ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 32.13 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਹਾਲੇ ਵੀ 73 ਲੱਖ ਤੋਂ ਵੱਧ ਖੁਰਾਕਾਂ ਉਪਲਬੱਧ ਹਨ
Posted On:
30 JUN 2021 11:10AM by PIB Chandigarh
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਨ ਦੇ ਦਾਇਰੇ ਨੂੰ ਤੇਜ਼ ਕਰਨ ਅਤੇ
ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਨ ਦਾ ਨਵਾਂ ਸਰਵਵਿਆਪੀਕਰਣ ਪੜਾਅ
21 ਜੂਨ 2021 ਤੋਂ ਸ਼ੁਰੂ ਹੋ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ
ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ
ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸਹੀ ਕੀਤਾ ਜਾ ਸਕੇ I
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ
ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਨ ਮੁਹਿੰਮ ਦੇ ਸਰਵਵਿਆਪੀਕਰਣ
ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ
ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਹੱਈਆ ਕਰਵਾਏਗੀ ।
ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 32.13 ਕਰੋੜ ਤੋਂ ਵੱਧ (32,13,75,820)
ਟੀਕਿਆਂ ਦੀਆਂ ਖੁਰਾਕਾਂ, ਭਾਰਤ ਸਰਕਾਰ (ਮੁਫਤ ਚੈਨਲ) ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਦੇ ਜ਼ਰੀਏ ਮੁਹੱਈਆ
ਕਰਵਾਈਆਂ ਗਈਆਂ ਹਨ।
ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 31,40,75,654 ਖੁਰਾਕਾਂ
(ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ 73 ਲੱਖ (73,00,166)
ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ਉਪਲਬੱਧ ਹਨ ।
ਇਸ ਤੋਂ ਇਲਾਵਾ, 24,65,980 ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ ਅਤੇ ਅਗਲੇ 3 ਦਿਨਾਂ ਦੇ ਅੰਦਰ ਪ੍ਰਦੇਸ਼ਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਹਾਸਿਲ ਕੀਤੀਆਂ ਜਾਣਗੀਆਂ ।
****
ਐਮ.ਵੀ.
(Release ID: 1731433)
Visitor Counter : 242
Read this release in:
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam