ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ 29.68 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਹਾਲੇ ਵੀ 1.92 ਕਰੋੜ ਤੋਂ ਵੱਧ ਖੁਰਾਕਾਂ ਉਪਲਬੱਧ ਹਨ

Posted On: 23 JUN 2021 11:11AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਨ ਦੇ ਦਾਇਰੇ ਨੂੰ ਤੇਜ਼ ਕਰਨ ਅਤੇ ਵਧਾਉਣ ਲਈ ਵਚਨਬੱਧ ਹੈ। ਸਭਨਾਂ ਲਈ ਕੋਵਿਡ 19 ਟੀਕਾਕਰਨ ਦਾ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਹੋ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਪਾਸੋਂ ਟੀਕੇ ਦੀ ਉਪਲਬਧਤਾ ਸੰਬੰਧਿਤ ਪੇਸ਼ਗੀ ਦਰਖਾਸਤਾ ਮੰਗਵਾ ਕੇ ਬਿਹਤਰ ਯੋਜਨਾਬੰਦੀ ਕਰਨ ਦੇ ਨਾਲ ਨਾਲ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਅਤੇ ਤੇਜ਼ ਬਣਾਉਣ ਦੇ ਲਈ ਵੀ ਬਣਦੇ ਯਤਨ ਕੀਤੇ ਗਏ ਹਨ

 

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਨ ਮੁਹਿੰਮ ਦੇ ਸਰਵਵਿਆਪੀਕਰ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਹੱਈਆ ਕਰਵਾਏਗੀ ਅਤੇ ਸਪਲਾਈ ਕਰੇਗੀ।

ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 29.68 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ

ਖੁਰਾਕਾਂ (29,68,27,450) ਮੁਫ਼ਤ ਚੈਨਲ ਤੋਂ ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਰਾਹੀਂ ਮੁਹੱਈਆ ਕਰਵਾਈਆਂ

ਗਈਆਂ ਹਨ

ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ

27,76,26,985 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ 1.92 ਕਰੋੜ (1,92,00,465)

ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ਉਪਲਬੱਧ ਹਨ

 

 

ਇਸ ਤੋਂ ਇਲਾਵਾ, 39,07,310 ਤੋਂ ਵੱਧ ਟੀਕੇ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ ਅਤੇ ਅਗਲੇ

3 ਦਿਨਾਂ ਦੇ ਅੰਦਰ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਹਾਸਿਲ ਕੀਤੀਆਂ ਜਾਣਗੀਆਂ

****

ਐਮ.ਵੀ.



(Release ID: 1729673) Visitor Counter : 166