ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸੜਕ ਟ੍ਰਾਂਸਪੋਰਟ ਤੇ ਹਾਈਵੇਅਜ਼ ਮੰਤਰੀ, ਸ਼੍ਰੀ ਨਿਤਿਨ ਗਡਕਰੀ ਨੇ ਹਿਮਾਚਲ ਪ੍ਰਦੇਸ਼ ’ਚ ਵਿਭਿੰਨ ਰਾਸ਼ਟਰੀ ਰਾਜ ਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਤੇ ਉਦਘਾਟਨ ਕੀਤਾ


222 ਕਿਲੋਮੀਟਰ ਲੰਮੇ 9 ਸੜਕ ਲਾਂਘਿਆਂ ‘ਤੇ ਕੁੱਲ 6,155 ਕਰੋੜ ਰੁਪਏ ਖਰਚ ਹੋਣੇ ਹਨ

Posted On: 24 JUN 2021 2:51PM by PIB Chandigarh

ਸੜਕ ਟ੍ਰਾਂਸਪੋਰਟ ਤੇ ਹਾਈਵੇਅਜ਼ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ ਬਾਰੇ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਹਿਮਾਚਲ ਪ੍ਰਦੇਸ਼ ’ਚ ਵਿੰਭਿੰਨ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਤੇ ਉਦਘਾਟਨ ਕੀਤਾ।  222 ਕਿਲੋਮੀਟਰ ਲੰਮੇ ਨੌਂ ਸੜਕ ਲਾਂਘਿਆਂ (ਰੋਡ ਕੌਰੀਡੋਰਜ਼) ‘ਤੇ ਕੁੱਲ 6,155 ਕਰੋੜ ਰੁਪਏ ਖਰਚ ਹੋਣੇ ਹਨ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼੍ਰੀ ਗਡਕਰੀ ਨੇ ਕਿਹਾ ਕਿ ਇਹ ਸੜਕ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੀ ਜਨਤਾ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣਗੇ। ਮੰਤਰੀ ਨੇ ਵਾਅਦਾ ਕੀਤਾ ਕਿ ਦੋ ਸਾਲਾਂ ਅੰਦਰ ਜਾਂ ਉਸ ਤੋਂ ਵੀ ਪਹਿਲਾਂ ਦਿੱਲੀ ਤੋਂ ਕੁੱਲੂ ਤੱਕ ਸੜਕ ਰਸਤੇ ਦੀ ਯਾਤਰਾ ਘਟ ਕੇ ਸਿਰਫ਼ ਸੱਤ ਘੰਟਿਆਂ ਦੀ ਰਹਿ ਜਾਵੇਗੀ। ਸ਼੍ਰੀ ਗਡਕਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 11 ਹੋਰ ਸੁਰੰਗਾਂ ਦੇ ਨਿਰਮਾਣ ਦਾ ਕੰਮ ਛੇਤੀ ਹੀ ਦੇ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਮਨਾਲੀ–ਲੇਹ ਸੁਰੰਗ ਦੇ ਨਿਰਮਾਣ ਨੂੰ ਸਰਕਾਰ ਨੇ ਉੱਚ–ਤਰਜੀਹ ਦਿੱਤੀ ਹੈ। ਮੰਤਰੀ ਨੇ ਕਿਹਾ ਕਿ 15 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਦੇ ਕੰਮ ਇਸ ਵਰ੍ਹੇ ਪੂਰੇ ਦੇਸ਼ ਵਿੱਚ ਹੀ ਯੋਜਨਾਬੱਧ ਤਰੀਕੇ ਨਾਲ ਕੀਤੇ ਜਾ ਰਹੇ ਹਨ। ਸ਼੍ਰੀ ਗਡਕਰੀ ਨੇ ਕਿਹਾ ਕਿ ਜ਼ਮੀਨ ਅਕਵਾਇਰ ਕਰਨ ਤੇ ਵਾਤਾਵਰਣਕ ਪ੍ਰਵਾਨਗੀਆਂ ਲੈਣ ਨਾਲ ਸੰਬੰਧਤ ਪ੍ਰਕਿਰਿਆ ਨੂੰ ਤੇਜ਼ ਕਰਨਾ ਹੋਵੇਗਾ, ਤਾਂ ਜੋ ਸੜਕ ਨਿਰਮਾਣ ਦਾ ਕੰਮ ਸਮੇਂ–ਸਿਰ ਮੁਕੰਮਲ ਹੋ ਸਕੇ। ਮੰਤਰੀ ਨੇ ਸਾਲ 2021–22 ਦੌਰਾਨ ਕੁੱਲ 15 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਪ੍ਰਦੇਸ਼ ਵਿੱਚ 491 ਕਿਲੋਮੀਟਰ ਲੰਮੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਰੋਪਵੇਅ ਤੇ ਕੇਬਲ ਕਾਰ ਦੇ ਨੈੱਟਵਰਕ ਦੀ ਸੰਭਾਵਨਾ ਦਾ ਵੀ ਪਤਾ ਲਾਇਆ ਜਾ ਸਕਦਾ ਹੈ।

ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਨੇ ਕਿਹਾ ਕਿ ਚੰਗੀਆਂ ਮਿਆਰੀ ਸੜਕਾਂ ਤੇ ਕਨੈਕਟੀਵਿਟੀ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ ਤੇ ਉਨ੍ਹਾਂ ਸੜਕ ਪ੍ਰੋਜੈਕਟਾਂ ਲਈ ਸ਼੍ਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਨ੍ਹਾਂ ਨਾਲ ਰਾਜ ਦੇ ਵਿਕਾਸ ਲਈ ਰਾਹ ਹੋਰ ਪੱਧਰਾ ਹੋਵੇਗਾ। ਸੜਕ ਟ੍ਰਾਂਸਪੋਰਟ ਤੇ ਹਾਈਵੇਅਜ਼ ਰਾਜ ਮੰਤਰੀ, ਜਨਰਲ ਡਾ. ਵੀਕੇ ਸਿੰਘ (ਸੇਵਾ–ਮੁਕਤ) ਅਤੇ ਵਿੱਤ ਰਾਜ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਇਸ ਸਮਾਰੋਹ ਨੂੰ ਵਰਚੁਅਲੀ ਸੰਬੋਧਨ ਕੀਤਾ।

ਈਵੈਂਟ ਲਿੰਕ: https://www.youtube.com/watch?v=f1ImguM9oXQ

*****

ਐੱਮਜੇਪੀਐੱਸ/ਆਰਆਰ



(Release ID: 1730081) Visitor Counter : 123


Read this release in: English , Urdu , Hindi , Tamil