ਸਿੱਖਿਆ ਮੰਤਰਾਲਾ

ਕੇਂਦਰੀ ਸਿੱਖਿਆ ਮੰਤਰੀ ਨੇ ਮੰਤਰਾਲੇ ਦੀਆਂ ਡਿਜੀਟਲ ਸਿੱਖਿਆ ਪਹਿਲਕਦਮੀਆਂ ਦੀ ਸਮੀਖਿਆ ਕੀਤੀ

Posted On: 13 JUL 2021 1:27PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਸਿੱਖਿਆ ਮੰਤਰਾਲੇ ਦੀਆਂ ਡਿਜੀਟਲ ਸਿੱਖਿਆ ਪਹਿਲਕਦਮੀਆਂ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿੱਚ ਪੀਐਮ  ਈ-ਵਿਦਿਆ, ਨੈਸ਼ਨਲ ਡਿਜੀਟਲ ਐਜੂਕੇਸ਼ਨ ਆਰਕੀਟੈਕਚਰ (ਐਨਡੀਈਏਆਰ), ਸਵਯਮ ਅਤੇ ਹੋਰ ਕਈ ਪਹਿਲਕਦਮੀਆਂ ਵੀ ਸ਼ਾਮਲ ਸਨ। ਰਾਜ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ; ਰਾਜ ਮੰਤਰੀ ਸ੍ਰੀ ਰਾਜਕੁਮਾਰ ਰੰਜਨ ਸਿੰਘ ਅਤੇ ਰਾਜ ਮੰਤਰੀ ਡਾ. ਸੁਭਾਸ ਸਰਕਾਰ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀਆਂ ਨੂੰ ਇਨ੍ਹਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। 

https://twitter.com/dpradhanbjp/status/1414840141093302274?s=20

 

 

ਸਿੱਖਿਆ ਵਿਚ ਟੈਕਨੋਲੋਜੀ ਦੇ ਲਾਭ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸ਼੍ਰੀ ਪ੍ਰਧਾਨ ਨੇ ਕਿਹਾ ਕਿ ਟੈਕਨੋਲੋਜੀ ਖੁੱਲੇ, ਸੰਮਿਲਤ ਅਤੇ ਪਹੁੰਚਯੋਗ ਸਿੱਖਿਆ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਸੈਕਟਰ ਵਿੱਚ ਇੱਕ ਜੋਸ਼ੀਲਾ ਡਿਜੀਟਲ ਈਕੋਸਿਸਟਮ ਵਿਦਿਆਰਥੀਆਂ ਲਈ ਸਿੱਖਣ ਦੇ ਮੌਕਿਆਂ ਤੇ ਨਵੀਨਤਾ ਨੂੰ ਵਧਾਏਗਾ ਅਤੇ ਅਤੇ ਉੱਦਮਤਾ ਨੂੰ ਉਤਸ਼ਾਹਤ ਕਰੇਗਾ। 

ਮੰਤਰੀ ਨੇ ਦੱਸਿਆ ਕਿ ਕੋਵਿਡ -19 ਮਹਾਮਾਰੀ ਨੇ ਸਿੱਖਿਆ ਨੂੰ ਡਿਜੀਟਲ ਮਾਧਿਅਮ ਵੱਲ ਮੁੜਨ ਨੂੰ ਜਰੂਰੀ ਬਣਾ ਦਿਤਾ ਹੈ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਮੰਤਰਾਲੇ ਵੱਲੋਂ ਚੁੱਕੇ ਗਏ ਡਿਜੀਟਲ ਉੱਦਮਾਂ ਨੂੰ ਹੋਰ ਮਜ਼ਬੂਤ ਅਤੇ ਸੰਸਥਾਗਤ ਬਣਾਇਆ ਜਾਵੇਗਾ।

----------------------------

ਕੇਪੀ / ਏਕੇ



(Release ID: 1735152) Visitor Counter : 228