ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ 30 ਕਰੋੜ ਦੇ ਮੀਲਪੱਥਰ ਤੋਂ ਪਾਰ


ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 64.89 ਲੱਖ ਟੀਕਾ ਖੁਰਾਕਾਂ ਦਾ ਪ੍ਰਬੰਧ ਕੀਤਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 54,069 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 6,27,057 ਹੋਈ

ਲਗਾਤਾਰ 42ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .61 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.91 ਫੀਸਦ ਹੋਈ; ਲਗਾਤਾਰ 17ਵੇਂ ਦਿਨ 5 ਫੀਸਦ ਤੋਂ ਘੱਟ ਦਰਜ

Posted On: 24 JUN 2021 11:06AM by PIB Chandigarh

 

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 30 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 30,16,26,028 ਵੈਕਸੀਨ ਖੁਰਾਕਾਂ  40,45,516 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 64,89,599 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਇਨ੍ਹਾਂ ਵਿੱਚ ਸ਼ਾਮਲ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,01,58,915

ਦੂਜੀ ਖੁਰਾਕ

71,32,888

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,73,03,658

ਦੂਜੀ ਖੁਰਾਕ

91,85,106

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,06,62,665

ਦੂਜੀ ਖੁਰਾਕ

15,02,078

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,39,38,683

ਦੂਜੀ ਖੁਰਾਕ

1,33,51,488

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,61,61,004

ਦੂਜੀ ਖੁਰਾਕ

2,22,29,543

ਕੁੱਲ

30,16,26,028

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀ ਪੜਾਅ ਦੀ ਸ਼ੁਰੂਆਤ 21 ਜੂਨ ਤੋਂ  ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ। 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 54,069 ਨਵੇਂ ਕੇਸ ਸਾਹਮਣੇ ਆਏ ਹਨ।

 

ਦੇਸ਼ ਵਿੱਚ ਪਿਛਲੇ 17 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ  ਨਵੇਂ ਕੇਸ ਸਾਹਮਣੇ

ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ

ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ। 

C:\Users\dell\Desktop\image001NWSQ.jpg 

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ 

ਦਰਸਾ ਰਿਹਾ ਹੈ । ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 6,27,057 

ਹੋ ਗਈ ਹੈ ।

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 16,137 ਦੀ ਗਿਰਾਵਟ ਆਈ ਹੈ

ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ  ਪੌਜ਼ੀਟਿਵ ਮਾਮਲਿਆਂ ਦਾ 2.08 ਫੀਸਦ  ਹਨ ।

 C:\Users\dell\Desktop\image0020R70.jpg

 

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 42 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 68,885 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ। 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 14,000 (14,816) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।  

 

 

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,90,63,740 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 68,885

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.61 ਫ਼ੀਸਦ ਬਣਦੀ ਹੈ। ਜਿਹੜੀ 

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 C:\Users\dell\Desktop\image004XCOW.jpg

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 18,59,469 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 39.78 ਕਰੋੜ (39,78,32,667) ਤੋਂ ਵੱਧ ਟੈਸਟ ਕੀਤੇ ਗਏ ਹਨ। 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 3.04 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.91 ਫੀਸਦ ‘ਤੇ

 ਹੈ। ਇਹ ਹੁਣ ਲਗਾਤਾਰ 17 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ। 

 C:\Users\dell\Desktop\image005H65V.jpg

 

 

 

****

 

ਐਮ.ਵੀ.


(Release ID: 1730072) Visitor Counter : 207