ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 38.86 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 1.54 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

Posted On: 12 JUL 2021 9:49AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਨ ਦੇ ਦਾਇਰੇ ਨੂੰ ਤੇਜ਼ ਕਰਨ ਅਤੇ

ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਨ ਦਾ ਨਵਾਂ ਸਰਵਵਿਆਪੀਕਰਣ ਪੜਾਅ

21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ

ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ

ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

 

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ

ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਨ ਮੁਹਿੰਮ ਦੇ ਸਰਵਵਿਆਪੀਕਰਣ

ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ

ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 38.86 ਕਰੋੜ (38,86,09,790)

ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 63,84,230 ਟੀਕਿਆਂ ਦੀਆਂ ਖੁਰਾਕਾਂ

ਪਾਈਪ ਲਾਈਨ ਵਿੱਚ ਹਨ। 

 

 

ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 37,31,88,834 ਖੁਰਾਕਾਂ

(ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।

 

 

ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ

1.54 ਕਰੋੜ (1,54,20,956) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ਉਪਲਬੱਧ ਹਨ ।

****

ਐਮ.ਵੀ.



(Release ID: 1734797) Visitor Counter : 160