ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਨੇ 32 ਕਰੋੜ ਦਾ ਮੀਲਪੱਥਰ ਪਾਰ ਕੀਤਾ


ਪਿਛਲੇ 24 ਘੰਟਿਆਂ ਦੌਰਾਨ 64.25 ਲੱਖ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 50,040 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,86,403 ਹੋਈ

ਲਗਾਤਾਰ 45ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .75 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.82 ਫੀਸਦ ਹੋਈ; ਲਗਾਤਾਰ 20ਵੇਂ ਦਿਨ 5 ਫੀਸਦ ਤੋਂ ਘੱਟ ਦਰਜ

Posted On: 27 JUN 2021 11:27AM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 

32 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 

32,17,60,077 ਵੈਕਸੀਨ ਖੁਰਾਕਾਂ 42,79,210 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 64,25,893 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,01,96,091

 

ਦੂਜੀ ਖੁਰਾਕ

72,00,994

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,74,36,514

 

ਦੂਜੀ ਖੁਰਾਕ

93,79,246

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,34,29,067

 

ਦੂਜੀ ਖੁਰਾਕ

18,56,720

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,68,82,578

 

ਦੂਜੀ ਖੁਰਾਕ

1,46,35,430

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,74,40,309

 

ਦੂਜੀ ਖੁਰਾਕ

2,33,03,128

ਕੁੱਲ

32,17,60,077

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ

ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

 ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 50,040 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 20 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ

ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ

ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ

ਦਰਸਾ ਰਿਹਾ ਹੈ । ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 5,86,403

ਹੋ ਗਈ ਹੈ । 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 9,162 ਦੀ ਗਿਰਾਵਟ ਆਈ ਹੈ

ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.94 ਫੀਸਦ ਹਨ ।

 

  

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 45 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 57,944 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 8,000 (7,904) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,92,51,029 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 57,944

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.75 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,77,309 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 40.42 ਕਰੋੜ (40,42,65,101) ਤੋਂ ਵੱਧ ਟੈਸਟ ਕੀਤੇ ਗਏ ਹਨ।

 ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.91 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.82 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 20 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 

 

 ****

 ਐਮ.ਵੀ.



(Release ID: 1730658) Visitor Counter : 182