ਰੇਲ ਮੰਤਰਾਲਾ
ਆਕਸੀਜਨ ਐਕਸਪ੍ਰੈਸ ਨੇ ਦੇਸ਼ ਦੇ ਦੱਖਣੀ ਰਾਜਾਂ ਵਿੱਚ 18000 ਮੀਟ੍ਰਿਕ ਟਨ ਤੋਂ ਵੱਧ ਤਰਲ ਮੈਡੀਕਲ ਆਕਸੀਜਨ ਪਹੁੰਚਾਉਣ ਦਾ ਰਿਕਾਰਡ ਬਣਾਇਆ
ਆਕਸੀਜਨ ਐਕਸਪ੍ਰੈਸ ਨੇ ਦੇਸ਼ ਸੇਵਾ ਵਿੱਚ 32464 ਮੀਟ੍ਰਿਕ ਟਨ ਤੋਂ ਵੱਧ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ
444 ਆਕਸੀਜਨ ਐਕਸਪ੍ਰੈਸ ਨੇ ਪੂਰੇ ਦੇਸ਼ ਵਿੱਚ ਆਕਸੀਜਨ ਦੀ ਡਿਲੀਵਰੀ ਕੀਤੀ
ਆਕਸੀਜਨ ਐਕਸਪ੍ਰੈਸ ਨੇ ਹੁਣ ਤੱਕ 1854 ਟੈਂਕਰਾਂ ਨਾਲ 15 ਰਾਜਾਂ ਨੂੰ ਆਕਸੀਜਨ ਸਹਾਇਤਾ ਪਹੁੰਚਾਈ
ਆਕਸੀਜਨ ਐਕਸਪ੍ਰੈਸ ਨੇ ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤਮਿਲ ਨਾਡੂ ਨੂੰ ਕ੍ਰਮਵਾਰ 3300, 4100, 4300 ਅਤੇ 5600 ਮੀਟ੍ਰਿਕ ਟਨ ਤੋਂ ਵੱਧ ਐੱਲਐੱਮਓ ਦੀ ਸਪਲਾਈ ਕੀਤੀ
ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 4333 ਮੀਟ੍ਰਿਕ ਟਨ, ਉਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲ ਨਾਡੂ ਵਿੱਚ 5674 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 4190 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 3366 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 560 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ
Posted On:
19 JUN 2021 12:25PM by PIB Chandigarh
ਭਾਰਤੀ ਰੇਲਵੇ ਨੇ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦਿਆਂ ਅਤੇ ਨਵੇਂ ਹੱਲ ਲੱਭਦਿਆਂ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਉਣਾ ਜਾਰੀ ਰੱਖਿਆ ਹੋਇਆ ਹੈ।
ਆਕਸੀਜਨ ਐਕਸਪ੍ਰੈਸ ਨੇ ਰਾਸ਼ਟਰ ਦੀ ਸੇਵਾ ਵਿੱਚ ਤਰਲ ਮੈਡੀਕਲ ਆਕਸੀਜਨ ਪਹੁੰਚਾਉਣ ਵਿੱਚ 32400 ਮੀਟ੍ਰਿਕ ਟਨ ਨੂੰ ਪਾਰ ਕਰਕੇ ਰਿਕਾਰਡ ਸਥਾਪਿਤ ਕੀਤਾ ਹੈ।
ਹੁਣ ਤੱਕ ਭਾਰਤੀ ਰੇਲਵੇ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 1854 ਤੋਂ ਵੱਧ ਟੈਂਕਰਾਂ ਵਿੱਚ ਲਗਭਗ 32464 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਈ ਗਈ ਹੈ।
ਜ਼ਿਕਰਯੋਗ ਹੈ ਕਿ 448 ਆਕਸੀਜਨ ਐਕਸਪ੍ਰੈਸ ਨੇ ਹੁਣ ਤੱਕ ਆਪਣੀ ਯਾਤਰਾ ਪੂਰੀ ਕਰਕੇ ਵੱਖ-ਵੱਖ ਰਾਜਾਂ ਨੂੰ ਸਹਾਇਤਾ ਪਹੁੰਚਾਈ ਹੈ।
ਆਕਸੀਜਨ ਐਕਸਪ੍ਰੈਸ ਨੇ ਦੇਸ਼ ਦੇ ਦੱਖਣੀ ਰਾਜਾਂ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਡਿਲੀਵਰੀ ਵਿੱਚ 18000 ਐੱਮਟੀ ਨੂੰ ਪਾਰ ਕਰ ਗਈ।
ਆਕਸੀਜਨ ਐਕਸਪ੍ਰੈਸ ਦੁਆਰਾ ਹੁਣ ਤੱਕ ਦੇਸ਼ ਦੇ ਦੱਖਣੀ ਰਾਜਾਂ ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤਮਿਲ ਨਾਡੂ ਨੂੰ ਕ੍ਰਮਵਾਰ 3300, 4100, 4300 ਅਤੇ 5600 ਐੱਮਟੀ ਤੋਂ ਵੱਧ ਐੱਲਐੱਮਓ ਪਹੁੰਚਾਈ ਗਈ ਹੈ।
ਇਸ ਰਿਲੀਜ਼ ਦੇ ਜਾਰੀ ਹੋਣ ਤੱਕ 2 ਆਕਸੀਜਨ ਐਕਸਪ੍ਰੈਸ 8 ਟੈਂਕਰਾਂ ਵਿੱਚ 153 ਮੀਟ੍ਰਿਕ ਟਨ ਤੋਂ ਵੱਧ ਐੱਲਐੱਮਓ ਲੈ ਕੇ ਚੱਲ ਰਹੀਆਂ ਹਨ।
ਆਕਸੀਜਨ ਐਕਸਪ੍ਰੈਸ ਨੇ 56 ਦਿਨ ਪਹਿਲਾਂ 24 ਅਪ੍ਰੈਲ ਨੂੰ ਮਹਾਰਾਸ਼ਟਰ ਵਿੱਚ 126 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਡਿਲੀਵਰੀ ਕਰਨ ਦੇ ਨਾਲ ਆਪਣਾ ਕੰਮ ਸ਼ੁਰੂ ਕੀਤਾ ਸੀ।
ਭਾਰਤੀ ਰੇਲਵੇ ਦਾ ਇਹ ਯਤਨ ਰਿਹਾ ਹੈ ਕਿ ਆਕਸੀਜਨ ਲਈ ਮੰਗ ਕਰਨ ਵਾਲੇ ਰਾਜਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਸੰਭਵ ਆਕਸੀਜਨ ਪਹੁੰਚਾਈ ਜਾ ਸਕੇ।
ਆਕਸੀਜਨ ਐਕਸਪ੍ਰੈਸ ਦੁਆਰਾ 15 ਰਾਜਾਂ - ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲ ਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲਾ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਅਸਾਮ ਨੂੰ ਆਕਸੀਜਨ ਸਹਾਇਤਾ ਪਹੁੰਚਾਈ ਗਈ ਹੈ।
ਇਸ ਰਿਲੀਜ਼ ਦੇ ਜਾਰੀ ਹੋਣ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5722 ਮੀਟ੍ਰਿਕ ਟਨ, ਹਰਿਆਣਾ ਵਿੱਚ 2354 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 4333 ਮੀਟ੍ਰਿਕ ਟਨ, ਉਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲ ਨਾਡੂ ਵਿੱਚ 5674 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 4190 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 3366 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 560 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ ਹੈ।
ਹੁਣ ਤੱਕ ਆਕਸੀਜਨ ਐਕਸਪ੍ਰੈਸ ਨੇ ਦੇਸ਼ ਭਰ ਦੇ 15 ਰਾਜਾਂ ਦੇ ਲਗਭਗ 39 ਸ਼ਹਿਰਾਂ/ਕਸਬਿਆਂ ਵਿੱਚ ਐੱਲਐੱਮਓ ਪਹੁੰਚਾਈ ਹੈ। ਇਨ੍ਹਾਂ ਸ਼ਹਿਰਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਵਿੱਚ ਸਾਗਰ, ਜਬਲਪੁਰ, ਕਟਨੀ ਅਤੇ ਭੂਪਾਲ, ਮਹਾਰਾਸ਼ਟਰ ਵਿੱਚ ਨਾਗਪੁਰ, ਨਾਸਿਕ, ਪੁਣੇ , ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ ਅਤੇ ਗੁਰੂਗ੍ਰਾਮ, ਦਿੱਲੀ ਕੈਂਟ ਵਿੱਚ ਤੁਗਲਕਾਬਾਦ, ਦਿੱਲੀ ਵਿੱਚ ਓਖਲਾ, ਰਾਜਸਥਾਨ ਵਿੱਚ ਕੋਟਾ ਅਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉਤਰਾਖੰਡ ਵਿੱਚ ਦੇਹਰਾਦੂਨ, ਆਂਧਰਾ ਪ੍ਰਦੇਸ਼ ਵਿੱਚ ਨੈਲੋਰ, ਗੁੰਟੂਰ, ਤੜੀਪਤਰੀ ਅਤੇ ਵਿਸ਼ਾਖਾਪਟਨਮ , ਕੇਰਲ ਵਿੱਚ ਏਰਨਾਕੁਲਮ, ਤਮਿਲ ਨਾਡੂ ਵਿੱਚ ਤਿਰੂਵੱਲੂਰ, ਚੇੱਨਈ, ਤੂਤੀਕੋਰਿਨ, ਕੋਇੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਅਤੇ ਫਿਲੌਰ ਅਤੇ ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਵਿੱਚ ਰਾਂਚੀ ਸ਼ਾਮਲ ਹਨ।
ਭਾਰਤੀ ਰੇਲਵੇ ਨੇ ਆਕਸੀਜਨ ਸਪਲਾਈ ਵਾਲੀਆਂ ਥਾਵਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਦੀ ਵਧਦੀ ਹੋਈ ਜ਼ਰੂਰਤ ਅਨੁਸਾਰ ਆਪਣੇ-ਆਪ ਨੂੰ ਤਿਆਰ ਰੱਖਿਆ ਹੈ। ਭਾਰਤੀ ਰੇਲਵੇ ਨੂੰ ਐੱਲਐੱਮਓ ਲਿਆਉਣ ਦੇ ਟੈਂਕਰ ਰਾਜ ਪ੍ਰਦਾਨ ਕਰਦੇ ਹਨ।
ਪੂਰੇ ਦੇਸ਼ ਤੋਂ ਜਟਿਲ ਪਰਿਚਾਲਨ ਮਾਰਗ ਨਿਯੋਜਨ ਦ੍ਰਿਸ਼ ਵਿੱਚ ਭਾਰਤੀ ਰੇਲਵੇ ਨੇ ਪੱਛਮ ਵਿੱਚ ਹਾਪਾ, ਬੜੌਦਾ, ਮੁੰਦਰਾ, ਪੂਰਬ ਵਿੱਚ ਰਾਊਰਕੇਲਾ, ਦੁਰਗਾਪੁਰ, ਟਾਟਾ ਨਗਰ, ਅੰਗੁਲ ਤੋਂ ਆਕਸੀਜਨ ਲੈ ਕੇ ਉਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲ ਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਨੂੰ ਆਕਸੀਜਨ ਦੀ ਡਿਲੀਵਰੀ ਕੀਤੀ ਹੈ।
ਆਕਸੀਜਨ ਸਹਾਇਤਾ ਤੇਜ਼ ਗਤੀ ਨਾਲ ਪਹੁੰਚਾਉਣਾ ਸੁਨਿਸ਼ਚਿਤ ਕਰਨ ਦੇ ਲਈ ਰੇਲਵੇ ਆਕਸੀਜਨ ਐਕਸਪ੍ਰੈਸ ਮਾਲ ਗੱਡੀ ਚਲਾਉਣ ਵਿੱਚ ਨਵੇਂ ਅਤੇ ਮਿਸਾਲੀ ਮਾਪਦੰਡ ਸਥਾਪਿਤ ਕਰ ਰਹੀ ਹੈ। ਲੰਬੀ ਦੂਰੀ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਮਾਲ ਗੱਡੀ ਦੀ ਔਸਤ ਗਤੀ 55 ਕਿਲੋਮੀਟਰ ਤੋਂ ਵੱਧ ਰਹੀ ਹੈ। ਉੱਚ ਤਰਜੀਹ ਵਾਲੇ ਗ੍ਰੀਨ ਕੋਰੀਡੋਰ ਵਿੱਚ ਆਪਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਜ਼ੋਨਾਂ ਦੀਆਂ ਸੰਚਾਲਨ ਟੀਮਾਂ ਬਹੁਤ ਜ਼ਿਆਦਾ ਚੁਣੌਤੀਆਂ ਵਾਲੀਆਂ ਸਥਿਤੀਆਂ ਵਿੱਚ ਕੰਮ ਕਰ ਰਹੇ ਹਨ ਤਾਂ ਕਿ ਤੇਜ਼ ਸੰਭਵ ਸਮੇਂ ਵਿੱਚ ਆਕਸੀਜਨ ਪਹੁੰਚਾਈ ਜਾ ਸਕੇ। ਵੱਖ-ਵੱਖ ਭਾਗਾਂ ਵਿੱਚ ਕਰਮਚਾਰੀਆਂ ਦੇ ਬਦਲਾਵ ਦੇ ਲਈ ਤਕਨੀਕੀ ਠਹਿਰਾਵ (ਸਟੌਪੇਜ) ਨੂੰ ਘਟਾ ਕੇ 1 ਮਿੰਟ ਕਰ ਦਿੱਤਾ ਗਿਆ ਹੈ।
ਰੇਲ ਮਾਰਗਾਂ ਨੂੰ ਖੁੱਲ੍ਹਾ ਰੱਖਿਆ ਗਿਆ ਹੈ ਅਤੇ ਉੱਚ ਸਾਵਧਾਨੀ ਵਰਤੀ ਜਾ ਰਹੀ ਹੈ ਤਾਕਿ ਆਕਸੀਜਨ ਐਕਸਪ੍ਰੈਸ ਸਮੇਂ ‘ਤੇ ਪਹੁੰਚ ਸਕਣ।
ਇਹ ਸਾਰੇ ਕੰਮ ਇਸ ਢੰਗ ਨਾਲ ਕੀਤੇ ਜਾ ਰਹੇ ਹਨ ਕਿ ਹੋਰ ਮਾਲ ਢੁਆਈ ਪਰਿਚਾਲਨ ਵਿੱਚ ਕਮੀ ਨਾ ਆਵੇ ।
ਨਵੀਂ ਆਕਸੀਜਨ ਲੈ ਕੇ ਜਾਣਾ ਬਹੁਤ ਹੀ ਗਤੀਸ਼ੀਲ ਕਾਰਜ ਹੈ ਅਤੇ ਅੰਕੜੇ ਹਰ ਸਮੇਂ ਬਦਲਦੇ ਰਹਿੰਦੇ ਹਨ। ਦੇਰ ਰਾਤ ਆਕਸੀਜਨ ਨਾਲ ਭਰੀ ਹੋਰ ਵੱਧ ਆਕਸੀਜਨ ਐਕਸਪ੍ਰੈੱਸ ਗੱਡੀਆਂ ਆਪਣੀਆਂ ਯਾਤਰਾ ਸ਼ੁਰੂ ਕਰਣਗੀਆਂ।
****
ਡੀਜੇਐੱਨ/ਐੱਮਕੇਵੀ
(Release ID: 1729044)
Visitor Counter : 138