ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸ਼੍ਰੀ ਨਿਤਿਨ ਗਡਕਰੀ ਨੇ ਮਣੀਪੁਰ ਵਿੱਚ 4,148 ਕਰੋੜ ਰੁਪਏ ਦੇ 16 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

Posted On: 12 JUL 2021 4:03PM by PIB Chandigarh

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਮਣੀਪੁਰ ਵਿੱਚ 16 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ‘ਤੇ 4,148 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ ਇਸ ਵਿੱਚ ਕੁੱਲ 298 ਕਿਲੋਮੀਟਰ ਦੀ ਲੰਬਾਈ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਮਣੀਪੁਰ ਨੂੰ ਦੇਸ਼ ਦੇ ਬਾਕੀ ਦੇਸ਼ਾਂ ਅਤੇ ਗੁਆਂਢੀ ਦੇਸ਼ਾਂ ਕੋਲ ਆਲ ਵੈਦਰ ਕਨੈਕਟੀਵਿਟੀ ਮਿਲੇਗੀ। ਇਸ ਨਾਲ ਖੇਤਰ ਦੀ ਖੇਤੀਬਾੜੀ, ਉਦਯੋਗਿਕ ਅਤੇ ਸਮਾਜਿਕ ਆਰਥਿਕ ਪ੍ਰਗਤੀ ਨੂੰ ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਿਹਤ ਦੇਖਭਾਲ ਅਤੇ ਐਮਰਜੈਂਸੀ ਸੇਵਾ ਦੀ ਸੁਵਿਧਾ ਵੀ ਮਿਲੇਗੀ ਅਤੇ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਮੌਕਿਆਂ ਦੀ ਸਿਰਜਣਾ ਹੋਵੇਗੀ।

ਇੰਫਾਲ ਵਿੱਚ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ ਸ਼੍ਰੀ ਗਡਕਰੀ ਨੇ ਕਿਹਾ ਕਿ ਰਾਜ ਲਈ 5000 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਡਿਟੇਲ ਪ੍ਰੋਜੈਕਟ ਰਿਪੋਰਟ (ਡੀਪੀਆਰ) ਛੇ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ ਅਤੇ ਇੱਕ ਸਾਲ ਦੇ ਸਮੇਂ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤਮਾਲਾ ਫੇਜ਼-2 ਤਹਿਤ ਰਾਜ ਵਿੱਚ ਰਾਜਮਾਰਗਾਂ ਦੇ ਵਿਸਥਾਰ ਦੀ ਸਿਫਾਰਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਤਰ-ਪੂਰਬੀ ਖੇਤਰ ਨੂੰ ਸਰਵੋਤਮ ਤਰਜੀਹ ਦੇ ਰਹੇ ਹਨ ਅਤੇ ਸੜਕ ਬੁਨਿਆਦੀ ਢਾਂਚਾ ਮਣੀਪੁਰ ਦੇ ਵਿਕਾਸ ਵਿੱਚ ਯੋਗਦਾਨ ਦੇਵੇਗਾ ਅਤੇ ਇਸ ਨੂੰ ਸਮਾਜਿਕ ਅਤੇ ਆਰਥਿਕ ਰੂਪ ਨਾਲ ਮਜ਼ਬੂਤ ਬਣਾਵੇਗਾ। ਉਨ੍ਹਾਂ ਨੇ ਕਿਹਾ ਕਿ ਜਲ, ਬਿਜਲੀ, ਆਵਾਜਾਈ ਅਤੇ ਸੰਚਾਰ ਉਦਯੋਗ ਦੇ ਵਿਕਾਸ, ਰੋਜ਼ਗਾਰ ਸਿਰਜਣਾ ਅਤੇ ਗਰੀਬੀ ਦੇ ਖਾਤਮੇ ਲਈ ਚਾਰ ਸਭ ਤੋਂ ਮਹੱਤਵਪੂਰਨ ਚੀਜ਼ਾਂ ਹਨ। ਉਨ੍ਹਾਂ ਨੇ ਕਿਹਾ ਕਿ ਮਣੀਪੁਰ ਇੱਕ ਬਹੁਤ ਹੀ ਸੁੰਦਰ ਰਾਜ ਹੈ। ਇੱਥੇ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਹਨ।

ਸ਼੍ਰੀ ਗਡਕਰੀ ਨੇ ਸਮੱਸਿਆਵਾਂ ਦੇ ਸਮਾਧਾਨ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਾਰੇ ਹਿੱਤਧਾਰਕਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਦਾ ਬਿਓਰਾ ਵੈੱਬਸਾਈਟ ’ਤੇ ਪਾਇਆ ਜਾਵੇਗਾ। 

 

ਪੂਰੇ ਪ੍ਰੋ੍ਗਰਾਮ ਦਾ ਲਿੰਕ https://youtu.be/08jpbyGXXbE

******

ਐੱਮਜੇਪੀਐੱਸ



(Release ID: 1735031) Visitor Counter : 155