ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ

ਸਰਕਾਰ ਨੇ ਪ੍ਰਚੂਨ ਅਤੇ ਥੋਕ ਵਪਾਰ ਨੂੰ ਐਮਐਸਐਮਈਜ਼ ਉਦਯੋਗਾਂ ਵਜੋਂ ਸ਼ਾਮਲ ਕਰਨ ਦਾ ਐਲਾਨ ਕੀਤਾ

Posted On: 02 JUL 2021 12:42PM by PIB Chandigarh

ਸੂਖਮ, ਲਘੂ ਤੇ ਦਰਮਿਆਨੇ ਉੱਦਮ (ਐਮਐਸਐਮਈਜ਼), ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅੱਜ ਐਮਐਸਐਮਈਜ਼ ਲਈ ਰਿਟੇਲ ਅਤੇ ਥੋਕ ਵਪਾਰ ਸਮੇਤ ਐਮਐਸਐਮਈਜ਼ ਲਈ ਸੋਧਾਂ ਦਿਸ਼ਾ ਨਿਰਦੇਸ਼ਾਂ ਦੀ ਘੋਸ਼ਣਾ ਕੀਤੀ ਹੈI ਇੱਕ ਟਵੀਟ ਵਿੱਚ, ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਅਸੀਂ ਐਮਐਸਐਮਈਜ਼ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਵਿਕਾਸ ਦੇ ਇੰਜਣ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸ੍ਰੀ ਗਡਕਰੀ ਨੇ ਕਿਹਾ ਕਿ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਤੋਂ 2.5 ਕਰੋੜ ਪ੍ਰਚੂਨ ਅਤੇ ਥੋਕ ਵਪਾਰੀਆਂ ਨੂੰ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚੂਨ ਅਤੇ ਥੋਕ ਵਪਾਰ ਨੂੰ ਅਜੇ ਤੱਕ ਐਮਐਸਐਮਈਜ਼ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਸੀ, ਪਰ ਹੁਣ ਸੋਧੇ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਰਿਟੇਲ ਅਤੇ ਥੋਕ ਵਪਾਰ ਨੂੰ ਵੀ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲ ਦੇ ਖੇਤਰ ਹੇਠ ਕਰਜ਼ੇ ਲੈਣ ਦਾ ਲਾਭ ਮਿਲ ਸਕਦਾ ਹੈ I ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਪ੍ਰਚੂਨ ਅਤੇ ਥੋਕ ਵਪਾਰੀਆਂ ਨੂੰ ਹੁਣ ਐਂਟਰਪ੍ਰਾਈਜ ਰਜਿਸਟ੍ਰੇਸ਼ਨ ਪੋਰਟਲ 'ਤੇ ਰਜਿਸਟਰ ਕਰਨ ਦੀ ਆਗਿਆ ਦਿੱਤੀ ਜਾਏਗੀ I

************

ਐਮ ਜੇ ਪੀ ਐਸ



(Release ID: 1732355) Visitor Counter : 330