ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 36.97 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.01 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
Posted On:
05 JUL 2021 10:13AM by PIB Chandigarh
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਨ ਦੇ ਦਾਇਰੇ ਨੂੰ ਤੇਜ਼ ਕਰਨ ਅਤੇ
ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਨ ਦਾ ਨਵਾਂ ਸਰਵਵਿਆਪੀਕਰਣ ਪੜਾਅ
21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ
ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ
ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ
ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਨ ਮੁਹਿੰਮ ਦੇ ਸਰਵਵਿਆਪੀਕਰਣ
ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ
ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।
ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 36.97 ਕਰੋੜ ਤੋਂ ਵੱਧ (36,97,70,980)
ਟੀਕਿਆਂ ਦੀਆਂ ਖੁਰਾਕਾਂ, ਭਾਰਤ ਸਰਕਾਰ (ਮੁਫਤ ਚੈਨਲ) ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਦੇ ਜ਼ਰੀਏ ਮੁਹੱਈਆ
ਕਰਵਾਈਆਂ ਗਈਆਂ ਹਨ।
ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 34,95,74,408 ਖੁਰਾਕਾਂ
(ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਅਜੇ ਵੀ ਪ੍ਰਬੰਧਨ ਲਈ
2.01 ਕਰੋੜ (2,01,96,572) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ਉਪਲਬੱਧ ਹਨ ।
****
ਐਮ.ਵੀ.
(Release ID: 1732776)
Visitor Counter : 254
Read this release in:
Malayalam
,
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada