ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿਰਮੌਰ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
28 JUN 2021 10:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਰਮੌਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਜ਼ਖਮੀਆਂ ਲਈ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਦੇ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮ੍ਰਿਤਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ।
ਟਵੀਟ ਵਿੱਚ ਕਿਹਾ ਗਿਆ ਹੈ:
“ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਅਤੇ ਜ਼ਖਮੀਆਂ ਦੇ ਲਈ ਪ੍ਰਾਰਥਨਾਵਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ): ਪ੍ਰਧਾਨ ਮੰਤਰੀ ਮੋਦੀ”
***
ਡੀਐੱਸ/ਐੱਸਐੱਚ
(Release ID: 1731113)
Visitor Counter : 178
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam