ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਕੁਲ ਰਿਕਵਰੀਆਂ 3 ਕਰੋੜ ਤੋਂ ਪਾਰ


ਕੌਮੀ ਕੋਵਿਡ -19 ਟੀਕਾਕਰਨ ਕਵਰੇਜ 37.73 ਕਰੋੜ ਤੋਂ ਪਾਰ ਹੋਈ

ਪਿਛਲੇ 24 ਘੰਟਿਆਂ ਦੌਰਾਨ 37,154 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,50,899) ਹੋਈ; ਇਸ ਸਮੇਂ ਕੁੱਲ ਮਾਮਲਿਆਂ ਦਾ ਸਿਰਫ 1.47 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.59 ਫੀਸਦ); ਲਗਾਤਾਰ 21ਵੇਂ ਦਿਨ 3 ਫੀਸਦ ਤੋਂ ਘੱਟ

Posted On: 12 JUL 2021 11:24AM by PIB Chandigarh

ਕੋਵਿਡ -19 ਵਿਰੁੱਧ ਲੜਾਈ ਤਹਿਤ ਇਕ ਮਹੱਤਵਪੂਰਨ ਮੀਲਪੱਥਰ ਹਾਸਿਲ ਕਰਦਿਆਂ,

ਭਾਰਤ ਵਿੱਚ ਕੁੱਲ ਸਿਹਤਯਾਬੀ ਦਾ ਅੰਕੜਾ 3 ਕਰੋੜ ਲੋਕਾਂ ਨੂੰ ਪਾਰ ਕਰ ਗਿਆ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,00,14,731 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,649

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.22 ਫ਼ੀਸਦ ਬਣਦੀ ਹੈ, ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 https://static.pib.gov.in/WriteReadData/userfiles/image/image0016RD5.jpg

 

 

 

 

 

ਦੂਜੇ ਪਾਸੇ, ਭਾਰਤ ਵਿੱਚ ਟੀਕਾਕਰਨ ਕੁੱਲ ਦਾ ਅੰਕੜਾ 37.73 ਕਰੋੜ ਤੋਂ ਪਾਰ ਹੋ ਗਿਆ ਹੈ।

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 37,73,52,501 ਵੈਕਸੀਨ ਖੁਰਾਕਾਂ

48,51,209 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ

12,35,287 ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,49,021

 

ਦੂਜੀ ਖੁਰਾਕ

74,07,589

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,76,68,922

 

ਦੂਜੀ ਖੁਰਾਕ

99,13,421

18 ਤੋਂ 44 ਉਮਰ ਵਰਗ ਅਧੀਨ

ਪਹਿਲੀ ਖੁਰਾਕ

11,24,48,511

 

ਦੂਜੀ ਖੁਰਾਕ

37,46,523

45 ਤੋਂ 59 ਸਾਲ ਤਕ ਉਮਰ ਵਰਗ ਅਧੀਨ

ਪਹਿਲੀ ਖੁਰਾਕ

9,35,18,992

 

ਦੂਜੀ ਖੁਰਾਕ

2,38,13,758

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,01,33,406

 

ਦੂਜੀ ਖੁਰਾਕ

2,84,52,358

ਕੁੱਲ

37,73,52,501

 

 

 

ਕੋਵਿਡ -19 ਟੀਕਾਕਰਨ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ

ਗਤੀ ਵਧਾਉਣ ਲਈ ਵਚਨਬੱਧ ਹੈ।

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,154 ਨਵੇਂ ਕੇਸ ਸਾਹਮਣੇ ਆਏ ਹਨ।

 

ਦੇਸ਼ ਵਿੱਚ ਪਿਛਲੇ 15 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ

ਦਾ ਹੀ ਨਤੀਜਾ ਹੈ।

 https://static.pib.gov.in/WriteReadData/userfiles/image/image002RSZX.jpg

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘੱਟ ਕੇ 4,50,899 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਮਾਮਲਿਆਂ ਵਿਚੋਂ ਸਿਰਫ 1.46 ਫ਼ੀਸਦ ਹਨ।

 https://static.pib.gov.in/WriteReadData/userfiles/image/image00316BC.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,32,343 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 43 ਕਰੋੜ (43,23,17,813) ਤੋਂ ਵੱਧ ਟੈਸਟ ਕੀਤੇ ਗਏ ਹਨ।

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.32 ਫੀਸਦ 'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.59 ਫੀਸਦ ‘ਤੇ

ਹੈ। ਇਹ  ਲਗਾਤਾਰ 21 ਦਿਨਾਂ ਤੋਂ 3 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਹੁਣ ਲਗਾਤਾਰ 35 ਦਿਨਾਂ ਤੋਂ 

5 ਫੀਸਦ ਤੋਂ ਘੱਟ ਰਹਿ ਗਈ ਹੈ ।

 

 https://static.pib.gov.in/WriteReadData/userfiles/image/image004UMHG.jpg

 

****

ਐਮ.ਵੀ


(Release ID: 1734800) Visitor Counter : 199