ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਭਾਰਤੀ ਕ੍ਰਿਕਟਰ ਸ਼੍ਰੀ ਯਸ਼ਪਾਲ ਸਰਮਾ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
13 JUL 2021 2:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਭਾਰਤੀ ਕ੍ਰਿਕਟਰ ਅਤੇ 1983 ਵਿੱਚ ਵਰਲਡ ਕੱਪ ਜਿੱਤਣ ਵਾਲੀ ਕ੍ਰਿਕਟ ਟੀਮ ਦੇ ਮੈਂਬਰ ਸ਼੍ਰੀ ਯਸ਼ਪਾਲ ਸ਼ਰਮਾ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਯਸ਼ਪਾਲ ਸ਼ਰਮਾ ਜੀ 1983 ਦੀ ਪ੍ਰਸਿੱਧ ਟੀਮ ਸਹਿਤ ਭਾਰਤੀ ਕ੍ਰਿਕਟ ਟੀਮ ਦੇ ਬਹੁਤ ਮਕਬੂਲ ਖਿਡਾਰੀ ਸਨ। ਉਹ ਟੀਮ ਦੇ ਸਾਥੀਆਂ, ਪ੍ਰਸ਼ੰਸਕਾਂ ਦੇ ਨਾਲ-ਨਾਲ ਉੱਭਰ ਰਹੇ ਕ੍ਰਿਕਟ ਖਿਡਾਰੀਆਂ ਦੇ ਲਈ ਪ੍ਰੇਰਣਾ ਸਰੋਤ ਰਹੇ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(रिलीज़ आईडी: 1735146)
आगंतुक पटल : 194
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam