ਰੇਲ ਮੰਤਰਾਲਾ
ਆਕਸੀਜਨ ਐਕਸਪ੍ਰੈੱਸ ਨੇ 31704 ਮੀਟ੍ਰਿਕ ਟਨ ਐੱਲਐੱਮਓ ਰਾਸ਼ਟਰ ਨੂੰ ਵੰਡੀ
ਆਕਸੀਜਨ ਐਕਸਪ੍ਰੈੱਸ ਦੁਆਰਾ ਦੇਸ਼ ਨੇ ਦੱਖਣੀ ਰਾਜਾਂ ਨੂੰ 17000 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਦੀ ਸਪਲਾਈ ਕੀਤੀ ਗਈ
440 ਆਕਸੀਜਨ ਐਕਸਪ੍ਰੈੱਸ ਨੇ ਪੂਰੇ ਦੇਸ਼ ਵਿੱਚ ਆਕਸੀਜਨ ਦੀ ਡਿਲੀਵਰੀ ਦਾ ਕਾਰਜ ਪੂਰਾ ਕੀਤਾ
ਆਕਸੀਜਨ ਐਕਸਪ੍ਰੈੱਸ ਨੇ ਹੁਣ ਤੱਕ ਐੱਲਐੱਮਓ ਦੇ 1814 ਟੈਂਕਰਾਂ ਨੂੰ ਮੰਜ਼ਿਲ ਤੱਕ ਪਹੁੰਚਾਉਂਦੇ ਹੋਏ 15 ਰਾਜਾਂ ਨੂੰ ਰਾਹਤ ਪਹੁੰਚਾਈ
ਆਕਸੀਜਨ ਐਕਸਪ੍ਰੈੱਸ ਨੇ ਤਾਮਿਲਨਾਡੂ ਵਿੱਚ 5600 ਤੋਂ ਅਧਿਕ ਐੱਲਐੱਮਓ ਪਹੁੰਚਾਈ
ਤਾਮਿਲਨਾਡੂ ਨੂੰ ਹੁਣ ਤੱਕ ਕੁੱਲ 75 ਆਕਸੀਜਨ ਐਕਸਪ੍ਰੈੱਸ ਦੀ ਸਹਾਇਤਾ ਪ੍ਰਾਪਤ ਹੋਈ
ਆਕਸੀਜਨ ਐਕਸਪ੍ਰੈੱਸ ਦੇ ਮਾਧਿਅਮ ਰਾਹੀਂ ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਰਾਜਾਂ ਨੂੰ ਕ੍ਰਮਵਾਰ: 3100,3900 ਅਤੇ 4000 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ
ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 4035 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 5674 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3958 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 3134 ਮੀਟ੍ਰਿਕ ਟਨ, ਝਾਰਖੰਡ ਵਿੱਚ 38
Posted On:
16 JUN 2021 8:02PM by PIB Chandigarh
ਸਾਰੀਆਂ ਮੁਸ਼ਕਿਲਾਂ ਨੂੰ ਪਾਰ ਪਾਉਣ ਅਤੇ ਨਵੇਂ ਸਮਾਧਾਨ ਖੋਜਣ ਲਈ, ਭਾਰਤੀ ਰੇਲ ਨੇ ਦੇਸ਼ ਭਰ ਵਿੱਚ ਵੱਖ-ਵੱਖ ਰਾਜਾਂ ਨੂੰ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਬਣਾਏ ਰੱਖਦੇ ਹੋਏ ਰਾਹਤ ਪਹੁੰਚਾਉਣ ਦੀ ਆਪਣੀ ਯਾਤਰਾ ਨੂੰ ਜਾਰੀ ਰੱਖਿਆ ਹੋਇਆ ਹੈ।
ਆਕਸੀਜਨ ਐਕਸਪ੍ਰੈੱਸ ਨੇ ਰਾਸ਼ਟਰ ਦੀ ਸੇਵਾ ਵਿੱਚ 31000 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਦੀ ਸਪਲਾਈ ਕਰਦੇ ਹੋਏ ਇੱਕ ਮਹੱਤਵਪੂਰਨ ਉਪਲੱਬਧੀ ਹਾਸਿਲ ਕੀਤੀ ਹੈ।
ਹੁਣ ਤੱਕ, ਭਾਰਤੀ ਰੇਲ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 1814 ਤੋਂ ਅਧਿਕ ਟੈਂਕਰਾਂ ਵਿੱਚ ਲਗਭਗ 31704 ਮੀਟ੍ਰਿਕ ਟਨ ਐੱਲਐੱਮਓ ਦੀ ਸਪਲਾਈ ਕੀਤੀ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ 440 ਆਕਸੀਜਨ ਐਕਸਪ੍ਰੈੱਸ ਨੇ ਆਪਣੀ ਯਾਤਰਾ ਪੂਰੀ ਕਰਦੇ ਹੋਏ ਵੱਖ-ਵੱਖ ਰਾਜਾਂ ਨੂੰ ਰਾਹਤ ਪਹੁੰਚਾਈ ਹੈ।
ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਦੇ ਦੱਖਣੀ ਰਾਜਾਂ ਨੂੰ 17000 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਦੀ ਡਿਲੀਵਰੀ ਕੀਤੀ ਹੈ।
ਆਕਸੀਜਨ ਐਕਸਪ੍ਰੈੱਸ ਨੇ ਤਾਮਿਲਨਾਡੂ ਵਿੱਚ 5600 ਤੋਂ ਅਧਿਕ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਈ ਹੈ।
ਤਾਮਿਲਨਾਡੂ ਨੂੰ ਹੁਣ ਤੱਕ ਕੁੱਲ 75 ਆਕਸੀਜਨ ਐਕਸਪ੍ਰੈੱਸ ਦੀ ਸਹਾਇਤਾ ਪ੍ਰਾਪਤ ਹੋਈ ਹੈ।
ਆਕਸੀਜਨ ਐਕਸਪ੍ਰੈੱਸ ਦੇ ਮਾਧਿਅਮ ਰਾਹੀਂ ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਰਾਜਾਂ ਨੂੰ ਕ੍ਰਮਵਾਰ: 3100,3900 ਅਤੇ 4000 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ
ਇਸ ਰਿਲੀਜ਼ ਦੇ ਸਮੇਂ ਜਾਰੀ ਹੋਣ ਤੱਕ 1 ਭਰੀ ਹੋਈ ਆਕਸੀਜਨ ਐਕਸਪ੍ਰੈੱਸ 6 ਟੈਂਕਰਾਂ ਵਿੱਚ 114 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਦੇ ਨਾਲ ਪਟਰੀ ‘ਤੇ ਦੌੜ ਰਹੀ ਹੈ ।
ਗੌਰ ਕਰਨ ਵਾਲੀ ਗੱਲ ਹੈ ਕਿ ਆਕਸੀਜਨ ਐਕਸਪ੍ਰੈੱਸ ਨੇ 53 ਦਿਨ ਪਹਿਲੇ 24 ਅਪ੍ਰੈਲ ਨੂੰ ਮਹਾਰਾਸ਼ਟਰ ਨੂੰ 126 ਮੀਟ੍ਰਿਕ ਟਨ ਭਾਰ ਦੇ ਨਾਲ ਆਪਣੀ ਸਪਲਾਈ ਦਾ ਸ਼ੁਭਾਰੰਭ ਕੀਤਾ ਸੀ ।
ਭਾਰਤੀ ਰੇਲਵੇ ਦੀ ਕੋਸ਼ਿਸ਼ ਹੈ ਕਿ ਮੰਗ ਕਰਨ ਵਾਲੇ ਰਾਜਾਂ ਨੂੰ ਹਰ ਸੰਭਵ ਘੱਟ ਤੋਂ ਘੱਟ ਸਮੇਂ ਵਿੱਚ ਅਧਿਕ ਤੋਂ ਅਧਿਕ ਐੱਲਐੱਮਓ ਦੀ ਸਪਲਾਈ ਕੀਤੀ ਜਾਏ।
ਆਕਸੀਜਨ ਐਕਸਪ੍ਰੈੱਸ ਦੇ ਮਾਧਿਅਮ ਰਾਹੀਂ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਅਸਾਮ ਵਰਗੇ 15 ਰਾਜਾਂ ਤੱਕ ਆਕਸੀਜਨ ਰਾਹਤ ਪਹੁੰਚਾਈ ਗਈ।
ਇਸ ਰੀਲੀਜ਼ ਦੇ ਸਮੇਂ ਤੱਕ, ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 4035 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 5674 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 3958 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 3134 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਤੇ ਅਸਾਮ ਵਿੱਚ 560 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਜਾ ਚੁੱਕੀ ਹੈ।
ਹੁਣ ਤੱਕ ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਭਰ ਦੇ 15 ਰਾਜਾਂ ਦੇ ਲਗਭਗ 39 ਸ਼ਹਿਰਾਂ/ਕਸਬਿਆਂ ਜਿਵੇਂ ਉੱਤਰ ਪ੍ਰਦੇਸ਼ ਦੇ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਦੇ ਸਾਗਰ, ਜਬਲਪੁਰ, ਕਟਨੀ ਅਤੇ ਭੋਪਾਲ, ਮਹਾਰਾਸ਼ਟਰ ਵਿੱਚ ਨਾਗਪੁਰ, ਨਾਸਿਕ, ਪੁਣੇ, ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ ਅਤੇ ਗੁਰੂਗ੍ਰਾਮ, ਦਿੱਲੀ ਵਿੱਚ ਦਿੱਲੀ ਕੈਂਟ ਅਤੇ ਓਖਲਾ, ਰਾਜਸਥਾਨ ਵਿੱਚ ਕੋਟਾ ਅਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉੱਤਰਾਖੰਡ ਵਿੱਚ ਦੇਹਰਾਦੂਨ, ਆਂਧਰਾ ਪ੍ਰਦੇਸ਼ ਵਿੱਚ ਨੈਲੋਰ, ਗੁੰਟੂਰ, ਤੜੀਪੱਤਰੀ ਅਤੇ ਵਿਸ਼ਾਖਾਪਟਨਮ, ਕੇਰਲ ਵਿੱਚ ਏਰਨਾਕੁਲਮ, ਤਾਮਿਲਨਾਡੂ ਵਿੱਚ ਤਿਰੂਵੱਲੂਰ, ਚੇਨਈ, ਤੁਤੀਕੋਰਿਨ, ਕੋਇੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਅਤੇ ਫਿਲੌਰ, ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਵਿੱਚ ਰਾਂਚੀ ਵਿੱਚ ਐੱਲਐੱਮਓ ਨੂੰ ਪਹੁੰਚਾਇਆ ਹੈ।
ਰੇਲਵੇ ਨੇ ਆਕਸੀਜਨ ਦੀ ਸਪਲਾਈ ਸਥਾਨਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਦੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਖੁਦ ਨੂੰ ਤਿਆਰ ਰੱਖਿਆ ਹੈ। ਤਰਲ ਮੈਡੀਕਲ ਆਕਸੀਜਨ ਨੂੰ ਲਿਆਉਣ ਲਈ ਰਾਜ ਭਾਰਤੀ ਰੇਲ ਨੂੰ ਟੈਂਕਰ ਪ੍ਰਦਾਨ ਕਰਦੇ ਹਨ ।
ਦੇਸ਼ ਭਰ ਵਿੱਚ ਆਪਣੇ ਸੰਚਾਲਨ ਨੂੰ ਜਾਰੀ ਰੱਖਦੇ ਹੋਏ ਭਾਰਤੀ ਰੇਲ ਪੱਛਮ ਵਿੱਚ ਹਾਪਾ, ਬੜੌਦਾ ਮੁੰਦੜਾ, ਅਤੇ ਪੂਰਵ ਵਿੱਚ ਰਾਉਰਕੇਲਾ, ਦੁਰਗਾਪੁਰ, ਟਾਟਾ ਨਗਰ, ਅੰਗੁਲ ਜਿਹੇ ਸਥਾਨਾਂ ਤੋਂ ਆਕਸੀਜਨ ਨੂੰ ਪ੍ਰਾਪਤ ਕਰਕੇ ਫਿਰ ਇਸ ਨੂੰ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਰਾਜਾਂ ਵਿੱਚ ਮਹੱਤਵਪੂਰਨ ਸੰਚਾਲਨ ਪਰਿਦ੍ਰਿਸ਼ ਦੇ ਮੁਤਾਬਿਕ ਸਪਲਾਈ ਕਰ ਰਿਹਾ ਹੈ ।
ਆਕਸੀਜਨ ਰਾਹਤ ਦੀ ਸਪਲਾਈ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪਹੁੰਚਾਉਣ ਨੂੰ ਸੁਨਿਸ਼ਚਿਤ ਕਰਨ ਲਈ ਕਿ ਰੇਲਵੇ ਆਕਸੀਜਨ ਐਕਸਪ੍ਰੈੱਸ ਮਾਲ ਗੱਡੀਆਂ ਦੇ ਸੰਚਾਲਨ ਵਿੱਚ ਨਵੇਂ ਮਾਨਕ ਅਤੇ ਅਭੂਤਪੂਰਵ ਉਪਲੱਬਧੀ ਹਾਸਿਲ ਕਰ ਰਿਹਾ ਹੈ। ਲੰਬੀ ਦੂਰੀ ਦੇ ਜ਼ਿਆਦਤਰ ਮਾਮਲਿਆਂ ਵਿੱਚ ਇਨ੍ਹਾਂ ਮਹੱਤਵਪੂਰਨ ਮਾਲ ਗੱਡੀਆਂ ਦੀ ਔਸਤ ਗਤੀ 55 ਤੋਂ ਉੱਪਰ ਹੈ। ਉੱਚ ਪ੍ਰਾਥਮਿਕਤਾ ਵਾਲੇ ਗ੍ਰੀਨ ਕੌਰੀਡੋਰ ‘ਤੇ ਦੌੜਦੇ ਹੋਏ ਉੱਚਤਮ ਜ਼ਰੂਰਤਾਂ ਦੇ ਨਾਲ, ਵੱਖ-ਵੱਖ ਖੇਤਰਾਂ ਦੀ ਪਰਿਚਾਲਨ ਟੀਮਾਂ ਸਭ ਤੋਂ ਚੁਣੌਤੀਪੂਰਣ ਪਰਿਸਥਿਤੀਆਂ ਵਿੱਚ ਚੌਬੀਸੌ ਘੰਟੇ ਕੰਮ ਕਰ ਰਹੀਆਂ ਹਨ ਤਾਕਿ ਇਹ ਸੁਨਿਸ਼ਚਿਤ ਹੋ ਸਕੇ ਕਿ ਆਕਸੀਜਨ ਸਭ ਤੋਂ ਜਲਦੀ ਤੇ ਸੰਭਵ ਸਮੇਂ ਸੀਮਾ ਵਿੱਚ ਪਹੁੰਚੇ। ਵੱਖ-ਵੱਖ ਵਰਗਾਂ ਵਿੱਚ ਰੇਲਵੇ ਕਰਮਚਾਰੀਆਂ ਦੇ ਬਦਲਾਅ ਲਈ ਤਕਨੀਕੀ ਠਹਿਰਾਅ ਸਮੇਂ ਨੂੰ ਘਟਾਕੇ 1 ਮਿੰਟ ਕਰ ਦਿੱਤਾ ਗਿਆ ਹੈ।
ਪਟਰੀਆਂ ਨੂੰ ਪਰਿਵਹਨ ਮੁਫ਼ਤ ਰੱਖਿਆ ਜਾਂਦਾ ਹੈ ਇਹ ਸੁਨਿਸ਼ਚਿਤ ਕਰਨ ਲਈ ਉੱਚ ਚੌਕਸੀ ਵਰਤੀ ਜਾਂਦੀ ਹੈ ਕਿ ਆਕਸੀਜਨ ਐਕਸਪ੍ਰੈੱਸ ਨਿਰੰਤਰ ਬਿਨਾ ਰੁਕੇ ਹੋਏ ਅੱਗੇ ਵਧਦੀ ਰਹੇ।
ਇਹ ਸਭ ਇਸ ਤਰ੍ਹਾਂ ਨਾਲ ਕੀਤਾ ਜਾਂਦਾ ਹੈ ਕਿ ਹੋਰ ਮਾਲ ਢੁਲਾਈ ਦੀ ਗਤੀ ਵੀ ਕੰਮ ਨਾ ਹੋਵੇ।
ਆਕਸੀਜਨ ਦੀ ਸਪਲਾਈ ਲਈ ਰੇਲਾਂ ਦਾ ਸੰਚਾਲਨ ਇੱਕ ਗਤੀਸ਼ੀਲ ਪ੍ਰਕਿਰਿਆ ਹੈ ਅਤੇ ਇਸ ਦੇ ਅੰਕੜੇ ਨੂੰ ਹਰ ਸਮੇਂ ਅਪਡੇਟ ਕੀਤੇ ਜਾਂਦੇ ਹਨ । ਵੰਡ ਲਈ ਤਿਆਰ ਹੋਰ ਆਕਸੀਜਨ ਐਕਸਪ੍ਰੈੱਸ ਦੇ ਦੇਰ ਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕਰਨ ਦੀ ਉਮੀਦ ਹੈ।
****
ਡੀਜੇਐੱਨ/ਐੱਮਕੇਵੀ
(Release ID: 1727928)
Visitor Counter : 174