ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਵਧ ਕੇ 33.28 ਕਰੋੜ ਹੋਈ
ਪਿਛਲੇ 24 ਘੰਟਿਆਂ ਵਿੱਚ 45,951 ਨਵੇਂ ਕੇਸਾਂ ਦੇ ਨਾਲ ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (5,37,064) ਹੋਈ; ਕੁੱਲ ਕੇਸਾਂ ਦਾ ਸਿਰਫ 1.77 ਫੀਸਦ ਬਣਦਾ ਹੈ
ਲਗਾਤਾਰ ਤੀਜੇ ਦਿਨ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਰਿਪੋਰਟ ਕੀਤੇ ਗਏ
ਰੋਜ਼ਾਨਾ ਪੌਜ਼ੀਟਿਵਿਟੀ ਦਰ (2.34 ਫੀਸਦ); ਲਗਾਤਾਰ 23ਵੇਂ ਦਿਨ 5 ਫੀਸਦ ਤੋਂ ਘੱਟ ਦਰਜ
Posted On:
30 JUN 2021 10:39AM by PIB Chandigarh
ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ
33 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ
33,28,54,527 ਵੈਕਸੀਨ ਖੁਰਾਕਾਂ 44,33,853 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 36,51,983 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ-
|
|
1,02,08,162
|
|
|
72,43,081
|
|
|
1,74,84,539
|
|
|
94,80,633
|
18 ਤੋਂ 44 ਉਮਰ ਵਰਗ ਦੇ ਅਧੀਨ
|
|
9,00,61,716
|
|
|
20,87,331
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
|
8,82,70,464
|
|
|
1,59,11,279
|
|
|
6,79,88,719
|
|
|
2,41,18,603
|
|
33,28,54,527
|
ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 45,951 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 3 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ । ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 5,37,064 ਹੋ ਗਈ ਹੈ ।
ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 15,595 ਦੀ ਗਿਰਾਵਟ ਆਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.77 ਫੀਸਦ ਹਨ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 48 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 60,729 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 14,000 ਤੋਂ (14,778) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,94,27,330 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 60,729
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.92 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 19,60,757 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 41.01 ਕਰੋੜ (41,01,00,044) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 2.69 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.34 ਫੀਸਦ ‘ਤੇ
ਹੈ। ਇਹ ਹੁਣ ਲਗਾਤਾਰ 23 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
****
ਐਮ.ਵੀ.
(Release ID: 1731432)
Visitor Counter : 265
Read this release in:
Kannada
,
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Malayalam