ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਨੇ 31 ਕਰੋੜ ਦਾ ਮੀਲਪੱਥਰ ਪਾਰ ਕੀਤਾ


ਪਿਛਲੇ 24 ਘੰਟਿਆਂ ਦੌਰਾਨ 61.19 ਲੱਖ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 48,698 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,95,565 ਹੋਈ; 86 ਦਿਨਾਂ ਬਾਅਦ 6 ਲੱਖ ਤੋਂ ਘੱਟ

ਲਗਾਤਾਰ 44ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .72 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.79 ਫੀਸਦ ਹੋਈ; ਲਗਾਤਾਰ 19ਵੇਂ ਦਿਨ 5 ਫੀਸਦ ਤੋਂ ਘੱਟ ਦਰਜ

Posted On: 26 JUN 2021 10:46AM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 31 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 31,50,45,926 ਵੈਕਸੀਨ ਖੁਰਾਕਾਂ

42,00,839 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 61,19,169 ਵੈਕਸੀਨ

ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

 

 

ਇਨ੍ਹਾਂ ਵਿੱਚ ਸ਼ਾਮਲ ਹਨ

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,01,83,459

ਦੂਜੀ ਖੁਰਾਕ

71,75,222

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,74,05,275

ਦੂਜੀ ਖੁਰਾਕ

93,02,922

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,91,80,154

ਦੂਜੀ ਖੁਰਾਕ

17,15,458

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,59,69,905

ਦੂਜੀ ਖੁਰਾਕ

1,40,81,556

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,70,95,979

ਦੂਜੀ ਖੁਰਾਕ

2,29,35,996

ਕੁੱਲ

31,50,45,926

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ

ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 48,698 ਨਵੇਂ ਕੇਸ ਸਾਹਮਣੇ ਆਏ ਹਨ

 

 

ਦੇਸ਼ ਵਿੱਚ ਪਿਛਲੇ 19 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ

ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ

ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

https://static.pib.gov.in/WriteReadData/userfiles/image/image0018DBW.jpg

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ

ਦਰਸਾ ਰਿਹਾ ਹੈ ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 5,95,565

ਹੋ ਗਈ ਹੈ ਐਕਟਿਵ ਮਾਮਲਿਆਂ ਦੀ ਗਿਣਤੀ 86 ਦਿਨਾਂ ਬਾਅਦ 6 ਲੱਖ ਤੋਂ ਘੱਟ ਹੋਈ ਹੈ

 

 

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 17,303 ਦੀ ਗਿਰਾਵਟ ਆਈ ਹੈ

ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.97 ਫੀਸਦ ਹਨ

https://static.pib.gov.in/WriteReadData/userfiles/image/image002VA9R.jpg

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 44 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 64,818 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 16,000 (16,120) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

https://static.pib.gov.in/WriteReadData/userfiles/image/image003N4R3.jpg

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,91,93,085 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 64,818

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.72 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ

https://static.pib.gov.in/WriteReadData/userfiles/image/image00483NQ.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,35,781 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 39.78 ਕਰੋੜ (39,95,68,448) ਤੋਂ ਵੱਧ ਟੈਸਟ ਕੀਤੇ ਗਏ ਹਨ।

 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.97 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.79 ਫੀਸਦਤੇ

ਹੈ। ਇਹ ਹੁਣ ਲਗਾਤਾਰ 19 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ

https://static.pib.gov.in/WriteReadData/userfiles/image/image005WARV.jpg

****

ਐਮ.ਵੀ.


(Release ID: 1730555) Visitor Counter : 219