ਪ੍ਰਿਥਵੀ ਵਿਗਿਆਨ ਮੰਤਰਾਲਾ

ਅੱਜ ਬਿਹਾਰ, ਅਸਾਮ ਅਤੇ ਮੇਘਾਲਿਆ ਦੀਆਂ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ


ਜੰਮੂ, ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੀਆਂ ਵੱਖ ਵੱਖ ਥਾਵਾਂ ਤੇ ਅੱਜ ਅਸਮਾਨੀ ਬਿਜਲੀ ਚਮਕਣ -ਡਿਗਣ ਅਤੇ ਤੇਜ਼ ਹਵਾਵਾਂ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

Posted On: 28 JUN 2021 1:41PM by PIB Chandigarh

ਭਾਰਤੀ ਮੌਸਮ ਵਿਭਾਗ ਦੇ ਰਾਸ਼ਟਰੀ ਮੌਸਮ ਭਵਿੱਖਵਾਣੀ ਕੇਂਦਰ ਅਨੁਸਾਰ:

ਸ਼ਨੀਵਾਰ 26 ਜੂਨ 2021, ਜਾਰੀ ਹੋਣ ਦਾ ਸਮਾਂ: 1615 ਵਜੇ ਭਾਰਤੀ ਸਮੇਂ ਅਨੁਸਾਰ 

ਆਲ ਇੰਡੀਆ ਪ੍ਰਭਾਵ ਅਧਾਰਤ ਮੌਸਮ ਦੀ ਚੇਤਾਵਨੀ ਬੁਲੇਟਿਨ (ਈਵਨਿੰਗ)

26 ਜੂਨ (ਦਿਨ 1):  ਬਿਹਾਰ, ਆਸਾਮ ਅਤੇ ਮੇਘਾਲਿਆ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ; ਪੂਰਬੀ ਉੱਤਰ ਪ੍ਰਦੇਸ਼, ਦੱਖਣ-ਪੂਰਬੀ ਰਾਜਸਥਾਨ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ, ਓਡੀਸ਼ਾ , ਅੰਡੇਮਾਨ ਅਤੇ ਨਿਕੋਬਾਰ ਟਾਪੂਆਂ,  ਛੱਤੀਸਗੜ੍ਹ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਤਟਵਰਤੀ ਆਂਧਰਾਪ੍ਰਦੇਸ਼ ਅਤੇ ਯਾਨਮ ਦੀਆਂ ਵੱਖ ਵੱਖ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 

ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਉਤਰਾਖੰਡ, ਪੰਜਾਬ,  ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੂਰਬੀ ਰਾਜਸਥਾਨ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਚਮਕਣ-ਡਿਗਣ ਨਾਲ  ਤੂਫਾਨ ਆਉਣ ਤੇ ਤੇਜ (30-40 ਕਿਲੋਮੀਟਰ ਪ੍ਰਤੀ ਘੰਟਾ) ਹਵਾਵਾਂ ਚਲਣ;  ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਤੇ ਸਿੱਕਮ ,ਓਡੀਸ਼ਾ, ਅਰੁਣਾਚਲ ਪ੍ਰਦੇਸ਼, ਅਸਾਮ ਤੇ ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤੇ ਤ੍ਰਿਪੁਰਾ,  ਮੱਧ ਪ੍ਰਦੇਸ਼, ਵਿਦਰਭ, ਛਤੀਸ਼ਗੜ੍ਹ, ਤਾਮਿਲਨਾਡੂ, ਪੁੱਡੂਚੇਰੀ,  ਤੇ ਕਰਾਈਕਲ, ਉਤੱਰੀ ਅੰਦਰੂਨੀ ਕਰਨਾਟਕ,  ਤੇਲੰਗਾਨਾ, ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਤੇ ਯਾਨਮ ਦੀਆਂ ਵੱਖ ਵੱਖ ਥਾਵਾਂ ਤੇ ਬਿਜਲੀ ਚਮਕਣ-ਡਿਗਣ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। 

ਪੱਛਮੀ ਰਾਜਸਥਾਨ ਦੀਆਂ ਵੱਖ ਵੱਖ ਥਾਵਾਂ ਤੇ ਤੂਫ਼ਾਨ/ਧੂੜ ਭਰੀ ਹਨੇਰੀ ਨਾਲ ਤੇਜ ਹਵਾਵਾਂ (ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦੀ ਵਧੇਰੇ ਸੰਭਾਵਨਾ ਹੈ।  

ਦੱਖਣ-ਪੱਛਮ, ਪੱਛਮੀ ਮੱਧ ਅਤੇ ਉੱਤਰੀ ਅਰਬ ਸਾਗਰ ਵਿੱਚ ਤੇਜ਼ ਹਵਾਵਾਂ (ਗਤੀ 40-50 ਕਿਲੋਮੀਟਰ ਪ੍ਰਤੀ ਘੰਤੇ ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਤਕ ਪਹੁੰਚਣ ਨਾਲ) ਚਲਣ ਦੀ ਵਧੇਰੇ ਸੰਭਾਵਨਾ ਹੈ। ਮਛੇਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਇਲਾਕਿਆਂ ਵਿੱਚ ਮੱਛੀਆਂ ਫੜਨ ਲਈ ਨਾ ਜਾਣ। 

 

 ਕਿਰਪਾ ਕਰਕੇ ਵੇਰਵਿਆਂ (ਵਿਸਥਾਰਤ ਸਟੋਰੀ) ਅਤੇ ਗ੍ਰਾਫਿਕਸ ਵਿੱਚ ਭਵਿੱਖਵਾਣੀ ਲਈ ਇੱਥੇ ਕਲਿਕ ਕਰੋ )

https://static.pib.gov.in/WriteReadData/specificdocs/documents/2021/jun/doc202162601.pdf

 

ਕਿਰਪਾ ਕਰਕੇ ਨਿਰਧਾਰਤ ਸਥਾਨ ਦੀ ਭਵਿੱਖਬਾਣੀ ਅਤੇ ਚੇਤਾਵਨੀ ਲਈ ਮੌਸਮ ਐਪ ਨੂੰ ਡਾਉਨਲੋਡ ਕਰੋ, ਐਗਰੋਮੈਟ ਐਡਵਾਈਜ਼ਰੀ ਲਈ ਮੇਘਦੂਤ ਐਪ ਅਤੇ ਬਿਜਲੀ ਦੀ ਚੇਤਾਵਨੀ ਲਈ ਦਮਿਨੀ ਐਪ ਅਤੇ ਜ਼ਿਲ੍ਹਾ ਵਾਰ ਚੇਤਾਵਨੀ ਲਈ ਰਾਜ ਦੀ ਐਮਸੀ / ਆਰਐਮਸੀ ਦੀਆਂ ਵੈਬਸਾਈਟਾਂ ਦੇਖੋ।

---------------------------- 

ਐਸ ਐਸ/ਆਰ ਪੀ/ (ਆਈ ਐਮ ਡੀ ਇਨਪੁੱਟਸ) 


(Release ID: 1730929) Visitor Counter : 164


Read this release in: English , Urdu , Hindi , Tamil