆ ਗਿਆ ਹੈ ਅਤੇ ਉੱਚ ਸਾਵਧਾਨੀ ਵਰਤੀ ਜਾ ਰਹੀ ਹੈ ਤਾਕਿ ਆਕਸੀਜਨ ਐਕਸਪ੍ਰੈੱਸ ਸਮੇਂ ‘ਤੇ ਪਹੁੰਚ ਸਕੇ।

ਇਹ ਸਾਰਾ ਕੰਮ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ ਕਿ ਹੋਰ ਮਾਲ ਢੁਲਾਈ ਆਪਰੇਸ਼ਨ ਵਿੱਚ ਕਮੀ ਨਾ ਆਏ।

ਨਵੀਂ ਆਕਸੀਜਨ ਲੈ  ਕੇ ਜਾਣਾ ਬਹੁਤ ਹੀ ਗਤੀਸ਼ੀਲ ਕਾਰਜ ਹੈ ਅਤੇ ਅੰਕੜੇ ਹਰ ਸਮੇਂ ਬਦਲਦੇ ਰਹਿੰਦੇ ਹਨ । ਦੇਰ ਰਾਤ ਆਕਸੀਜਨ ਨਾਲ ਭਰੀਆਂ ਹੋਰ ਆਕਸੀਜਨ ਐਕਸਪ੍ਰੈੱਸ ਗੱਡੀਆਂ ਯਾਤਰਾ ਸ਼ੁਰੂ ਕਰੇਗੀ। 

****

ਡੀਜੇਐੱਨ/ਐੱਮਕੇਵੀ


(Release ID: 1727242) Visitor Counter : 184