ਵਣਜ ਤੇ ਉਦਯੋਗ ਮੰਤਰਾਲਾ

ਸ਼੍ਰੀ ਪੀਯੂਸ਼ ਗੋਇਲ ਨੇ ਪ੍ਰੋਜੈਕਟ ਨਿਗਰਾਨੀ ਸਮੂਹ ਅਧੀਨ ਮਹੱਤਵਪੂਰਨ ਪ੍ਰਾਜੈਕਟਾਂ ਦੇ ਬੁਨਿਆਦੀ ਢਾਂਚੇ ਦੀ ਸਮੀਖਿਆ ਕੀਤੀ

Posted On: 02 JUL 2021 8:55AM by PIB Chandigarh

ਵਣਜ ਅਤੇ ਉਦਯੋਗ, ਰੇਲਵੇ ਅਤੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਨੇ 20 ਵੱਡੇ ਪੱਧਰ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਇਸ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਇਸ ਪ੍ਰਾਜੈਕਟ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਪ੍ਰੋਜੈਕਟ ਨਿਗਰਾਨੀ ਸਮੂਹ (ਪੀਐਮਜੀ) ਨਾਲ ਵਿਚਾਰ ਵਟਾਂਦਰਾ ਕੀਤਾ ਇਹ ਮੀਟਿੰਗ 29 ਜੂਨ, 2021 ਨੂੰ ਬੁਲਾਈ ਗਈ ਸੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ੍ਰੀ ਸੋਮ ਪ੍ਰਕਾਸ਼, ਸੱਕਤਰ, ਉਦਯੋਗ ਅਤੇ ਅੰਦਰੂਨੀ ਵਪਾਰ ਨੂੰ ਉਤਸ਼ਾਹਤ ਕਰਨ ਵਿਭਾਗ, ਬਿਹਾਰ, ਹਰਿਆਣਾ ਅਤੇ ਤਾਮਿਲਨਾਡੂ ਦੇ ਮੁੱਖ ਸਕੱਤਰ ਅਤੇ ਅੰਡਰ ਚੀਫ ਸੈਕਟਰੀ (ਉਦਯੋਗ) ਮਹਾਰਾਸ਼ਟਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਵਿਚ ਰੇਲ; ਪੈਟਰੋਲੀਅਮ ਅਤੇ ਕੁਦਰਤੀ ਗੈਸ; ਸੜਕ ਆਵਾਜਾਈ ਅਤੇ ਰਾਜਮਾਰਗ; ਵਾਤਾਵਰਣ ਅਤੇ ਜਲਵਾਯੂ ਤਬਦੀਲੀ ਵਰਗੇ ਪ੍ਰਮੁੱਖ ਮੰਤਰਾਲਿਆਂ ਦੇ ਚੋਟੀ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਮਹੱਤਵਪੂਰਣ ਪ੍ਰਾਜੈਕਟਾਂ ਦੀ ਪ੍ਰਗਤੀ ਅਤੇ ਉਨ੍ਹਾਂ ਦੇ ਸਮੇਂ ਸਿਰ ਮੁਕੰਮਲ ਹੋਣ ਵਿਚ ਆਈਆਂ ਰੁਕਾਵਟਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਵਣਜ ਅਤੇ ਉਦਯੋਗ ਮੰਤਰੀ ਨੇ 20 ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸਬੰਧਤ 59 ਮੁੱਦਿਆਂ ਦੀ ਸਮੀਖਿਆ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿਚ ਲਗਭਗ 2.7 ਲੱਖ ਕਰੋੜ ਰੁਪਏ ਦੇ ਨਿਵੇਸ਼ ਦੀ ਉਮੀਦ ਹੈ। ਇਨ੍ਹਾਂ ਵਿੱਚ 11 ਪ੍ਰਾਜੈਕਟ ਸ਼ਾਮਲ ਹਨ ਜਿਨ੍ਹਾਂ ਦੀ ਪ੍ਰਧਾਨ ਮੰਤਰੀ ਨੇ ਪ੍ਰਗਤੀ ਅਧੀਨ ਪਹਿਲਾਂ ਹੀ ਸਮੀਖਿਆ ਕੀਤੀ ਹੈ। ਕੁਝ ਪ੍ਰਮੁੱਖ ਪ੍ਰਾਜੈਕਟ ਜਿਨ੍ਹਾਂ ਦੀ ਸਮੀਖਿਆ ਕੀਤੀ ਗਈ ਹੈ ਹੇਠ ਦਿੱਤੇ ਅਨੁਸਾਰ ਹਨ:

1.ਪੂਰਬੀ ਅਤੇ ਪੱਛਮੀ ਮਾਰਗਾਂ 'ਤੇ ਸਥਿਤ ਮਾਲ ਦੇ ਰੇਲ ਕੋਰੀਡੋਰ ਢੋਆ ਢੁਆਈ ਦੀ ਸਮਰੱਥਾ ਨੂੰ ਵਧਾਉਣਗੇ ਅਤੇ ਜੰਕਸ਼ਨਾਂ ਤੇ ਉਦਯੋਗਿਕ ਜ਼ੋਨ ਸਥਾਪਤ ਕਰਨਗੇ

2.ਅੰਮ੍ਰਿਤਸਰ-ਕੋਲਕਾਤਾ ਉਦਯੋਗਿਕ ਗਲਿਆਰਾ ਸੱਤ ਰਾਜਾਂ ਵਿਚੋਂ ਲੰਘਦਾ ਹੈ ਇਹ ਪੂਰਬੀ ਸਮਰਪਿਤ ਫਰੇਟ ਕੋਰੀਡੋਰ ਦੇ ਨੇੜਲੇ ਖੇਤਰ ਵਿਚ ਉਦਯੋਗਿਕ ਇਕਾਈਆਂ ਦੇ ਵਿਕਾਸ ਵਿਚ ਸਹਾਇਤਾ ਕਰੇਗਾ ।

ਸ਼੍ਰੀ ਗੋਇਲ ਨੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਨਾਲ ਜੁੜੇ ਮੁੱਦਿਆਂ ਦੇ ਛੇਤੀ ਨਿਪਟਾਰੇ ਲਈ ਸਮਾਂ-ਸੀਮਾ ਵੀ ਨਿਰਧਾਰਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਸਾਰੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਬਾਕਾਇਦਾ ਬਹੁ-ਪੱਧਰੀ ਨਿਗਰਾਨੀ ਹੋਣੀ ਚਾਹੀਦੀ ਹੈ, ਜੋ ਦੇਸ਼ ਦੀ ਆਰਥਿਕ ਤਰੱਕੀ ਅਤੇ ਰੁਜ਼ਗਾਰ ਪੈਦਾ ਕਰਨ ਲਈ ਮਹੱਤਵਪੂਰਨ ਹਨ ।

 

************

ਵਾਈ ਬੀ /ਐਸ ਐਸ


(Release ID: 1732286) Visitor Counter : 154