ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
81 ਦਿਨਾਂ ਬਾਅਦ, ਭਾਰਤ ਵਿੱਚ ਰੋਜ਼ਾਨਾ 60,000 ਤੋਂ ਘੱਟ ਕੇਸ ਰਿਪੋਰਟ ਕੀਤੇ ਗਏ; ਪਿਛਲੇ 24 ਘੰਟਿਆਂ ਦੌਰਾਨ 58,419 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 7,29,243 ਹੋਈ
ਲਗਾਤਾਰ 38ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .27 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ 3.22 ਫੀਸਦ ਹੋਈ; ਲਗਾਤਾਰ 13ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
20 JUN 2021 10:11AM by PIB Chandigarh
ਇੱਕ ਮਹੱਤਵਪੂਰਨ ਪ੍ਰਾਪਤੀ ਤਹਿਤ, ਭਾਰਤ ਵਿੱਚ 81 ਦਿਨਾਂ ਬਾਅਦ 60,000 ਤੋਂ ਘੱਟ ਰੋਜ਼ਾਨਾ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 58,419 ਨਵੇਂ ਕੇਸ ਸਾਹਮਣੇ ਆਏ ਹਨ। ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ ।
ਪਿਛਲੇ 13 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ
ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ
ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ ਅੱਜ 7,29,243 ਦਰਜ ਕੀਤੀ ਗਈ ਹੈ ।
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,776 ਮਾਮਲਿਆਂ ਦੀ ਸ਼ੁੱਧ ਗਿਰਾਵਟ
ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 2.44 ਫੀਸਦ ਬਣਦਾ ਹੈ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 38 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 87,619 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 29 ਹਜ਼ਾਰ (29,200) ਤੋਂ ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,87,66,009 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 87,619
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.27 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 18,11,446 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 39.10 ਕਰੋੜ (39,10,19,083) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 3.43 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 3.22 ਫੀਸਦ ‘ਤੇ
ਖੜੀ ਹੈ। ਇਹ ਹੁਣ ਲਗਾਤਾਰ 13 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ
37,91,686 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 27,66,93,572
ਖੁਰਾਕਾਂ ਦਿੱਤੀਆਂ ਗਈਆਂ ਹਨ । ਪਿਛਲੇ 24 ਘੰਟਿਆਂ ਵਿੱਚ 38,10,554 ਵੈਕਸੀਨ
ਖੁਰਾਕਾਂ ਦਾ ਪ੍ਰਬੰਧਾਂ ਕੀਤਾ ਗਿਆ ਹੈ I
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,01,19,241
|
ਦੂਜੀ ਖੁਰਾਕ
|
70,65,889
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,71,08,593
|
ਦੂਜੀ ਖੁਰਾਕ
|
90,32,813
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
5,42,21,110
|
ਦੂਜੀ ਖੁਰਾਕ
|
12,27,088
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
7,98,16,559
|
ਦੂਜੀ ਖੁਰਾਕ
|
1,26,54,117
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,44,21,583
|
ਦੂਜੀ ਖੁਰਾਕ
|
2,10,26,579
|
ਕੁੱਲ
|
27,66,93,572
|
****
ਐਮ.ਵੀ.
(Release ID: 1728907)
Visitor Counter : 235
Read this release in:
Tamil
,
Telugu
,
Malayalam
,
English
,
Urdu
,
Hindi
,
Marathi
,
Bengali
,
Gujarati
,
Odia
,
Kannada