ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਵਿੱਚ ਆਕਸੀਜਨ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਸਥਿਤੀ ਦੀ ਸਮੀਖਿਆ ਦੇ ਲਈ ਆਯੋਜਿਤ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ


ਪੂਰੇ ਦੇਸ਼ ਵਿੱਚ 1500 ਤੋਂ ਅਧਿਕ ਪੀਐੱਸਏ ਆਕਸੀਜਨ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ



ਪੀਐੱਮ ਕੇਅਰਸ ਦੇ ਯੋਗਦਾਨ ਵਾਲੇ ਪੀਐੱਸਏ ਆਕਸੀਜਨ ਪਲਾਂਟਾਂ ਨਾਲ 4 ਲੱਖ ਤੋਂ ਅਧਿਕ ਆਕਸੀਜਨ ਯੁਕਤ ਬੈੱਡ ਸਥਾਪਿਤ ਕਰਨ ਵਿੱਚ ਮਦਦ ਮਿਲੇਗੀ



ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਚਾਲੂ ਕੀਤਾ ਜਾਵੇ





ਪ੍ਰਧਾਨ ਮੰਤਰੀ ਨੇ ਆਕਸੀਜਨ ਪਲਾਂਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਬਾਰੇ ਹਸਪਤਾਲ ਸਟਾਫ਼ ਨੂੰ ਉਚਿਤ ਟ੍ਰੇਨਿੰਗ ਸੁਨਿਸ਼ਚਿਤ ਕਰਵਾਉਣ ਦਾ ਨਿਰਦੇਸ਼ ਦਿੱਤਾ



ਆਕਸੀਜਨ ਪਲਾਂਟਾਂ ਦੇ ਕਾਰਜ ਪ੍ਰਦਰਸ਼ਨ ਅਤੇ ਕਾਰਜਪ੍ਰਣਾਲੀ ਦਾ ਪਤਾ ਲਗਾਉਣ ਦੇ ਲਈ ਆਈਓਟੀ ਜਿਹੀ ਅਡਵਾਂਸਡ ਟੈਕਨੋਲੋਜੀ ਸਥਾਪਿਤ ਕੀਤੀ ਜਾਵੇ : ਪ੍ਰਧਾਨ ਮੰਤਰੀ

Posted On: 09 JUL 2021 1:07PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੂਰੇ ਦੇਸ਼ ਵਿੱਚ ਆਕਸੀਜਨ ਉਤਪਾਦਨ ਵਿੱਚ ਵਾਧੇ ਅਤੇ ਉਲਬਧਤਾ ਵਿੱਚ ਹੋਈ ਪ੍ਰਗਤੀ ਦੀ ਸਥਿਤੀ ਦੀ ਸਮੀਖਿਆ ਕੀਤੀ

 

ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੇਸ਼ ਵਿੱਚ ਪੀਐੱਸਏ ਆਕਸੀਜਨ ਪਲਾਂਟਾਂ ਦੀ ਸਥਾਪਨਾ ਵਿੱਚ ਹੋਈ ਪ੍ਰਗਤੀ ਬਾਰੇ ਦੱਸਿਆ। ਦੇਸ਼ ਭਰ ਵਿੱਚ 1500 ਤੋਂ ਅਧਿਕ ਪੀਐੱਸਏ ਆਕਸੀਜਨ ਪਲਾਂਟਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਪੀਐੱਮ ਕੇਅਰਸ ਦੇ ਯੋਗਦਾਨ ਨਾਲ ਸਥਾਪਿਤ ਪਲਾਂਟਾਂ ਦੇ ਨਾਲ-ਨਾਲ ਵਿਭਿੰਨ ਮੰਤਰਾਲਿਆਂ ਅਤੇ ਜਨਤਕ ਅਦਾਰਿਆਂ ਦੁਆਰਾ ਸਥਾਪਿਤ ਪਲਾਂਟ ਵੀ ਸ਼ਾਮਲ ਹਨ

 

 

ਪੀਐੱਮ ਕੇਅਰਸ ਦੇ ਯੋਗਦਾਨ ਨਾਲ ਸਥਾਪਿਤ ਪੀਐੱਸਏ ਆਕਸੀਜਨ ਪਲਾਂਟ ਦੇਸ਼ ਦੇ ਸਾਰੇ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਹਨ ਪ੍ਰਧਾਨ ਮੰਤਰੀ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਪੀਐੱਮ ਕੇਅਰਸ ਦੁਆਰਾ ਸਥਾਪਿਤ ਹੋਣ ਵਾਲੇ ਸਾਰੇ ਪੀਐੱਸਏ ਆਕਸੀਜਨ ਪਲਾਂਟ ਇੱਕ ਵਾਰ ਚਾਲੂ ਹੋ ਜਾਣਗੇ ਤਾਂ 4 ਲੱਖ ਤੋਂ ਅਧਿਕ ਆਕਸੀਜਨ ਯੁਕਤ ਬੈੱਡ ਸਥਾਪਿਤ ਕੀਤੇ ਜਾ ਸਕਣਗੇ

 

 

 

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਚਾਲੂ ਕੀਤਾ ਜਾਵੇ ਅਤੇ ਇਸ ਦੇ ਲਈ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕੀਤਾ ਜਾਵੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਆਕਸੀਜਨ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਚਾਲੂ ਕਰਵਾਉਣ ਦੇ ਸਬੰਧ ਵਿੱਚ ਰਾਜ ਸਰਕਾਰਾਂ ਦੇ ਅਧਿਕਾਰੀਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਹਨ

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਕਸੀਜਨ ਪਲਾਂਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਬਾਰੇ ਹਸਪਤਾਲ ਦੇ ਸਟਾਫ਼ ਲਈ ਉਚਿਤ ਟ੍ਰੇਨਿੰਗ ਸੁਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਕਿ ਹਰੇਕ ਜ਼ਿਲ੍ਹੇ ਵਿੱਚ ਟ੍ਰੇਨਿੰਗ ਪ੍ਰਾਪਤ ਪਰਸੋਨਲ ਉਪਲਬਧ ਹੋਣ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਮਾਹਿਰਾਂ ਦੁਆਰਾ ਤਿਆਰ ਕੀਤਾ ਗਿਆ ਇੱਕ ਟ੍ਰੇਨਿੰਗ ਮੌਡਿਊਲ ਤਿਆਰ ਕੀਤਾ ਗਿਆ ਹੈ ਅਤੇ ਸਾਡਾ ਲਕਸ਼ ਦੇਸ਼ ਵਿੱਚ ਲਗਭਗ 8000 ਵਿਅਕਤੀਆਂ ਨੂੰ ਟ੍ਰੇਨਿੰਗ ਦੇਣ ਦਾ ਹੈ

 

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਸਥਾਨਕ ਅਤੇ ਰਾਸ਼ਟਰੀ ਪੱਧਰ ਤੇ ਇਨ੍ਹਾਂ ਆਕਸੀਜਨ ਪਲਾਂਟਾਂ ਦੇ ਕਾਰਜ ਪ੍ਰਦਰਸ਼ਨ ਅਤੇ ਕਾਰਜਪ੍ਰਣਾਲੀ ਦਾ ਪਤਾ ਲਗਾਉਣ ਦੇ ਲਈ ਆਈਓਟੀ ਜਿਹੀ ਅਡਵਾਂਸਡ ਟੈਕਨੋਲੋਜੀ ਸਥਾਪਿਤ ਕਰਨੀ ਚਾਹੀਦੀ ਹੈ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਕਸੀਜਨ ਪਲਾਂਟਾਂ ਦੇ ਪ੍ਰਦਰਸ਼ਨ ਦੀ ਨਿਗਰਾਨੀ ਲਈ ਆਈਓਟੀ ਦੀ ਵਰਤੋਂ ਕਰ ਰਹੇ ਇੱਕ ਪਾਇਲਟ ਬਾਰੇ ਜਾਣਕਾਰੀ ਦਿੱਤੀ।

 

ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਕੈਬਨਿਟ ਸਕੱਤਰ, ਸਿਹਤ ਸਕੱਤਰ, ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਸਕੱਤਰ ਅਤੇ ਹੋਰ ਮਹੱਤਵਪੂਰਨ ਅਧਿਕਾਰੀ ਵੀ ਇਸ ਬੈਠਕ ਵਿੱਚ ਮੌਜੂਦ ਸਨ

 

****

 

ਡੀਐੱਸ/ਐੱਸਐੱਚ



(Release ID: 1734263) Visitor Counter : 219