ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਵਧ ਕੇ 33.57 ਕਰੋੜ ਹੋਈ


ਪਿਛਲੇ 24 ਘੰਟਿਆਂ ਵਿੱਚ 48,786 ਨਵੇਂ ਕੇਸਾਂ ਦੇ ਨਾਲ; ਪਿਛਲੇ ਚਾਰ ਦਿਨਾਂ ਵਿੱਚ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (5,23,257) ਹੋਈ; ਕੁੱਲ ਕੇਸਾਂ ਦਾ ਸਿਰਫ 1.72 ਫੀਸਦ ਬਣਦਾ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.54 ਫੀਸਦ); ਲਗਾਤਾਰ 24ਵੇਂ ਦਿਨ 5 ਫੀਸਦ ਤੋਂ ਘੱਟ ਦਰਜ

Posted On: 01 JUL 2021 10:16AM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ

33.57 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ

33,57,16,019 ਵੈਕਸੀਨ ਖੁਰਾਕਾਂ 44,75,791 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।

ਪਿਛਲੇ 24 ਘੰਟਿਆਂ ਦੌਰਾਨ 27,60,345 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,12,078

 

ਦੂਜੀ ਖੁਰਾਕ

72,56,031

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,75,12,765

 

ਦੂਜੀ ਖੁਰਾਕ

95,16,814

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,16,00,418

 

ਦੂਜੀ ਖੁਰਾਕ

21,82,234

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,86,47,056

 

ਦੂਜੀ ਖੁਰਾਕ

1,63,14,943

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,81,27,563

 

ਦੂਜੀ ਖੁਰਾਕ

2,43,46,117

ਕੁੱਲ

33,57,16,019

 

 

 

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 48,786 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 4 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

https://static.pib.gov.in/WriteReadData/userfiles/image/image001YK2W.jpg

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ । 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 5,23,257 ਹੋ ਗਈ ਹੈ ।

 

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 13,807 ਦੀ ਗਿਰਾਵਟ ਆਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.72 ਫੀਸਦ ਹਨ ।

 https://static.pib.gov.in/WriteReadData/userfiles/image/image002C2IE.jpg

 

 

 

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 49 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 61,588 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 12,000 ਤੋਂ (12,802) ਵਧੇਰੇ 

ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

 https://static.pib.gov.in/WriteReadData/userfiles/image/image0038FIS.jpg

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,94,88,918 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 61,588

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 96.97 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 https://static.pib.gov.in/WriteReadData/userfiles/image/image004LU8R.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 19,21,450 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 41.20 ਕਰੋੜ (41,20,21,494) ਤੋਂ ਵੱਧ ਟੈਸਟ ਕੀਤੇ ਗਏ ਹਨ।

 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.64 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.54 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 24 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 

 https://static.pib.gov.in/WriteReadData/userfiles/image/image0050C9J.jpg

****

 

ਐਮ.ਵੀ.


(Release ID: 1731876)