ਪੇਂਡੂ ਵਿਕਾਸ ਮੰਤਰਾਲਾ

ਸ਼੍ਰੀ ਗਿਰੀਰਾਜ ਸਿੰਘ ਨੇ ਕੇਂਦਰੀ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਦਾ ਅਹੁਦਾ ਸੰਭਾਲਿਆ


ਸ਼੍ਰੀ ਫੱਗਣ ਸਿੰਘ ਕੁਲੱਸਤੇ ਨੇ ਕੇਂਦਰੀ ਗ੍ਰਾਮੀਣ ਵਿਕਾਸ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ

Posted On: 08 JUL 2021 4:44PM by PIB Chandigarh

ਸ਼੍ਰੀ ਗਿਰੀਰਾਜ ਸਿੰਘ ਨੇ ਕੇਂਦਰੀ ਗ੍ਰਾਮੀਣ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।

image001XEQD

ਇੱਕ ਟਵੀਟ ਰਾਹੀਂ ਆਪਣੇ ਅਹੁਦਾ ਸੰਭਾਲਣ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਉਨ੍ਹਾਂ ’ਚ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੇਣ ਉੱਤੇ ਉਨ੍ਹਾਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ।

image002EL5F

ਸ਼੍ਰੀ ਸਿੰਘ ਦਾ ਉਨ੍ਹਾਂ ਦੇ ਕਮਰੇ ਵਿੱਚ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਹੋਰ ਪਤਵੰਤੇ ਸੱਜਣਾਂ ਦੀ ਮੌਜੂਦਗੀ ’ਚ ਸੁਆਗਤ ਕੀਤਾ ਗਿਆ। ਗ੍ਰਾਮੀਣ ਵਿਕਾਸ ਰਾਜ ਮੰਤਰੀ ਸਾਧਵੀ ਨਿਰੰਜਨ ਜਿਓਤੀ ਵੀ ਇਸ ਮੌਕੇ ਮੌਜੂਦ ਸਨ।

image003L93I

ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੀ ਸਿੰਘ ਨੇ ਕਿਹਾ ਕਿ ਉਹ ਪੂਰੀ ਪ੍ਰਤੀਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।

image00449VK

ਸ਼੍ਰੀ ਫੱਗਣ ਸਿੰਘ ਕੁਲੱਸਤੇ ਨੇ ਵੀ ਗ੍ਰਾਮੀਣ ਵਿਕਾਸ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

image005ECIB

ਇਸ ਮੌਕੇ ਗ੍ਰਾਮੀਣ ਵਿਕਾਸ ਮੰਤਰਾਲੇ ਦੇ ਸਕੱਤਰ ਸ਼੍ਰੀ ਨਗੇਂਦ੍ਰ ਨਾਥ ਸਿਨ੍ਹਾ, ਵਧੀਕ ਸਕੱਤਰ ਸੁਸ਼੍ਰੀ ਅਲਕਾ ਉਪਾਧਿਆਇ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

*********

ਏਪੀਐੱਸ/ਐੱਮਜੀ



(Release ID: 1733811) Visitor Counter : 195