ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਸ਼੍ਰੀ ਅਨੁਰਾਗ ਠਾਕੁਰ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਚਾਰਜ ਸੰਭਾਲ਼ਿਆ
Posted On:
08 JUL 2021 12:04PM by PIB Chandigarh
ਸ਼੍ਰੀ ਅਨੁਰਾਗ ਠਾਕੁਰ, ਨੇ ਅੱਜ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਚਾਰਜ ਸੰਭਾਲ਼ ਲਿਆ ਹੈ। ਇਸ ਅਵਸਰ ‘ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਸ਼੍ਰੀ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ ਸੱਤ ਵਰ੍ਹਿਆਂ ਦੇ ਦੌਰਾਨ ਦੇਸ਼ ਨੂੰ ਅੱਗੇ ਲਿਜਾਣ ਦੇ ਜ਼ੋਰਦਾਰ ਪ੍ਰਯਤਨ ਕੀਤੇ ਹਨ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਹੋਣ ਦੇ ਨਾਤੇ ਇਹ ਮੇਰੀ ਜ਼ਿੰਮੇਦਾਰੀ ਹੋਵੇਗੀ ਕਿ ਮੈਂ ਇਸ ਮਿਸ਼ਨ ਨੂੰ ਅੱਗੇ ਵਧਾਵਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜੋ ਜ਼ਿੰਮੇਦਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਉਸ ਨੂੰ ਪੂਰਾ ਕਰਨ ਦਾ ਹਰ ਪ੍ਰਯਤਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਮੀਡੀਆ ਦੇ ਸਹਿਯੋਗ ਦੇ ਲਈ ਉਤਸੁਕ ਹਨ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ, ਸ਼੍ਰੀ ਅਮਿਤ ਖਰੇ ਨੇ ਮੰਤਰੀ ਦਾ ਉਨ੍ਹਾਂ ਦੇ ਚੈਂਬਰ ਵਿੱਚ ਸੁਆਗਤ ਕੀਤਾ। ਵਿਭਿੰਨ ਮੀਡੀਆ ਇਕਾਈਆਂ ਅਤੇ ਪ੍ਰਸਾਰ ਭਾਰਤੀ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਦੇ ਹੋਏ, ਸ਼੍ਰੀ ਠਾਕੁਰ ਨੇ ਕਿਹਾ ਕਿ ਉਹ ਇੱਕ ਟੀਮ ਦੇ ਰੂਪ ਵਿੱਚ ਸਾਰੇ ਮੀਡੀਆ ਪ੍ਰਮੁਖਾਂ ਦੇ ਨਾਲ ਮਿਲ ਕੇ ਕੰਮ ਕਰਨਗੇ।



***
ਸੌਰਭ ਸਿੰਘ
(Release ID: 1733663)
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam