ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਵਧ ਕੇ 34.46 ਕਰੋੜ ਹੋਈ


ਲਗਾਤਾਰ 6ਵੇਂ ਦਿਨ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 97 ਦਿਨਾਂ ਬਾਅਦ 5 ਲੱਖ ਤੋਂ ਘੱਟ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.35 ਫੀਸਦ); ਲਗਾਤਾਰ 26ਵੇਂ ਦਿਨ 5 ਫੀਸਦ ਤੋਂ ਘੱਟ ਦਰਜ


Posted On: 03 JUL 2021 10:38AM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 

34 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 

34,46,11,291 ਵੈਕਸੀਨ ਖੁਰਾਕਾਂ  45,60,088 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 43,99,298 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,22,008

 

ਦੂਜੀ ਖੁਰਾਕ

72,87,445

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,75,60,592

 

ਦੂਜੀ ਖੁਰਾਕ

95,89,619

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,64,91,993

 

ਦੂਜੀ ਖੁਰਾਕ

23,80,048

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

8,98,65,131

 

ਦੂਜੀ ਖੁਰਾਕ

1,75,25,281

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,86,03,725

 

ਦੂਜੀ ਖੁਰਾਕ

2,50,85,449

ਕੁੱਲ

34,46,11,291

 

 

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 44,111 ਨਵੇਂ ਕੇਸ ਸਾਹਮਣੇ ਆਏ ਹਨ।

 

ਦੇਸ਼ ਵਿੱਚ ਪਿਛਲੇ 4 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 https://static.pib.gov.in/WriteReadData/userfiles/image/image0012LRE.jpg

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ । 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 4,95,533 ਹੋ ਗਈ ਹੈ ; 97 ਦਿਨਾਂ

ਬਾਅਦ 5 ਲੱਖ ਤੋਂ ਘੱਟ ਰਿਪੋਰਟ ਹੋਏ

 

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 14,104 ਦੀ ਗਿਰਾਵਟ ਆਈ ਹੈ ਅਤੇ 

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.62 ਫੀਸਦ ਹਨ ।

 https://static.pib.gov.in/WriteReadData/userfiles/image/image002D7H5.jpg

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ 

ਰੋਜ਼ਾਨਾ ਰਿਕਵਰੀਆਂ, ਲਗਾਤਾਰ 51 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ 

ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 57,477 ਰਿਕਵਰੀਆਂ ਰਜਿਸਟਰ 

ਕੀਤੀਆਂ ਗਈਆਂ ਹਨ।

 

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 13,000 ਤੋਂ 

(13,366) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 https://static.pib.gov.in/WriteReadData/userfiles/image/image0031E22.jpg

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,96,05,779 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 57,477

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.06 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

https://static.pib.gov.in/WriteReadData/userfiles/image/image004292N.jpg

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 18,76,036 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 41.64 ਕਰੋੜ (41,64,16,463) ਤੋਂ ਵੱਧ ਟੈਸਟ ਕੀਤੇ ਗਏ ਹਨ।

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.50 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.35 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 26 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 

 

 https://static.pib.gov.in/WriteReadData/userfiles/image/image005FQAO.jpg

 

****

 ਐਮ.ਵੀ.



(Release ID: 1732562) Visitor Counter : 215