ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਉੱਤੇ ਚਿੰਤਾ ਪ੍ਰਗਟਾਈ
Posted On:
12 JUL 2021 5:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਸਥਿਤੀ ਉੱਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰੀ ਵਰਖਾ ਦੇ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਸਥਿਤੀ ਉੱਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਅਥਾਰਿਟੀਆਂ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ। ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਮੈਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1734882)
ਵਿਜ਼ੀਟਰ ਕਾਊਂਟਰ : 193
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam