ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਐਕਟਿਵ ਮਾਮਲਿਆਂ ਦੀ ਗਿਣਤੀ 70 ਦਿਨਾਂ ਬਾਅਦ 9 ਲੱਖ ਤੋਂ ਘੱਟ ਦਰਜ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,224 ਨਵੇਂ ਕੇਸ ਰਿਪੋਰਟ ਹੋਏ
ਰੋਜ਼ਾਨਾ ਰਿਕਵਰੀ ਦੇ ਮਾਮਲੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਰੋਜ਼ਾਨਾ ਨਵੇਂ ਕੇਸਾਂ ਨਾਲੋਂ ਕਿਤੇ
ਵੱਧ ਦਰਜ ਹੋ ਰਹੇ ਹਨ
ਰਿਕਵਰੀ ਦਰ ਵਧ ਕੇ 95 .80 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ 3.22 ਫੀਸਦ ਹੋਈ; ਲਗਾਤਾਰ 9ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
16 JUN 2021 10:52AM by PIB Chandigarh
ਭਾਰਤ, ਕੋਵਿਡ ਦੇ ਨਵੇਂ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਜਾਰੀ ਰੱਖ ਰਿਹਾ ਹੈ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,224 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ 9 ਦਿਨਾਂ
ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ
ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ
ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ ਅੱਜ 8,65,432 ਦਰਜ ਕੀਤੀ ਗਈ ਹੈ ।
ਐਕਟਿਵ ਮਾਮਲਿਆਂ ਦੀ ਗਿਣਤੀ 70 ਦਿਨਾਂ ਬਾਅਦ 9 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 47,946 ਮਾਮਲਿਆਂ ਦੀ ਸ਼ੁੱਧ ਗਿਰਾਵਟ
ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 2.92 ਫੀਸਦ ਬਣਦਾ ਹੈ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 34 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,07,628 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 45 ਹਜ਼ਾਰ (45,404) ਤੋਂ ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,83,88,100 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,07,628
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 95.80 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 19,30,987 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 38.33 ਕਰੋੜ (38,33,06,971) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 4.17 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 3.22 ਫੀਸਦ ‘ਤੇ
ਖੜੀ ਹੈ। ਇਹ ਹੁਣ ਲਗਾਤਾਰ 9 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਭਾਰਤ ਨੇ ਚੱਲ ਰਹੀ ਕੋਵਿਡ -19 ਟੀਕਾਕਰਨ ਮੁਹਿੰਮ ਵਿੱਚ ਕੱਲ੍ਹ 26 ਕਰੋੜ ਕਵਰੇਜ ਦੇ ਮਹੱਤਵਪੂਰਨ ਮੀਲ ਪੱਥਰ ਨੂੰ ਪਾਰ ਕੀਤਾ। ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ 26,19,72,014 ਵੈਕਸੀਨ ਖੁਰਾਕਾਂ 36,17,099 ਸੈਸ਼ਨਾਂ ਰਾਹੀਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ 28,00,458 ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,00,79,330
|
ਦੂਜੀ ਖੁਰਾਕ
|
70,00,612
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,69,10,170
|
ਦੂਜੀ ਖੁਰਾਕ
|
9,00,035
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
4,51,03,965
|
ਦੂਜੀ ਖੁਰਾਕ
|
6,77,853
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
7,72,98,842
|
ਦੂਜੀ ਖੁਰਾਕ
|
1,22,00,449
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,32,89,614
|
ਦੂਜੀ ਖੁਰਾਕ
|
2,02,78,692
|
ਕੁੱਲ
|
26,19,72,014
|
****
ਐਮ.ਵੀ.
(Release ID: 1727748)
Visitor Counter : 197
Read this release in:
Marathi
,
Tamil
,
Telugu
,
Malayalam
,
English
,
Urdu
,
Hindi
,
Bengali
,
Gujarati
,
Odia
,
Kannada