ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ

ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਰੁਜ਼ਗਾਰ ਪੈਦਾ ਕਰਨ ਲਈ ਨਿਰਮਾਣ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ

प्रविष्टि तिथि: 29 JUN 2021 7:48PM by PIB Chandigarh

ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਨਿਰਮਾਣ ਖੇਤਰ ਨੂੰ ਰੁਜ਼ਗਾਰ ਪੈਦਾ ਕਰਨ ਅਤੇ ਗਰੀਬੀ ਦੇ ਖਾਤਮੇ ਲਈ ਮਜ਼ਬੂਤ ਕਰਨ ਦੀ ਲੋੜ ਹੈ। 16ਵੇਂ ਡਾ. ਗਾਡਗਿਲ ਯਾਦਗਾਰੀ ਭਾਸ਼ਣ ਦੌਰਾਨ ਮਹਾਰਾਸ਼ਟਰ ਦੇ ਵਣਜ ਅਤੇ ਉਦਯੋਗਿਕ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਭਵਿੱਖ ਲਈ ਏਕੀਕ੍ਰਿਤ ਢੰਗ ਨਾਲ ਦ੍ਰਿਸ਼ਟੀਕੋਣ  ਲਿਆਉਣਾ ਹੋਵੇਗਾ, ਜਿਥੇ ਗਿਆਨ ਨੂੰ ਪੂੰਜੀ ਵਿੱਚ ਤਬਦੀਲ ਕੀਤਾ ਜਾਂਦਾ ਹੈ।

ਸ੍ਰੀ ਗਡਕਰੀ ਨੇ ਕਿਹਾ ਕਿ ਪ੍ਰਤਿਭਾਵਾਨ ਨੌਜਵਾਨ ਹੁਨਰਮੰਦ ਮਨੁੱਖੀ ਸ਼ਕਤੀ ਦੇਸ਼ ਦੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਦਰਾਮਦਾਂ ਨੂੰ ਘਟਾਉਣ ਅਤੇ ਬਰਾਮਦ ਵਧਾਉਣ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਉੱਦਮੀਆਂ ਨੂੰ ਸਮਰਥਨ ਦੇਣ ਲਈ ਸਮਾਜਿਕ ਅਤੇ ਆਰਥਿਕ ਤੌਰ 'ਤੇ ਪਛੜੇ ਖੇਤਰਾਂ ਲਈ ਨੀਤੀਆਂ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਲਈ ਉਦਯੋਗ ਦਾ ਵਿਕੇਂਦਰੀਕਰਨ ਬਹੁਤ ਜ਼ਰੂਰੀ ਹੈ।

ਪੂਰੇ ਸਮਾਗ਼ਮ ਦਾ ਲਿੰਕ https://youtu.be/XFxoJYqWGW4

*****

ਐਮਜੇਪੀਐਸ


(रिलीज़ आईडी: 1731301) आगंतुक पटल : 233
इस विज्ञप्ति को इन भाषाओं में पढ़ें: English , Urdu , Marathi , हिन्दी