ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਨ ਕਵਰੇਜ 36 ਕਰੋੜ ਦੇ ਮੀਲ ਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 43,733 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,59,920) ਹੋਈ; ਕੁੱਲ ਕੇਸਾਂ ਦਾ ਸਿਰਫ 1.50 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.29 ਫੀਸਦ); ਲਗਾਤਾਰ ਇਕ ਮਹੀਨੇ ਤੋਂ 5 ਫੀਸਦ ਤੋਂ ਘੱਟ ਦਰਜ

Posted On: 07 JUL 2021 10:59AM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਕੱਲ੍ਹ ਭਾਰਤ ਦੀ ਕੋਵਿਡ 19 ਟੀਕਾਕਰਨ ਕਵਰੇਜ ਵਧ ਕੇ

36 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ

36,13,23,548 ਵੈਕਸੀਨ ਖੁਰਾਕਾਂ 47,07,778 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।

ਪਿਛਲੇ 24 ਘੰਟਿਆਂ ਦੌਰਾਨ 36,05,998 ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ।

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,36,072

 

ਦੂਜੀ ਖੁਰਾਕ

73,43,749

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,76,16,750

 

ਦੂਜੀ ਖੁਰਾਕ

97,45,413

18 ਤੋਂ 44 ਉਮਰ ਵਰਗ ਅਧੀਨ

ਪਹਿਲੀ ਖੁਰਾਕ

10,47,29,719

 

ਦੂਜੀ ਖੁਰਾਕ

30,47,880

45 ਤੋਂ 59 ਸਾਲ ਤਕ ਉਮਰ ਵਰਗ ਅਧੀਨ

ਪਹਿਲੀ ਖੁਰਾਕ

9,17,29,358

 

ਦੂਜੀ ਖੁਰਾਕ

2,06,95,452

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,93,94,933

 

ਦੂਜੀ ਖੁਰਾਕ

2,67,84,222

ਕੁੱਲ

36,13,23,548

 

 

 

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ

ਗਤੀ ਵਧਾਉਣ ਲਈ ਵਚਨਬੱਧ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 43,733 ਨਵੇਂ ਕੇਸ ਸਾਹਮਣੇ ਆਏ ਹਨ

ਦੇਸ਼ ਵਿੱਚ ਪਿਛਲੇ 10 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਰਹੇ ਹਨ।

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ

ਦਾ ਹੀ ਨਤੀਜਾ ਹੈ।

 

 

ਭਾਰਤ, ਰੋਜ਼ਾਨਾ ਨਵੇਂ ਕੋਵਿਡ -19 ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਦੇ ਰੁਝਾਨ ਨੂੰ ਦਰਸਾ ਰਿਹਾ ਹੈ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 4,59,920 ਹੋ ਗਈ ਹੈ

 

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 4,437 ਦੀ ਗਿਰਾਵਟ ਆਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 1.50 ਫੀਸਦ ਹਨ

 

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ

ਰੋਜ਼ਾਨਾ ਰਿਕਵਰੀਆਂ, ਲਗਾਤਾਰ 55 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ

ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 47,240 ਰਿਕਵਰੀਆਂ ਰਜਿਸਟਰ

ਕੀਤੀਆਂ ਗਈਆਂ ਹਨ।

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ ਲਗਭਗ 3,000 ਤੋਂ

(3,507) ਵਧੇਰੇ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,97,99,534 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 47,240

ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.18 ਫ਼ੀਸਦ ਬਣਦੀ ਹੈ, ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 19,07,216 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 42.33 ਕਰੋੜ (42,33,32,097) ਤੋਂ ਵੱਧ ਟੈਸਟ ਕੀਤੇ ਗਏ ਹਨ।

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.39 ਫੀਸਦ 'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.29 ਫੀਸਦਤੇ

ਹੈ। ਇਹ ਹੁਣ ਲਗਾਤਾਰ 16 ਦਿਨਾਂ ਤੋਂ 3 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇੱਕ ਮਹੀਨੇ

ਤੋਂ 5 ਫੀਸਦ ਤੋਂ ਘੱਟ ਰਹਿ ਗਈ ਹੈ

 

 

 

 

 

 

****

ਐਮ.ਵੀ


(Release ID: 1733320) Visitor Counter : 240