ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੇਸ ਸਾਹਮਣੇ ਆਏ
ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 7,60,019 ਹੋਈ;
74 ਦਿਨਾਂ ਬਾਅਦ ਸਭ ਤੋਂ ਘੱਟ
ਲਗਾਤਾਰ 37ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .16 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.98 ਫੀਸਦ ਹੋਈ; ਲਗਾਤਾਰ 12ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
19 JUN 2021 10:15AM by PIB Chandigarh
ਭਾਰਤ, ਕੋਵਿਡ ਦੇ ਨਵੇਂ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਜਾਰੀ ਰੱਖ ਰਿਹਾ ਹੈ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 60,753 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ।
ਪਿਛਲੇ 12 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ
ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ
ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ ਅੱਜ 7,60,019 ਦਰਜ ਕੀਤੀ ਗਈ ਹੈ ।
ਐਕਟਿਵ ਮਾਮਲਿਆਂ ਦੀ ਗਿਣਤੀ 74 ਦਿਨਾਂ ਬਾਅਦ 9 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,637 ਮਾਮਲਿਆਂ ਦੀ ਸ਼ੁੱਧ ਗਿਰਾਵਟ
ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 2.55 ਫੀਸਦ ਬਣਦਾ ਹੈ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 37 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 97,743 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਤਕਰੀਬਨ 37 ਹਜ਼ਾਰ (36,990)
ਹੋਰ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,86,78,390 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 97,743
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.16 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 19,02,009 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 38.92 ਕਰੋੜ (38,92,07,637) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 3.58 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.98 ਫੀਸਦ ‘ਤੇ
ਖੜੀ ਹੈ। ਇਹ ਹੁਣ ਲਗਾਤਾਰ 12 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਦੇਸ਼ ਭਰ ਵਿੱਚ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ
ਗਿਣਤੀ ਅੱਜ 27.23 ਕਰੋੜ ਤੋਂ ਪਾਰ ਪਹੁੰਚ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ
ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 37,48,147 ਸੈਸ਼ਨਾਂ ਰਾਹੀਂ ਕੋਵਿਡ-
19 ਟੀਕਿਆਂ ਦੀਆਂ ਕੁੱਲ 27,23,88,783 ਖੁਰਾਕਾਂ ਦਿੱਤੀਆਂ ਗਈਆਂ ਹਨ । ਪਿਛਲੇ 24 ਘੰਟਿਆਂ ਵਿਚ 33,00,085 ਵੈਕਸੀਨ ਖੁਰਾਕਾਂ ਦਾ ਪ੍ਰਬੰਧਾਂ ਕੀਤਾ ਗਿਆ ਹੈ I
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,01,03,317
|
|
ਦੂਜੀ ਖੁਰਾਕ
|
70,47,769
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,70,41,025
|
|
ਦੂਜੀ ਖੁਰਾਕ
|
89,95,949
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
5,17,64,981
|
|
ਦੂਜੀ ਖੁਰਾਕ
|
11,43,777
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
7,90,19,144
|
|
ਦੂਜੀ ਖੁਰਾਕ
|
1,25,08,833
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,39,72,814
|
|
ਦੂਜੀ ਖੁਰਾਕ
|
2,07,91,174
|
ਕੁੱਲ
|
27,23,88,783
|
****
ਐਮ.ਵੀ.
(Release ID: 1728680)
Visitor Counter : 167
Read this release in:
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam