ਪ੍ਰਿਥਵੀ ਵਿਗਿਆਨ ਮੰਤਰਾਲਾ

ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵੱਖ ਵੱਖ ਥਾਵਾਂ 'ਤੇ ਬਿਜਲੀ ਚਮਕਣ ਤੇ ਹਨੇਰੀ ਨਾਲ ਤੂਫ਼ਾਨ ਦੀ ਵਧੇਰੇ ਸੰਭਾਵਨਾ; ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਚਮਕਣ ਤੇ ਹਨੇਰੀ ਆਉਣ ਦੀ ਵਧੇਰੇ ਸੰਭਾਵਨਾ

Posted On: 24 JUN 2021 5:40PM by PIB Chandigarh

ਭਾਰਤੀ ਮੌਸਮ ਵਿਭਾਗ (ਆਈਐਮਡੀ)ਦੇ ਰਾਸ਼ਟਰੀ ਮੌਸਮ ਭਵਿਖਵਾਣੀ ਕੇਂਦਰ  ਅਨੁਸਾਰ:

  (ਵੀਰਵਾਰ 24 ਜੂਨ, 2021, ਜਾਰੀ ਹੋਣ ਦਾ ਸਮਾਂ: 1630 ਵਜੇ ਭਾਰਤੀ ਸਮੇਂ ਅਨੁਸਾਰ)

ਆਲ ਇੰਡੀਆ ਪ੍ਰਭਾਵ ਅਧਾਰਤ ਮੌਸਮ ਦਾ ਚੇਤਾਵਨੀ ਬੁਲੇਟਿਨ (ਈਵਨਿੰਗ)

24 ਜੂਨ (ਪਹਿਲਾ ਦਿਨ): ਛੱਤੀਸਗੜ੍ਹ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਅਤੇ ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਓਡੀਸ਼ਾ,  ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੱਟਵਰਤੀ ਆਂਧਰਾ ਪ੍ਰਦੇਸ਼ ਤੇ ਯਾਨਮ, ਤੇਲੰਗਾਨਾ,  ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਹੇ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 

ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵੱਖ ਵੱਖ ਥਾਵਾਂ ਤੇ (50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ) ਹਨੇਰੀ ਆਉਣ ਤੇ ਬਿਜਲੀ ਚਮਕਣ ਤੇ ਡਿਗਣ; ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਵੱਖ ਵੱਖ ਥਾਵਾਂ ਤੇ ਹਨੇਰੀ ਆਉਣ ਤੇ ਬਿਜਲੀ ਚਮਕਣ ਤੇ ਡਿੱਗਣ ਨਾਲ ਤੇਜ ਹਵਾਵਾਂ (ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦੀ ਵਧੇਰੇ ਸੰਭਾਵਨਾ; ਜੰਮੂ-ਕਸ਼ਮੀਰ,  ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਪੱਛਮੀ ਉੱਤਰ ਪ੍ਰਦੇਸ਼ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂਆਂ ਦੀਆਂ ਵੱਖ ਵੱਖ ਥਾਵਾਂ' ਤੇ ਬਿਜਲੀ ਅਤੇ ਤੂਫਾਨੀ ਹਵਾਵਾਂ (ਤੇਜ਼ 30-40  ਕਿਲੋਮੀਟਰ ਪ੍ਰਤੀ ਘੰਟਾ) ਚਲਣ ਅਤੇ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼,  ਵਿਦਰਭ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ, ਓਡੀਸ਼ਾ, ਅਰੁਣਾਚਲ ਪ੍ਰਦੇਸ਼,  ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਤੇਲੰਗਾਨਾ, ਰਾਇਲਸੀਮਾ, ਕੇਰਲ ਤੇ ਮਹੇ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਚਮਕਣ, ਡਿਗਣ ਨਾਲ ਤੇਜ ਹਵਾਵਾਂ (ਗਤੀ 30-40 ਕਿਲੋਮੀਟਰ ਪ੍ਰਤੀ ਘੰਟੇ ਨਾਲ) ਚਲਣ ਦੀ ਸੰਭਾਵਨਾ ਹੈ। ਪੱਛਮੀ  ਰਾਜਸਥਾਨ ਦੀਆਂ ਵੱਖ ਵੱਖ ਥਾਵਾਂ ਤੇ ਤੂਫਾਨੀ ਹਵਾ/ਧੂੜ ਭਰੀ ਆਂਧੀ (ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦੀ ਸੰਭਾਵਨਾ ਹੈ। 

ਦੱਖਣ-ਪੱਛਮ, ਪੱਛਮੀ ਮੱਧ ਅਤੇ ਉੱਤਰ-ਪੂਰਬੀ ਅਰਬ ਸਾਗਰ ਅਤੇ ਗੁਜਰਾਤ ਦੇ ਤੱਟ ਦੇ ਨਾਲ-ਨਾਲ ਅਤੇ ਪੱਛਮੀ ਮੱਧ ਬੰਗਾਲ ਦੀ ਖਾੜੀ ਅਤੇ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ ਲੱਗਦੇ ਇਲਾਕਿਆਂ ਵਿੱਚ  ਤੇਜ਼ ਹਵਾਵਾਂ (ਗਤੀ 40-50 ਕਿਲੋਮੀਟਰ ਪ੍ਰਤੀ ਘੰਟੇ ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਤੱਕ) ਚਲਣ ਦੀ ਵਧੇਰੇ ਸੰਭਾਵਨਾ ਹੈ। ਮਛੇਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਖੇਤਰਾਂ ਵਿੱਚ ਮੱਛੀਆਂ ਫੜਨ ਲਈ ਨਾ ਜਾਣ।

 (ਵਧੇਰੇ ਜਾਣਕਾਰੀ ਅਤੇ ਗ੍ਰਾਫਿਕਸ ਲਈ ਕਿਰਪਾ ਕਰਕੇ ਇਥੇ ਕਲਿੱਕ ਕਰੋ)

https://static.pib.gov.in/WriteReadData/specificdocs/documents/2021/jun/doc202162441.pdf

 

ਕਿਰਪਾ ਕਰਕੇ ਨਿਰਧਾਰਤ ਥਾਂ ਦੀ ਭਵਿੱਖਬਾਣੀ ਅਤੇ ਚੇਤਾਵਨੀ ਲਈ ਮੌਸਮ ਐਪ ਨੂੰ ਡਾਉਨਲੋਡ ਕਰੋ, ਐਗਰੋਮੈਟ ਐਡਵਾਈਜ਼ਰੀ ਲਈ ਮੇਘਦੂਤ ਐਪ ਅਤੇ ਬਿਜਲੀ ਦੀ ਚੇਤਾਵਨੀ ਲਈ ਦਾਮਿਨੀ ਐਪ ਅਤੇ ਜ਼ਿਲ੍ਹਾ ਵਾਰ ਚੇਤਾਵਨੀ ਲਈ ਰਾਜ ਦੀਆਂ ਐਮਸੀ / ਆਰਐਮਸੀ ਦੀਆਂ ਵੈਬਸਾਈਟਾਂ ਦੇਖੋ। 

--------------------------------- 

 ਐਸ ਐਸ/ਆਰ ਪੀ/(ਆਈ ਐਮ ਡੀ ਇਨਪੁੱਟਸ ) 


(Release ID: 1730148) Visitor Counter : 147


Read this release in: English , Urdu , Hindi , Tamil