ਪ੍ਰਧਾਨ ਮੰਤਰੀ ਦਫਤਰ

ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਗਿਰਨ ਨਾਲ ਹੋਣ ਵਾਲੇ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟਾਇਆ


ਉਨ੍ਹਾਂ ਨੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 12 JUL 2021 12:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਗਿਰਨ ਨਾਲ ਹੋਣ ਵਾਲੇ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਗਿਰਨ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਰਾਜ ਸਰਕਾਰ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਤੋਂ ਮ੍ਰਿਤਕਾਂ ਦੇ ਕਰੀਬੀ ਪਰਿਜਨਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਰਕਮ ਦਿੱਤੀ ਜਾਵੇਗੀਪ੍ਰਧਾਨ ਮੰਤਰੀ ਮੋਦੀ

***

ਡੀਐੱਸ/ਐੱਸਐੱਚ


(Release ID: 1734802) ਵਿਜ਼ੀਟਰ ਕਾਊਂਟਰ : 189