ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ 29 ਕਰੋੜ ਦੇ ਮੀਲਪੱਥਰ ਤੋਂ ਪਾਰ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 50,848 ਨਵੇਂ ਕੇਸ ਆਏ;
ਲਗਾਤਾਰ ਹੇਠਾਂ ਵੱਲ ਜਾਣ ਦੇ ਰੁਝਾਨ ਦੌਰਾਨ, ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ
ਕੇ 6,43,194 ਹੋਈ; 82 ਦਿਨਾਂ ਵਿੱਚ ਸਭ ਤੋਂ ਘੱਟ
ਲਗਾਤਾਰ 41ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .56 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.67 ਫੀਸਦ ਹੋਈ; ਲਗਾਤਾਰ 16ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
23 JUN 2021 11:06AM by PIB Chandigarh
ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 29 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 29,46,39,511 ਵੈਕਸੀਨ ਖੁਰਾਕਾਂ 39,49,630 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 54,24,374 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,01,45,382
|
ਦੂਜੀ ਖੁਰਾਕ
|
71,14,021
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,72,70,889
|
ਦੂਜੀ ਖੁਰਾਕ
|
91,37,511
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
6,59,41,855
|
ਦੂਜੀ ਖੁਰਾਕ
|
14,28,117
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
8,28,91,130
|
ਦੂਜੀ ਖੁਰਾਕ
|
1,31,57,562
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,56,45,248
|
ਦੂਜੀ ਖੁਰਾਕ
|
2,19,07,796
|
ਕੁੱਲ
|
29,46,39,511
|
ਸਭਨਾਂ ਲਈ ਕੋਵਿਡ 19 ਟੀਕਾਕਰਨ ਦਾ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 50,848 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 16 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ
ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ
ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ । ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 6,43,194 ਹੋ ਗਈ;
ਜੋ ਕਿ ਪਿਛਲੇ 82 ਦਿਨਾਂ ਵਿੱਚ ਸਭ ਤੋਂ ਘੱਟ ਹੈ ।
ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 19,327 ਦੀ ਗਿਰਾਵਟ ਆਈ ਹੈ
ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 2.14 ਫੀਸਦ ਹਨ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 41 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 68,817 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 18,000 (17,969) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,89,94,855 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 68,817
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.56 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 19,01,056 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 39.59 ਕਰੋੜ (39,59,73,198) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 3.12 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.67 ਫੀਸਦ ‘ਤੇ
ਹੈ। ਇਹ ਹੁਣ ਲਗਾਤਾਰ 16 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
****
ਐਮ.ਵੀ.
(Release ID: 1729801)