ਰੇਲ ਮੰਤਰਾਲਾ

ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਨੂੰ 30455 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਡਿਲੀਵਰ ਕੀਤੀ


ਆਕਸੀਜਨ ਐਕਸਪ੍ਰੈੱਸ ਦੁਆਰਾ ਦੇਸ਼ ਨੇ ਦੱਖਣੀ ਰਾਜਾਂ ਨੂੰ 16000 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਪਹੁੰਚਾਈ ਗਈ

424 ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਭਰ ਵਿੱਚ ਆਕਸੀਜਨ ਦੀ ਡਿਲੀਵਰੀ ਦਾ ਕਾਰਜ ਪੂਰਾ ਕੀਤਾ

ਆਕਸੀਜਨ ਐਕਸਪ੍ਰੈੱਸ ਨੇ ਹੁਣ ਤੱਕ ਐੱਲਐੱਮਓ ਦੇ 1748 ਟੈਂਕਰਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਅਤੇ 15 ਰਾਜਾਂ ਤੱਕ ਰਾਹਤ ਪਹੁੰਚਾਈ

ਆਕਸੀਜਨ ਐਕਸਪ੍ਰੈੱਸ ਨੇ ਤਾਮਿਲਨਾਡੂ ਵਿੱਚ 5000 ਤੋਂ ਅਧਿਕ ਐੱਲਐੱਮਓ ਪਹੁੰਚਾਈ

ਆਕਸੀਜਨ ਐਕਸਪ੍ਰੈੱਸ ਨੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਰਾਜਾਂ ਨੂੰ ਕ੍ਰਮਵਾਰ: 3700 ਅਤੇ 3800 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ

ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3862 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 5054 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3744 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2972 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਤੇ ਅਸਾਮ ਵਿੱਚ 480 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ

Posted On: 14 JUN 2021 7:58PM by PIB Chandigarh

 

ਸਾਰੀਆਂ ਮੁਸ਼ਕਿਲਾਂ ਨੂੰ ਪਾਰ ਪਾਉਣ ਅਤੇ ਨਵੇਂ ਸਮਾਧਾਨ ਖੋਜਣ ਲਈ, ਭਾਰਤੀ ਰੇਲ ਨੇ ਦੇਸ਼ ਭਰ ਵਿੱਚ ਵੱਖ-ਵੱਖ ਰਾਜਾਂ ਨੂੰ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਦੀ ਸਪਲਾਈ ਦੇ ਦੁਆਰਾ ਰਾਹਤ ਪਹੁੰਚਾਉਣ ਦੀ ਆਪਣੀ ਯਾਤਰਾ ਨੂੰ ਜਾਰੀ ਰੱਖਿਆ ਹੋਇਆ ਹੈ।

ਆਕਸੀਜਨ ਐਕਸਪ੍ਰੈੱਸ ਨੇ ਰਾਸ਼ਟਰ ਦੀ ਸੇਵਾ ਵਿੱਚ 30000 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ(ਐੱਲਐੱਮਓ) ਦੀ ਸਪਲਾਈ ਅਜਿਹੇ ਅਸਾਧਾਰਣ ਉਪਲੱਬਧੀ ਨੂੰ ਹਾਸਿਲ ਕੀਤਾ ਹੈ ।

ਹੁਣ ਤੱਕ, ਭਾਰਤੀ ਰੇਲ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 1748 ਤੋਂ ਅਧਿਕ ਟੈਂਕਰਾਂ ਵਿੱਚ ਲਗਭਗ 30455 ਮੀਟ੍ਰਿਕ ਟਨ ਐੱਲਐੱਮਓ ਦੀ ਸਪਲਾਈ ਕੀਤੀ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ 424 ਆਕਸੀਜਨ ਐਕਸਪ੍ਰੈੱਸ ਨੇ ਆਪਣੀ ਯਾਤਰਾ ਪੂਰੀ ਕਰਦੇ ਹੋਏ ਵੱਖ-ਵੱਖ ਰਾਜਾਂ ਵਿੱਚ ਰਾਹਤ ਪਹੁੰਚਾਈ ਹੈ।

ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੇ ਦੱਖਣੀ ਰਾਜਾਂ ਨੂੰ 16000 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪੁਹੰਚਾਈ ਹੈ।

ਆਕਸੀਜਨ ਐਕਸਪ੍ਰੈੱਸ ਨੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਰਾਜਾਂ ਨੂੰ ਕ੍ਰਮਵਾਰ: 3700 ਅਤੇ 3800 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ ਹੈ।

ਇਸ ਰੀਲੀਜ਼ ਦੇ ਸਮੇਂ ਤੱਕ 4 ਐੱਲਐੱਮਓ ਨਾਲ ਭਰੀ ਹੋਈ ਆਕਸੀਜਨ ਐਕਸਪ੍ਰੈੱਸ 20 ਟੈਂਕਰਾਂ ਵਿੱਚ 362 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਦੇ ਨਾਲ ਪਟਰੀ ‘ਤੇ ਦੌੜ ਰਹੀਆਂ ਹਨ ।

ਗੌਰ ਕਰਨ ਵਾਲੀ ਗੱਲ ਹੈ ਕਿ ਆਕਸੀਜਨ ਐਕਸਪ੍ਰੈੱਸ ਨੇ 51 ਦਿਨ ਪਹਿਲੇ 24 ਅਪ੍ਰੈਲ ਨੂੰ ਮਹਾਰਾਸ਼ਟਰ ਨੂੰ 126 ਮੀਟ੍ਰਿਕ ਟਨ ਭਾਰ ਦੇ ਨਾਲ ਆਪਣੀ ਸਪਲਾਈ ਦਾ ਸ਼ੁਭਾਰੰਭ ਕੀਤਾ ਸੀ ।

ਇਹ ਭਾਰਤੀ ਰੇਲਵੇ ਦੀ ਕੋਸ਼ਿਸ਼ ਹੈ ਕਿ ਮੰਗ ਕਰਨ ਵਾਲੇ ਰਾਜਾਂ ਨੂੰ ਹਰ ਸੰਭਵ ਘੱਟ ਤੋਂ ਘੱਟ ਸਮੇਂ ਵਿੱਚ ਅਧਿਕ ਤੋਂ ਅਧਿਕ ਐੱਲਐੱਮਓ ਦੀ ਸਪਲਾਈ ਕੀਤੀ ਜਾਏ।

ਆਕਸੀਜਨ ਐਕਸਪ੍ਰੈੱਸ ਦੁਆਰਾ ਆਕਸੀਜਨ ਦੇ ਰੂਪ ਵਿੱਚ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਅਸਾਮ ਅਜਿਹੇ 15 ਰਾਜਾਂ ਤੱਕ ਰਾਹਤ ਪਹੁੰਚੀ ਹੈ ।

ਇਸ ਰੀਲੀਜ਼ ਦੇ ਸਮੇਂ ਤੱਕ, ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3862 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 5054 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3744 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2972 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਤੇ ਅਸਾਮ ਵਿੱਚ 480 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਜਾ ਚੁੱਕੀ ਹੈ।

ਆਕਸੀਜਨ ਐਕਸਪ੍ਰੈੱਸ ਨੇ ਹੁਣ ਤੱਕ ਦੇਸ਼ ਭਰ ਦੇ 15 ਰਾਜਾਂ ਵਿੱਚ 39 ਸ਼ਹਿਰਾਂ/ਕਸਬਿਆਂ ਜਿਵੇਂ ਉੱਤਰ ਪ੍ਰਦੇਸ਼ ਦੇ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਦੇ ਸਾਗਰ, ਜਬਲਪੁਰ, ਕਟਨੀ ਅਤੇ ਭੋਪਾਲ, ਮਹਾਰਾਸ਼ਟਰ ਵਿੱਚ ਨਾਗਪੁਰ, ਨਾਸਿਕ, ਪੁਣੇ, ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ ਅਤੇ ਗੁਰੂਗ੍ਰਾਮ, ਦਿੱਲੀ ਵਿੱਚ ਦਿੱਲੀ ਕੈਂਟ ਅਤੇ ਓਖਲਾ, ਰਾਜਸਥਾਨ ਵਿੱਚ ਕੋਟਾ ਅਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉੱਤਰਾਖੰਡ ਵਿੱਚ ਦੇਹਰਾਦੂਨ, ਆਂਧਰਾ ਪ੍ਰਦੇਸ਼ ਵਿੱਚ ਨੈਲੋਰ, ਗੁੰਟੂਰ, ਤੜੀਪੱਤਰੀ ਅਤੇ ਵਿਸ਼ਾਖਾਪਟਨਮ, ਕੇਰਲ ਵਿੱਚ ਏਰਨਾਕੁਲਮ, ਤਾਮਿਲਨਾਡੂ ਵਿੱਚ ਤਿਰੂਵੱਲੂਰ, ਚੇਨਈ, ਤੁਤੀਕੋਰਿਨ, ਕੋਇੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਅਤੇ ਫਿਲੌਰ, ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਵਿੱਚ ਰਾਂਚੀ ਵਿੱਚ ਐੱਲਐੱਮਓ ਨੂੰ ਪਹੁੰਚਾਈ ਗਈ ਹੈ।

ਭਾਰਤੀ ਰੇਲ ਨੇ ਆਕਸੀਜਨ ਦੀ ਸਪਲਾਈ ਸਥਾਨਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਸਵੈ ਨੂੰ ਤਿਆਰ ਰੱਖਿਆ ਹੈ। ਭਾਰਤੀ ਰੇਲਵੇ ਨੂੰ ਐੱਲਐੱਮਓ ਲਿਆਉਣ ਲਈ ਟੈਂਕਰ ਰਾਜ ਪ੍ਰਦਾਨ ਕਰਦੇ ਹਨ ਉਪਲੱਬਧ ਕਰਾਉਂਦੇ ਹਨ।

ਦੇਸ਼ ਦੇ ਹਰ ਕੋਨੇ-ਕੋਨੇ ਵਿੱਚ ਪਹੁੰਚਾਉਂਦੇ ਹੋਏ, ਭਾਰਤੀ ਰੇਲ ਪੱਛਮ ਵਿੱਚ ਹਾਪਾ, ਬੜੌਦਾ ਮੁੰਦੜਾ, ਅਤੇ ਪੂਰਵ ਵਿੱਚ ਰਾਉਰਕੇਲਾ, ਦੁਰਗਾਪੁਰ, ਟਾਟਾ ਨਗਰ, ਅੰਗੁਲ ਜਿਹੇ ਸਥਾਨਾਂ ਤੋਂ ਆਕਸੀਜਨ ਲੈ ਕੇ ਆਪਣੇ ਮਹੱਤਵਪੂਰਨ ਅਪਰੇਸ਼ਨ ਮਾਰਗ ਮੰਤਵ ਦੇ ਅਨੁਸਾਰ ਇਸ ਨੂੰ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਰਾਜਾਂ ਨੂੰ ਪਹੁੰਚਾ ਰਹੀ ਹੈ ।

ਇਹ ਸੁਨਿਸ਼ਚਿਤ ਕਰਨ ਲਈ ਕਿ ਆਕਸੀਜਨ ਰਾਹਤ ਸਭ ਤੋਂ ਤੇਜ਼ ਸਮੇਂ ਵਿੱਚ ਪਹੁੰਚੇ, ਰੇਲਵੇ ਆਕਸੀਜਨ ਐਕਸਪ੍ਰੈੱਸ ਮਾਲ ਗੱਡੀਆਂ ਦੇ ਸੰਚਾਲਨ ਵਿੱਚ ਨਵੇਂ ਮਾਨਕ ਅਤੇ ਅਭੁਤਪੂਰਵ ਉਪਲੱਬਧੀ ਬਣਾ ਰਹੀ ਹੈ। ਲੰਬੀ ਦੂਰੀ ਦੇ ਜ਼ਿਆਦਤਰ ਮਾਮਲਿਆਂ ਵਿੱਚ ਇਨ੍ਹਾਂ ਮਹੱਤਵਪੂਰਨ ਮਾਲ ਗੱਡੀਆਂ ਦੀ ਔਸਤ ਗਤੀ 55 ਤੋਂ ਉਪਰ ਹੈ। ਉੱਚ ਪ੍ਰਾਥਮਿਕਤਾ ਵਾਲੇ ਗ੍ਰੀਨ ਕੌਰੀਡੋਰ ‘ਤੇ ਦੌੜ ਰਹੀਆਂ ਮਾਲ ਗੱਡੀਆਂ, ਉੱਚਤਮ ਜ਼ਰੂਰਤਾਂ ਦੇ ਨਾਲ, ਵੱਖ-ਵੱਖ ਖੇਤਰਾਂ ਦੀ ਪਰਿਚਾਲਨ ਟੀਮਾਂ ਸਭ ਤੋਂ ਚੁਣੌਤੀਪੂਰਣ ਪਰਿਸਥਿਤੀਆਂ ਵਿੱਚ ਚੌਬੀਸੌ ਘੰਟੇ ਕੰਮ ਕਰ ਰਹੀਆਂ ਹਨ ਤਾਕਿ ਇਹ ਸੁਨਿਸ਼ਚਿਤ ਹੋ ਸਕੇ ਕਿ ਆਕਸੀਜਨ ਸਭ ਤੋਂ ਜਲਦੀ ਤੇ ਸੰਭਵ ਸਮੇਂ ਸੀਮਾ ਵਿੱਚ ਪਹੁੰਚੇ। ਵੱਖ-ਵੱਖ ਵਰਗਾਂ ਵਿੱਚ ਪਰਿਚਾਲਨ ਦਲ ਦੇ ਪਰਿਵਰਤਨ ਲਈ ਤਕਨੀਕੀ ਠਹਿਰਾਅ ਸਮੇਂ ਨੂੰ ਘਟਾਕੇ 1 ਮਿੰਟ ਕਰ ਦਿੱਤਾ ਗਿਆ ਹੈ।

ਆਕਸੀਜਨ ਐਕਸਪ੍ਰੈੱਸ ਲਗਾਤਾਰ ਅੱਗੇ ਚਲਦੀ ਰਹੇ, ਇਹ ਸੁਨਿਸ਼ਚਿਤ ਕਰਨ ਲਈ ਉੱਚ ਚੌਕਸੀ ਵਰਤੀ ਜਾਂਦੀ ਹੈ ਅਤੇ ਪਟਰੀਆਂ ਨੂੰ ਇਨ੍ਹਾਂ ਆਕਸੀਜਨ ਐਕਸਪ੍ਰੈੱਸ ਲਈ ਖਾਲੀ ਰੱਖਿਆ ਜਾਂਦਾ ਹੈ।

ਇਹ ਸਭ ਇਸ ਤਰ੍ਹਾਂ ਨਾਲ ਕੀਤਾ ਜਾਂਦਾ ਹੈ ਕਿ ਹੋਰ ਮਾਲ ਢੁਲਾਈ ਦੀ ਗਤੀ ਵੀ ਕੰਮ ਨਾ ਹੋਵੇ।

ਨਵੀਂ ਆਕਸੀਜਨ ਐਕਸਪ੍ਰੈੱਸ ਦਾ ਪਰਿਚਾਲਨ ਇੱਕ ਬਹੁਤ ਹੀ ਗਤੀਸ਼ੀਲ ਪ੍ਰਕਿਰਿਆ ਹੈ ਅਤੇ ਅੰਕੜੇ ਹਰ ਸਮੇਂ ਅਪਡੇਟ ਹੁੰਦੇ ਰਹਿੰਦੇ ਹਨ। ਨਾਲ ਹੀ ਹੋਰ ਅਧਿਕ ਭਰੀ ਹੋਈ ਆਕਸੀਜਨ ਐਕਸਪ੍ਰੈੱਸ ਦੇ ਦੇਰ ਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕਰਨ ਦੀ ਉਮੀਦ ਹੈ।

****

ਡੀਜੇਐੱਨ/ਐੱਮਕੇਵੀ
 


(Release ID: 1727258) Visitor Counter : 165


Read this release in: Telugu , Tamil , English , Urdu , Hindi