ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਰਭਦਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 08 JUL 2021 9:37AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਵੀਰਭਦਰ ਸਿੰਘ  ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। 

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਵੀਰਭਦਰ ਸਿੰਘ ਜੀ ਦਾ ਲੰਬਾ ਰਾਜਨੀਤਕ ਜੀਵਨ ਰਿਹਾ। ਉਨ੍ਹਾਂ ਨੂੰ ਪ੍ਰਸ਼ਾਸਨਿਕ ਅਤੇ ਵਿਧਾਨਕ ਕੰਮਾਂ ਦਾ ਅਪਾਰ ਅਨੁਭਵ ਸੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਰਾਜ ਦੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ।  ਓਮ ਸ਼ਾਂਤੀ।”

 


***

 

ਡੀਐੱਸ/ਐੱਸਐੱਚ



(Release ID: 1733659) Visitor Counter : 105