ਹੁਨਰ ਵਿਕਾਸ ਤੇ ਉੱਦਮ ਮੰਤਰਾਲਾ

ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਮੰਤਰੀ ਦੇ ਰੂਪ ਵਿੱਚ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕਾਰਜਭਾਰ ਸੰਭਾਲਿਆ; ਸ਼੍ਰੀ ਰਾਜੀਵ ਚੰਦਰਸ਼ੇਖਰ ਨੇ ਰਾਜ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਿਆ

Posted On: 08 JUL 2021 5:13PM by PIB Chandigarh

ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕੈਬਨਿਟ ਮੰਤਰੀ ਦੇ ਰੂਪ ਵਿੱਚ ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਅਤੇ ਕਰਨਾਟਕ ਵਿੱਚ ਰਾਜਸਭਾ ਸਾਂਸਦ ਸ਼੍ਰੀ ਰਾਜੀਵ ਚੰਦਰਸ਼ੇਖਰ ਨੇ ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਮੰਤਰਾਲੇ ਦੇ ਰਾਜ ਮੰਤਰੀ (ਐੱਮਓਐੱਸ) ਦੇ ਰੂਪ ਵਿੱਚ ਕਾਰਜਭਾਰ ਗ੍ਰਹਿਣ ਕੀਤਾ। ਕੱਲ੍ਹ ਦੇ ਕੈਬਨਿਟ ਫੇਰਬਦਲ ਤੋਂ ਪਹਿਲਾਂ ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਮੰਤਰੀ ਰਹੇ ਡਾ. ਮਹੇਂਦਰਨਾਥ ਪਾਂਡੇ ਵੀ ਇਸ ਮੌਕੇ ‘ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਦੋਹਾਂ ਮੰਤਰੀਆਂ ਨੂੰ ਕਰਾਜਭਾਰ ਸੰਭਾਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਉਹ ਮੰਤਰਾਲੇ ਦੇ ਕੌਸ਼ਲ ਯਤਨਾਂ ਨੂੰ ਮਜ਼ਬੂਤ ਕਰਨ ਅਤੇ ਯੁਵਾਵਾਂ ਨੂੰ ਭਵਿੱਖ ਦੇ ਕਾਰਜ ਲਈ ਤਿਆਰ ਕਰਨ ਲਈ ਜ਼ਰੂਰੀ ਕੌਸ਼ਲ ਨਾਲ ਲੈਸ ਕਰਨ ਅਤੇ ਕੌਸ਼ਲ ਅਤੇ ਰੋਜ਼ਗਾਰ ਦਰਮਿਆਨ ਸੰਬੰਧ ਬਣਾਉਣ ਲਈ ਪ੍ਰਤੀਬੱਧ ਹਨ। ਉਨ੍ਹਾਂ ਨੇ ਸ਼੍ਰੀ ਰਾਜੀਵ ਚੰਦਰਸ਼ੇਖਰ ਨੂੰ ਰਾਜ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ ‘ਤੇ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਉੱਦਮਸ਼ੀਲਤਾ ਨੂੰ ਪ੍ਰੋਤਸਾਹਨ ਦੇਣ ਅਤੇ ਭਾਰਤ ਨੂੰ ਵਿਸ਼ਵ ਦੀ ਕੌਸ਼ਲ ਰਾਜਧਾਨੀ ਬਣਾਉਣ ਲਈ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਨ।

ਸ਼੍ਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਉਨ੍ਹਾਂ ਨੇ ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਮੰਤਰਾਲੇ ਵਿੱਚ ਰਾਜ ਮੰਤਰੀ ਦੇ ਰੂਪ ਵਿੱਚ ਸੇਵਾ ਕਰਨ ਦਾ ਖੁਸ਼ਕਿਸਮਤੀ ਅਤੇ ਸਨਮਾਨ ਮਿਲਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਡਿਜ਼ਿਟਲ, ਕੌਸ਼ਲ ਅਤੇ ਨਵੇਂ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਉਹ ਅਣਥਕ ਯਤਨ ਕਰਨਗੇ।

 

*****

ਐੱਮਜੇਪੀਐੱਸ/ਆਰਆਰ
 


(Release ID: 1734181) Visitor Counter : 176