ਪ੍ਰਿਥਵੀ ਵਿਗਿਆਨ ਮੰਤਰਾਲਾ

ਛੱਤੀਸਗੜ੍ਹ ਦੀਆਂ ਵੱਖ ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ; ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਤੇ ਅਸਾਮ ਦੀਆਂ ਵੱਖ ਵੱਖ ਥਾਵਾਂ 'ਤੇ ਭਾਰੀ ਬਾਰਸ਼ ਦੀ ਸੰਭਾਵਨਾ ਹੈ

Posted On: 24 JUN 2021 2:13PM by PIB Chandigarh

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਰਾਸ਼ਟਰੀ ਮੌਸਮ ਭਵਿੱਖਵਾਣੀ ਕੇਂਦਰ  ਅਨੁਸਾਰ:

ਵੀਰਵਾਰ 24 ਜੂਨ 2021 ਜਾਰੀ ਕਰਨ ਦਾ ਸਮਾਂ: 1300 ਵਜੇ ਭਾਰਤੀ ਸਮੇਂ ਅਨੁਸਾਰ 

ਆਲ ਇੰਡੀਆ ਪ੍ਰਭਾਵ ਤੇ ਅਧਾਰਤ ਮੌਸਮ ਦਾ ਚੇਤਾਵਨੀ ਬੁਲੇਟਿਨ (ਮਿਡ-ਡੇ)

24 ਜੂਨ (ਦਿਨ 1): ਛੱਤੀਸਗੜ੍ਹ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਅਤੇ ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਓਡੀਸ਼ਾ,  ਅਰੁਣਾਚਲ ਪ੍ਰਦੇਸ਼, ਅਸਾਮ  ਤੇ ਮੇਘਾਲਿਆ  ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ,  ਤੇਲੰਗਾਨਾ,  ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ ਅਤੇ ਕੇਰਲ ਤੇ ਮਹੇ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਵਧੇਰੇ ਸੰਭਾਵਨਾ ਹੈ। 

ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵੱਖ-ਵੱਖ ਥਾਵਾਂ ਬਿਜਲੀ ਚਮਕਣ, ਡਿੱਗਣ ਅਤੇ ਹਨੇਰੀ - ਝੱਖੜ (ਗਤੀ 50-60 ਕਿਲੋਮੀਟਰ ਪ੍ਰਤੀ ਘੰਟਾ) ਝੂਲਣ ਦੇ ਦੀ ਸੰਭਾਵਨਾ ਹੈ; ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਅਤੇ ਹਨੇਰੀ-ਝੱਖੜ (ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਝੂਲਣ; ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਪੱਛਮੀ ਉੱਤਰ ਪ੍ਰਦੇਸ਼ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂਆਂ ਵਿੱਚ ਵੱਖ ਵੱਖ ਥਾਵਾਂ  ਤੇ ਬਿਜਲੀ ਚਮਕਣ, ਡਿੱਗਣ ਅਤੇ ਤੂਫਾਨੀ ਹਵਾਵਾਂ (ਤੇਜ਼ 30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦੀ ਵਧੇਰੇ ਸੰਭਾਵਨਾ ਅਤੇ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਵਿਚ ਵੱਖ ਵੱਖ ਥਾਵਾਂ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।  ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ, ਓਡੀਸ਼ਾ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ,  ਮਨੀਪੁਰ,  ਮਿਜ਼ੋਰਮ ਅਤੇ ਤ੍ਰਿਪੁਰਾ, ਤੱਟ ਆਂਧਰਾ ਪ੍ਰਦੇਸ਼ ਅਤੇ ਯਾਨਮ, ਤੇਲੰਗਾਨਾ, ਰਾਇਲਸੀਮਾ, ਕੇਰਲ ਅਤੇ ਮਹੇ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਡਿਗਣ ਨਾਲ ਹਨੇਰੀ ਝੱਖੜ ਝੂਲਣ ਦੀ ਵਧੇਰੇ ਸੰਭਾਵਨਾ ਹੈ। ਪੱਛਮ ਰਾਜਸਥਾਨ ਦੀਆਂ ਵੱਖ ਵੱਖ ਥਾਵਾਂ ਤੇ ਤੂਫਾਨੀ ਹਵਾ/ ਧੂੜ ਭਰੀ ਆਂਧੀ (ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦੀ ਸੰਭਾਵਨਾ ਹੈ। 

ਦੱਖਣ-ਪੱਛਮ, ਪੱਛਮੀ ਮੱਧ ਅਤੇ ਉੱਤਰ-ਪੂਰਬੀ ਅਰਬ ਸਾਗਰ ਅਤੇ ਗੁਜਰਾਤ ਦੇ ਤੱਟ ਦੇ ਨਾਲ-ਨਾਲ ਅਤੇ ਪੱਛਮੀ ਕੇਂਦਰੀ ਬੰਗਾਲ ਦੀ ਖਾੜੀ ਅਤੇ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ ਤੇਜ਼ ਹਵਾਵਾਂ (ਗਤੀ 40-50 ਕਿਲੋਮੀਟਰ ਪ੍ਰਤੀ ਘੰਟੇ ਤੋਂ  60 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚਣ ਵਾਲੀ) ਚਲਣ ਦੀ ਵਧੇਰੇ ਸੰਭਾਵਨਾ ਹੈ। ਮਛੇਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਖੇਤਰਾਂ ਵਿੱਚ ਮੱਛੀਆਂ ਫੜਨ ਲਈ ਨਾ ਜਾਣ।

(ਵਧੇਰੇ ਜਾਣਕਾਰੀ ਅਤੇ ਗ੍ਰਾਫਿਕਸ ਲਈ ਕਿਰਪਾ ਕਰਕੇ ਇਥੇ ਕਲਿੱਕ ਕਰੋ)

https://static.pib.gov.in/WriteReadData/specificdocs/documents/2021/jun/doc202162401.pdf

 

ਵਧੇਰੇ ਜਾਣਕਾਰੀ ਲਈ ਕਿਰਪਾ ਕਰਕੇ www.imd.gov.in 'ਤੇ ਜਾਓ ਜਾਂ ਸੰਪਰਕ ਕਰੋ: +91 11 24631913, 24643965, 24629798 (1875 ਤੋਂ ਰਾਸ਼ਟਰ ਦੀ ਸੇਵਾ ਵਿੱਚ)

 

ਕਿਰਪਾ ਕਰਕੇ ਨਿਰਧਾਰਤ ਸਥਾਨ ਦੀ ਭਵਿੱਖਬਾਣੀ ਅਤੇ ਚੇਤਾਵਨੀ ਲਈ ਮੌਸਮ ਐਪ ਨੂੰ ਡਾਉਨਲੋਡ ਕਰੋ, ਐਗਰੋਮੈਟ ਐਡਵਾਈਜ਼ਰੀ ਲਈ ਮੇਘਦੂਤ ਐਪ ਅਤੇ ਬਿਜਲੀ ਦੀ ਚੇਤਾਵਨੀ ਲਈ ਦਮਿਨੀ ਐਪ ਅਤੇ ਜ਼ਿਲ੍ਹਾ ਵਾਰ ਚੇਤਾਵਨੀ ਲਈ ਰਾਜ ਦੀਆਂ ਐਮਸੀ / ਆਰਐਮਸੀ ਵੈਬਸਾਈਟਾਂ ਨੂੰ ਦੇਖੋ। 

----------------------------- 

ਐਸਐਸ / ਆਰਪੀ / (ਆਈਐਮਡੀ ਇਨਪੁਟਸ)



(Release ID: 1730067) Visitor Counter : 149