ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ 29.35 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਹਾਲੇ ਵੀ 2.14 ਕਰੋੜ ਤੋਂ ਵੱਧ ਖੁਰਾਕਾਂ ਉਪਲਬੱਧ ਹਨ
Posted On:
22 JUN 2021 10:45AM by PIB Chandigarh
ਸਭਨਾਂ ਲਈ ਕੋਵਿਡ 19 ਟੀਕਾਕਰਨ ਦਾ ਨਵਾਂ ਪੜਾਅ ਕੱਲ ਤੋਂ ਸ਼ੁਰੂ ਹੋ ਗਿਆ ਹੈ। ਟੀਕਾਕਰਨ,ਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ ਸਰਕਾਰ ਦੀ ਪੰਜ- ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾਹੈ, ਜਿਸ ਵਿੱਚ ਟੈਸਟ,
ਟ੍ਰੈਕ, ਟ੍ਰੀਟ, ਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ। ਕੇਂਦਰ ਸਰਕਾਰ , ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਅਤੇ ਗਤੀ ਨੂੰ ਵਧਾਉਣ ਲਈ ਵਚਨਬੱਧ ਹੈ। ਦੇਸ਼ ਵਿਆਪੀ ਕੋਵਿਡ 19 ਟੀਕਾਕਰਨ ਪ੍ਰੋਗਰਾਮ 16 ਜਨਵਰੀ 2021 ਨੂੰ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤਾ ਗਿਆ ਸੀ।ਟੀਕੇ ਲਗਾਉਣ ਦੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਲੋੜੀਦੇ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਪਾਸੋਂ ਟੀਕੇ ਦੀ ਉਪਲਬਧਤਾ ਸੰਬੰਧਿਤ ਪੇਸ਼ਗੀ ਦਰਖਾਸਤਾ ਮੰਗਵਾ ਕੇ ਬਿਹਤਰ ਯੋਜਨਾਬੰਦੀ ਕਰਨ ਦੇ ਨਾਲ ਨਾਲ ਟੀਕਾ ਸਪਲਾਈ ਲੜੀ ਨੂੰ ਸੁਚਾਰੂ ਬਣਾਉਣ ਦੇ ਲਈ ਵੀ ਬਣਦੇ ਯਤਨ ਕੀਤੇ ਗਏ ਹਨ।
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਨ ਮੁਹਿੰਮ ਦੇ ਸਰਵਪੱਖੀਕਰਨ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਮੁਫਤ) ਮੁਹੱਈਆ ਕਰਵਾਏਗੀ ਅਤੇ ਸਪਲਾਈ ਕਰੇਗੀ।
ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 29.35 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ
ਖੁਰਾਕਾਂ (29,35,04,820) ਮੁਫ਼ਤ ਚੈਨਲ ਤੋਂ ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਰਾਹੀਂ ਮੁਹੱਈਆ ਕਰਵਾਈਆਂ
ਗਈਆਂ ਹਨ ।
ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਗਣਨਾ ਦੀ ਕੁੱਲ ਖਪਤ
27,20,14,523 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ 2.14 ਕਰੋੜ (2,14,90,297)
ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ਉਪਲਬੱਧ ਹਨ ।
ਇਸ ਤੋਂ ਇਲਾਵਾ, 33,80,590 ਤੋਂ ਵੱਧ ਟੀਕੇ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ ਅਤੇ ਅਗਲੇ
3 ਦਿਨਾਂ ਦੇ ਅੰਦਰ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਹਾਸਿਲ ਕੀਤੀਆਂ ਜਾਣਗੀਆਂ ।
****
ਐਮ.ਵੀ.
(Release ID: 1729348)
Visitor Counter : 218
Read this release in:
Tamil
,
English
,
Urdu
,
Marathi
,
Hindi
,
Bengali
,
Gujarati
,
Odia
,
Telugu
,
Kannada
,
Malayalam