ਇਸਪਾਤ ਮੰਤਰਾਲਾ
ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਇਸਪਾਤ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ
Posted On:
08 JUL 2021 2:53PM by PIB Chandigarh
ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ ਨੇ ਅੱਜ ਉਦਯੋਗ ਭਵਨ ਵਿਖੇ ਇਸਪਾਤ ਮੰਤਰੀ ਵਜੋਂ ਅਹੁਦਾ ਸੰਭਾਲਿਆ। ਇਸਪਾਤ ਰਾਜ ਮੰਤਰੀ ਸ਼੍ਰੀ ਫੱਗਣ ਸਿੰਘ ਕੁਲਸਤੇ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
ਇਸਪਾਤ ਮੰਤਰਾਲੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ, ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ ਨੇ ਕਿਹਾ ਕਿ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2024 ਤੱਕ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਮਿਥਿਆ ਹੈ, ਜਿਸ ਵਿੱਚ ਸਟੀਲ ਮੰਤਰਾਲੇ ਨੂੰ ਇੱਕ ਮਹੱਤਵਪੂਰਣ ਭੂਮਿਕਾ ਨਿਭਾਉਣੀ ਹੈ। ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ ਨੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਸ਼੍ਰੀ ਸਿੰਘ ਰਾਜ ਸਭਾ ਵਿੱਚ ਬਿਹਾਰ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਸਾਬਕਾ ਆਈਏਐੱਸ ਅਧਿਕਾਰੀ ਹਨ।
****
ਵਾਇਬੀ / ਐੱਸਕੇ
(Release ID: 1734023)
Visitor Counter : 168