ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਕੇਂਦਰੀ ਸਕੱਤਰੇਤ ਦੇ ਅਧਿਕਾਰੀਆਂ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪ੍ਰੋਮੋਸ਼ਨ ਅਤੇ ਹੋਰ ਸੇਵਾ ਮਾਮਲਿਆਂ ’ਤੇ ਗੱਲਬਾਤ ਕੀਤੀ

Posted On: 30 JUN 2021 4:05PM by PIB Chandigarh

ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਉੱਤਰ ਪੂਰਬੀ ਖੇਤਰ ਵਿਕਾਸ (ਡੋਨਰ), ਪੀਐੱਮਓ, ਪਰਸੋਨਲ, ਲੋਕ ਸ਼ਿਕਾਇਤ, ਪੈਨਸ਼ਨ, ਪਰਮਾਣੂ ਊਰਜਾ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਅੱਜ ਕੇਂਦਰੀ ਸਕੱਤਰੇਤ ਦੇ ਅਧਿਕਾਰੀਆਂ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪ੍ਰੋਮੋਸ਼ਨ ਅਤੇ ਹੋਰ ਸੇਵਾ ਮਾਮਲਿਆਂ ਨਾਲ ਸੰਬੰਧਿਤ ਮੁੱਦਿਆਂ ‘ਤੇ ਗੱਲਬਾਤ ਕੀਤੀ।

ਪ੍ਰਤੀਨਿਧੀ ਮੰਡਲ ਦੇ ਮੈਂਬਰਾਂ ਦੀਆਂ ਗੱਲਾਂ ਨੂੰ ਮੰਤਰੀ ਨੇ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਡੀਓਪੀਟੀ ਵੱਲੋਂ ਲਗਾਤਾਰ ਸਾਰੇ ਲੰਬਿਤ ਮਾਮਲਿਆਂ ਨੂੰ ਸੁਲਝਾਉਣ ਦਾ ਯਤਨ ਕੀਤਾ ਗਿਆ ਹੈ ਅਤੇ ਇੱਥੋਂ ਤੱਕ ਕਿ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਵੀ ਉਚਿੱਤ ਸਮਾਧਾਨ ਕੱਢਣ ਦਾ ਯਤਨ ਕੀਤਾ ਹੈ।

image001NXHW.jpg

ਉਨ੍ਹਾਂ ਨੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਡੀਓਪੀਟੀ ਨੇ ਵੱਡੇ ਪੱਧਰ ’ਤੇ ਵਿਭਿੰਨ ਪੱਧਰਾਂ ’ਤੇ ਵਿਭਿੰਨ ਵਿਭਾਗਾਂ ਵਿੱਚ ਲਗਭਗ 4,000 ਅਧਿਕਾਰੀਆਂ ਦੀ ਪ੍ਰੋਮੋਸ਼ਨ ਕੀਤੀ ਸੀ ਜਿਸ ਦੀ ਸ਼ਲਾਘਾ ਵਿਆਪਕ ਰੂਪ ਨਾਲ ਕੀਤੀ ਗਈ ਸੀ। ਉਨ੍ਹਾਂ ਨੇ ਯਾਦ ਕੀਤਾ ਕਿ ਇਨ੍ਹਾਂ ਵਿੱਚੋਂ ਪ੍ਰੋਮੋਸ਼ਨ ਦੇ ਕੁਝ ਆਦੇਸ਼ ਅਜਿਹੇ ਵੀ ਸਨ ਜੋ ਲੰਬਿਤ ਰਿੱਟ ਪਟੀਸ਼ਨਾਂ ਦੇ ਫੈਸਲੇ ਦੇ ਅਧੀਨ ਸਨ।

ਪ੍ਰਤੀਨਿਧੀ ਮੰਡਲ ਦੇ ਮੈਂਬਰਾਂ ਨੇ ਉਨ੍ਹਾਂ ਦੇ ਸੇਵਾ ਮਾਮਲਿਆਂ ਦਾ ਸਮਾਧਾਨ ਕਰਨ ਵਿੱਚ ਡਾ. ਜਿਤੇਂਦਰ ਸਿੰਘ ਵੱਲੋਂ ਦਿਖਾਏ ਬੇਹੱਦ ਜ਼ਿੰਮੇਵਾਰ ਅਤੇ ਉਦਾਰ ਰਵੱਈਏ ਲਈ ਧੰਨਵਾਦ ਪ੍ਰਗਟ ਕੀਤਾ, ਜਦੋਂ ਕਦੇ ਵੀ ਉਨ੍ਹਾਂ ਨੇ ਇਸ ਲਈ ਉਨ੍ਹਾਂ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੰਤਰੀ ਦੇ ਦਖਲ ਨਾਲ ਉਨ੍ਹਾਂ ਦੇ ਮੁੱਦਿਆਂ ਦਾ ਸਮਾਧਾਨ ਜਲਦੀ ਤੋਂ ਜਲਦੀ ਹੋ ਜਾਵੇਗਾ।

 <><><><><>

ਐੱਸਐੱਨਸੀ



(Release ID: 1731884) Visitor Counter : 119