ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 40,000 ਤੋਂ ਘੱਟ ਨਵੇਂ ਕੇਸ ਰਿਪੋਰਟ ਕੀਤੇ ਗਏ


ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟੀ (4,82,071) ; ਕੁੱਲ ਕੇਸਾਂ ਦਾ 1.58 ਫੀਸਦ ਬਣਦਾ ਹੈ

ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ 35.28 ਕਰੋੜ ਤੋਂ ਪਾਰ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.61 ਫੀਸਦ); ਲਗਾਤਾਰ 28ਵੇਂ ਦਿਨ 5 ਫੀਸਦ ਤੋਂ ਘੱਟ ਦਰਜ

Posted On: 05 JUL 2021 11:53AM by PIB Chandigarh

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 40,000 ਤੋਂ ਘੱਟ(39,796) ਨਵੇਂ ਕੇਸ ਸਾਹਮਣੇ ਆਏ ਹਨ।

 

ਦੇਸ਼ ਵਿੱਚ ਪਿਛਲੇ 8 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ

ਦਾ ਹੀ ਨਤੀਜਾ ਹੈ।

https://static.pib.gov.in/WriteReadData/userfiles/image/image001JLL7.jpg

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ ।

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 4,82,071 ਹੋ ਗਈ ਹੈ ।



 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 3,279 ਦੀ ਗਿਰਾਵਟ ਆਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.58 ਫੀਸਦ ਹਨ ।

https://static.pib.gov.in/WriteReadData/userfiles/image/image00272F1.jpg
 

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ

35.28 ਕਰੋੜ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ

35,28,92,046 ਵੈਕਸੀਨ ਖੁਰਾਕਾਂ  46,34,986 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।

ਪਿਛਲੇ 24 ਘੰਟਿਆਂ ਦੌਰਾਨ 14,81,583 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।




 

ਇਨ੍ਹਾਂ ਵਿੱਚ ਸ਼ਾਮਲ ਹਨ-

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,29,388

 

ਦੂਜੀ ਖੁਰਾਕ

73,13,234

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,75,86,200

 

ਦੂਜੀ ਖੁਰਾਕ

96,69,322

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,07,24,211

 

ਦੂਜੀ ਖੁਰਾਕ

27,77,265

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,07,90,116

 

ਦੂਜੀ ਖੁਰਾਕ

1,89,54,073

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,89,93,767

 

ਦੂਜੀ ਖੁਰਾਕ

2,58,54,470

ਕੁੱਲ

35,28,92,046




 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ

ਗਤੀ ਵਧਾਉਣ ਲਈ ਵਚਨਬੱਧ ਹੈ।



 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ

ਰੋਜ਼ਾਨਾ ਰਿਕਵਰੀਆਂ, ਲਗਾਤਾਰ 53 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ

ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 42,352 ਰਿਕਵਰੀਆਂ ਰਜਿਸਟਰ

ਕੀਤੀਆਂ ਗਈਆਂ ਹਨ।



https://static.pib.gov.in/WriteReadData/userfiles/image/image0032KBK.jpg

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 2,000 ਤੋਂ

(2,556) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

https://static.pib.gov.in/WriteReadData/userfiles/image/image0049VHH.jpg
 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,97,00,430 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 42,352

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.11 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

https://static.pib.gov.in/WriteReadData/userfiles/image/image005IR0F.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,22,504 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 41.97 ਕਰੋੜ (41,97,77,457) ਤੋਂ ਵੱਧ ਟੈਸਟ ਕੀਤੇ ਗਏ ਹਨ।



 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.40 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.61 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 28 ਦਿਨਾਂ ਤੋਂ 5 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।


https://static.pib.gov.in/WriteReadData/userfiles/image/image006V8KW.jpg

 

****

 

ਐਮ.ਵੀ.


(Release ID: 1732788) Visitor Counter : 238