ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 1 ਜੁਲਾਈ ਨੂੰ ‘ਡਿਜੀਟਲ ਇੰਡੀਆ’ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ

प्रविष्टि तिथि: 29 JUN 2021 7:06PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਜੁਲਾਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਡਿਜੀਟਲ ਇੰਡੀਆ’ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ।

 

ਇਸ ਪ੍ਰੋਗਰਾਮ ਦਾ ਆਯੋਜਨ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਦੁਆਰਾ ‘ਡਿਜੀਟਲ ਇੰਡੀਆ’ ਦੇ ਛੇ ਸਾਲ ਪੂਰੇ ਹੋਣ ਦੇ ਅਵਸਰ ‘ਤੇ ਕੀਤਾ ਜਾ ਰਿਹਾ ਹੈ। ‘ਡਿਜੀਟਲ ਇੰਡੀਆ’ ਪ੍ਰੋਗਰਾਮ ਦੀ ਸ਼ੁਰੂਆਤ 1 ਜੁਲਾਈ, 2015 ਨੂੰ ਪ੍ਰਧਾਨ ਮੰਤਰੀ ਨੇ ਕੀਤੀ ਸੀ। 'ਡਿਜੀਟਲ ਇੰਡੀਆ', ਨਿਊ ਇੰਡੀਆ ਦੇ ਸਭ ਤੋਂ ਸਫਲ ਪ੍ਰੋਗਰਾਮਾਂ ਵਿੱਚੋਂ ਇੱਕ ਰਿਹਾ ਹੈ, ਜਿਸ ਦਾ ਲਕਸ਼ ਹੈ- ਸੇਵਾਵਾਂ ਨੂੰ ਸੁਲਭ ਬਣਾਉਣਾ, ਸਰਕਾਰ ਨੂੰ ਨਾਗਰਿਕਾਂ ਦੇ ਕਰੀਬ ਲਿਆਉਣਾ, ਨਾਗਰਿਕਾਂ ਦੀ ਭਾਗੀਦਾਰੀ ਨੂੰ ਹੁਲਾਰਾ ਦੇਣਾ ਅਤੇ ਲੋਕਾਂ ਨੂੰ ਸਸ਼ਕਤ ਬਣਾਉਣਾ।

 

ਇਸ ਅਵਸਰ ‘ਤੇ ਕੇਂਦਰੀ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਵੀ ਮੌਜੂਦ ਰਹਿਣਗੇ।

 

***

 

ਡੀਐੱਸ/ਐੱਸਐੱਚ


(रिलीज़ आईडी: 1731325) आगंतुक पटल : 200
इस विज्ञप्ति को इन भाषाओं में पढ़ें: Malayalam , Assamese , Tamil , Telugu , Kannada , English , Urdu , Marathi , हिन्दी , Manipuri , Bengali , Gujarati , Odia