ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਨਿਯਮਿਤ ਹਿੱਸਾ ਬਣਾਉਣ ਦੀ ਅਪੀਲ ਕੀਤੀ


ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਉਪ ਰਾਸ਼ਟਰਪਤੀ ਨੇ ਯੋਗ ਅਭਿਆਸ ਕੀਤਾ

Posted On: 21 JUN 2021 9:00AM by PIB Chandigarh

ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਨਿਯਮਿਤ ਹਿੱਸਾ ਬਣਾਉਣ।

 

ਅੰਤਰਰਾਸ਼ਟਰੀ ਯੋਗ ਦਿਵਸ ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਯੋਗ ਨਾ ਕੇਵਲ ਸਾਡੇ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਸੁਧਾਰਦਾ ਹੈ ਬਲਕਿ ਸਾਰੇ ਸਮਾਜ ਦੀ ਸਿਹਤ ਸੁਨਿਸ਼ਚਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਅਤੇ ਰਾਸ਼ਟਰ ਦੋਨਾਂ ਦੇ ਲਈ ਹਿਤਕਾਰੀ ਹੈ।

 

ਇਸ ਤੋਂ ਪਹਿਲਾਂ, ਸ਼੍ਰੀ ਨਾਇਡੂ ਨੇ ਆਪਣੀ ਪਤਨੀ ਸ਼੍ਰੀਮਤੀ ਊਸ਼ਾ ਨਾਇਡੂ ਦੇ ਨਾਲ ਉਪ ਰਾਸ਼ਟਰਪਤੀ ਨਿਵਾਸ ਦੇ ਲਾਅਨ ਵਿੱਚ ਯੋਗ ਅਭਿਆਸ ਕੀਤਾ।

 

****

 

ਐੱਮਐੱਸ/ਆਰਕੇ/ਡੀਪੀ


(Release ID: 1728967) Visitor Counter : 190