ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਨੇ 28 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਪਾਰ ਕੀਤਾ
ਲਗਾਤਾਰ ਹੇਠਾਂ ਵੱਲ ਜਾਣ ਦੇ ਰੁਝਾਨ ਨਾਲ , ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ
ਘਟ ਕੇ 7,02,887' ਤੇ ਆ ਗਈ ਹੈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 53,256 ਨਵੇਂ ਕੇਸ ਆਏ; 88 ਦਿਨਾਂ ਵਿੱਚ ਸਭ ਤੋਂ ਘੱਟ
ਲਗਾਤਾਰ 39ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .36 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ 3.83 ਫੀਸਦ ਹੋਈ; ਲਗਾਤਾਰ 14ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
21 JUN 2021 11:16AM by PIB Chandigarh
ਇੱਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਦੇਸ਼ ਵਿਚ ਲਗਾਈਆਂ ਜਾ ਰਹੀਆਂ ਕੋਵਿਡ -19 ਟੀਕਾ ਖੁਰਾਕਾਂ ਦੀ ਕੁੱਲ
ਗਿਣਤੀ 28 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ
28,00,36,898 ਵੈਕਸੀਨ ਖੁਰਾਕਾਂ 38,24,408 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 30,39,996 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,01,25,143
|
|
ਦੂਜੀ ਖੁਰਾਕ
|
70,72,595
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,71,73,646
|
|
ਦੂਜੀ ਖੁਰਾਕ
|
90,51,173
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
5,59,54,551
|
|
ਦੂਜੀ ਖੁਰਾਕ
|
12,63,242
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
8,07,11,132
|
|
ਦੂਜੀ ਖੁਰਾਕ
|
1,27,56,299
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,47,77,302
|
|
ਦੂਜੀ ਖੁਰਾਕ
|
2,11,51,815
|
ਕੁੱਲ
|
28,00,36,898
|
ਸਭਨਾਂ ਲਈ ਕੋਵਿਡ 19 ਟੀਕਾਕਰਨ ਤਹਿਤ ਨਵਾਂ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ , ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਅਤੇ ਗਤੀ ਨੂੰ ਵਧਾਉਣ ਲਈ ਵਚਨਬੱਧ ਹੈ। ਦੇਸ਼ ਵਿਆਪੀ ਕੋਵਿਡ 19 ਟੀਕਾਕਰਨ ਪ੍ਰੋਗਰਾਮ 16 ਜਨਵਰੀ 2021 ਨੂੰ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤਾ ਗਿਆ ਸੀ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 53,256 ਨਵੇਂ ਕੇਸ ਸਾਹਮਣੇ ਆਏ ਹਨ;
ਜੋ ਕਿ ਪਿਛਲੇ 88 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ ਹਨ। ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ ।
ਦੇਸ਼ ਵਿੱਚ ਪਿਛਲੇ 14 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ
ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ
ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ
ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ ਅੱਜ 7,02,887 ਦਰਜ ਕੀਤੀ ਗਈ ਹੈ ।
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 26,356 ਮਾਮਲਿਆਂ ਦੀ ਸ਼ੁੱਧ ਗਿਰਾਵਟ
ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 2.35 ਫੀਸਦ ਬਣਦਾ ਹੈ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 39 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 78,190 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 25,000 (24,934) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,88,44,199 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 78,190
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.36 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 13,88,699 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 39.24 ਕਰੋੜ (39,24,07,699) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 3.32 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 3.83 ਫੀਸਦ ‘ਤੇ
ਖੜੀ ਹੈ। ਇਹ ਹੁਣ ਲਗਾਤਾਰ 14 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
****
ਐਮ.ਵੀ.
(Release ID: 1729031)
Visitor Counter : 226