ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ 19 ਟੀਕਾਕਰਨ ਤਹਿਤ ਭਾਰਤ ਨੇ ਇੱਕ ਹੋਰ ਮੀਲਪੱਥਰ ਨੂੰ ਪ੍ਰਾਪਤ ਕੀਤਾ ਅਤੇ ਕੋਵਿਡ ਟੀਕਿਆਂ ਦੀਆਂ ਖੁਰਾਕਾਂ ਦੀ ਕੁੱਲ ਗਿਣਤੀ ਵਿਚ ਅਮਰੀਕਾ ਨੂੰ ਪਛਾੜਿਆ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 32.36 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 46,148 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,72,994 ਹੋਈ
Posted On:
28 JUN 2021 11:09AM by PIB Chandigarh
ਕੋਵਿਡ 19 ਟੀਕਾਕਰਨ ਤਹਿਤ ਭਾਰਤ ਨੇ ਇੱਕ ਹੋਰ ਮੀਲਪੱਥਰ ਨੂੰ ਪ੍ਰਾਪਤ ਕੀਤਾ ਹੈ, ਕਿਉਂਕਿ ਉਸਨੇ
ਕੋਵਿਡ ਟੀਕਿਆਂ ਦੀਆਂ ਖੁਰਾਕਾਂ ਦੀ ਕੁੱਲ ਗਿਣਤੀ ਵਿਚ ਅਮਰੀਕਾ ਨੂੰ ਪਛਾੜ ਦਿੱਤਾ ਹੈ । ਭਾਰਤ
ਦੀ ਕੋਵਿਡ ਟੀਕਾਕਰਨ ਦੀ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਹੋਈ ਸੀ, ਜਦੋਂਕਿ ਅਮਰੀਕਾ ਵਿੱਚ ਕੋਵਿਡ
ਟੀਕਾਕਰਨ 14 ਦਸੰਬਰ 2020 ਨੂੰ ਸ਼ੁਰੂ ਹੋਇਆ ਸੀ।
ਗਲੋਬਲ ਟੀਕਾਕਰਨ ਟਰੈਕਰ 28 ਜੂਨ ਨੂੰ ਸਵੇਰੇ 8 ਵਜੇ ਤੱਕ
ਦੇਸ਼
|
ਸ਼ੁਰੂ ਕਰਨ ਦੀ ਤਾਰੀਖ
|
ਹੁਣ ਤੱਕ ਦਿਤੀਆਂ ਗਈਆਂ ਖੁਰਾਕਾਂ
|
ਬਰਤਾਨੀਆ
|
8 ਦਸੰਬਰ
|
7,67,74,990
|
ਅਮਰੀਕਾ
|
14 ਦਸੰਬਰ
|
32,33,27,328
|
ਇਟਲੀ
|
27 ਦਸੰਬਰ
|
4,96,50,721
|
ਜਰਮਨੀ
|
27 ਦਸੰਬਰ
|
7,14,37,514
|
ਫਰਾਂਸ
|
27 ਦਸੰਬਰ
|
5,24,57,288
|
ਭਾਰਤ
|
16 ਜਨਵਰੀ
|
32,36,63,297
|
ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ
32.36 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ
32,36,63,297 ਵੈਕਸੀਨ ਖੁਰਾਕਾਂ 43,21,898 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 17,21,268 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,01,98,257
|
|
ਦੂਜੀ ਖੁਰਾਕ
|
72,07,617
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,74,42,767
|
|
ਦੂਜੀ ਖੁਰਾਕ
|
93,99,319
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
8,46,51,696
|
|
ਦੂਜੀ ਖੁਰਾਕ
|
19,01,190
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
8,71,11,445
|
|
ਦੂਜੀ ਖੁਰਾਕ
|
1,48,12,349
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,75,29,713
|
|
ਦੂਜੀ ਖੁਰਾਕ
|
2,34,08,944
|
ਕੁੱਲ
|
32,36,63,297
|
ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ
ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 46,148 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 21 ਦਿਨਾਂ ਤੋਂ ਲਗਾਤਾਰ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ
ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ
ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ
ਦਰਸਾ ਰਿਹਾ ਹੈ । ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 5,72,994
ਹੋ ਗਈ ਹੈ ।
ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 13,409 ਦੀ ਗਿਰਾਵਟ ਆਈ ਹੈ
ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.89 ਫੀਸਦ ਹਨ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 46 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 58,578 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 12 ਹਜ਼ਾਰ (12,430) ਤੋਂ ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,93,09,607 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 58,578
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.80 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 15,70,515 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 40.63 ਕਰੋੜ (40,63,71,279) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 2.81 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.94 ਫੀਸਦ ‘ਤੇ
ਹੈ। ਇਹ ਹੁਣ ਲਗਾਤਾਰ 21 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
****
ਐਮ.ਵੀ.
(Release ID: 1730937)
Visitor Counter : 264
Read this release in:
Malayalam
,
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Kannada